ਮਾਣ ਵਾਲੀ ਗੱਲ: ਫਲਾਇੰਗ ਅਫ਼ਸਰ ਬਣੀਆਂ ਪੰਜਾਬ ਦੀਆਂ ਦੋ ਧੀਆਂ
Published : Dec 17, 2022, 8:32 pm IST
Updated : Dec 17, 2022, 8:32 pm IST
SHARE ARTICLE
Proud moment for Punjab as two girls cadet of Mai Bhago AFPI gets commission as Flying Officers
Proud moment for Punjab as two girls cadet of Mai Bhago AFPI gets commission as Flying Officers

ਹੈਦਰਾਬਾਦ ਦੀ ਏਅਰ ਫੋਰਟ ਅਕੈਡਮੀ ਵਿਚ ਹੋਈ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦੀ ਨਿਯੁਕਤੀ

 

ਮੋਹਾਲੀ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਸ਼ਨਿਚਰਵਾਰ ਨੂੰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ ਤੋਂ ਬਤੌਰ ਫਲਾਇੰਗ ਅਫਸਰ ਚੁਣਿਆ ਜਾਣਾ ਸੰਸਥਾ ਲਈ ਮਾਣਮੱਤੀ ਗੱਲ ਹੈ ਅਤੇ ਇਸ ਨਾਲ ਇੰਸਟੀਚਿਊਟ ਦੇ ਵੱਕਾਰ ਵਿੱਚ ਹੋਰ ਵਾਧਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਫਲਾਇੰਗ ਅਫਸਰ ਸਹਿਜਪ੍ਰੀਤ ਕੌਰ, ਜੋ ਫਲਾਇੰਗ ਟਰਾਂਸਪੋਰਟ ਸ਼ਾਖਾ ਵਿੱਚ ਸੇਵਾ ਨਿਭਾਵੇਗੀ , ਭਾਰਤੀ ਫੌਜ ਦੇ ਸੂਬੇਦਾਰ ਮੇਜਰ ਦੀ ਧੀ ਹੈ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਵਸਨੀਕ ਹੈ। ਉਸ ਨੇ ਅਕੈਡਮੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਅਫਸਰਾਂ ਵਰਗੇ ਗੁਣਾਂ ਅਤੇ ਜਨਰਲ ਸਟੱਡੀਜ਼ ਵਿੱਚ ਸਰਵੋਤਮ ਕੈਡੇਟ ਦੀ ਐਵਾਰਡ ਜਿੱਤਿਆ ਹੈ। ਇਸੇ ਤਰਾਂ ਫਲਾਇੰਗ ਅਫਸਰ ਕੋਮਲਪ੍ਰੀਤ ਕੌਰ ਦੇ ਪਿਤਾ ਪੰਜਾਬ ਪੁਲਿਸ ਵਿੱਚ ਸੇਵਾ ਨਿਭਾਅ ਰਹੇ ਹਨ ਅਤੇ ਉਹ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧ ਰੱਖਦੀ ਹੈ। ਉਸ ਦੀ ਨਿਯੁਕਤੀ ਹਵਾਈ ਸੈਨਾ ਦੀ ਨੈਵੀਗੇਸ਼ਨ ਸ਼ਾਖਾ ਵਿੱਚ  ਹੋਈ ਹੈ।

ਮਾਈ ਭਾਗੋ  ਏ.ਐਫ.ਪੀ.ਆਈ , ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਪੰਜਾਬ ਸਰਕਾਰ ਦੀ ਇੱਕ ਨਿਵੇਕਲੀ ਪਹਿਲਕਦਮੀ ਹੈ, ਜਿਸ ਨਾਲ ਪੰਜਾਬ ਦੀਆਂ ਲੜਕੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦੇ ਯੋਗ ਬਣਾਇਆ ਜਾਂਦਾ ਹੈ। ਇੰਸਟੀਚਿਊਟ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਅਤੇ ਪੂਰੀ ਤਰ੍ਹਾਂ ਰਿਹਾਇਸ਼ੀ ਸਹੂਲਤਾਂ ਨਾਲ ਲੈਸ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਵਾਹਦ ਕੈਂਪਸ ਹੈ। ਇੱਥੋਂ ਦੀਆਂ ਕੁੜੀਆਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸ.ਐਸ.ਬੀ ਵਰਗੀਆਂ ਰਾਸ਼ਟਰੀ ਪੱਧਰ ਦੀਆਂ ਲਿਖ਼ਤੀ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਫ਼ਲ ਹੋਣ ਲਈ ਸਿਖਲਾਈ ਦਿੱਤੀ ਜਾਂਦੀ ਹੈ।

ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ 23 ਮਹਿਲਾ ਕੈਡੇਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਚੁਣੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 13 ਦੀ ਨਿਯੁਕਤੀ ਅਫਸਰ ਵਜੋਂ ਹੋਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement