
ਗੋਰੇ ਨੇ ਲੁਧਿਆਣਾ ਪੁਲਿਸ ਦੀ ਸਰਾਹਨਾ ਕਰਦੇ ਕੀਤਾ ਧੰਨਵਾਦ
ਲੁਧਿਆਣਾ: ਲੁਧਿਆਣਾ ਪੁਲਿਸ ਨੇ ਇੱਕ ਵਿਦੇਸ਼ੀ ਵਿਦਿਆਰਥੀ ਦਾ ਚੋਰੀ ਹੋਏ ਸਮਾਨ ਨੂੰ 48 ਘੰਟਿਆਂ ਵਿੱਚ ਬਰਾਮਦ ਕਰ ਲਿਆ ਹੈ। ਦਰਅਸਲ ਨਾਰਵੇ ਤੋਂ ਭਾਰਤ ਆਇਆ ਇੱਕ ਵਿਦੇਸ਼ੀ ਵਿਦਿਆਰਥੀ ਸਾਈਕਲ 'ਤੇ ਸਫਰ ਕਰ ਰਿਹਾ ਹੈ। ਪਿਛਲੇ ਕਰੀਬ ਚਾਰ ਦਿਨ ਪਹਿਲਾਂ ਇਹ ਵਿਦਿਆਰਥੀ ਸਾਈਕਲ 'ਤੇ ਅੰਮ੍ਰਿਤਸਰ ਤੋਂ ਲੁਧਿਆਣਾ ਆ ਰਿਹਾ ਸੀ, ਜਿਸ ਦੌਰਾਨ ਬਾਈਕ ਸਵਾਰਾਂ ਨੇ ਉਸ ਕੋਲੋਂ ਮੋਬਾਈਲ ਖੋਹ ਲਿਆ।
ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ ਅਤੇ ਚੋਰੀ ਹੋਇਆ ਮੋਬਾਈਲ ਵੀ ਬਰਾਮਦ ਕਰ ਲਿਆ। ਇਸ ਮੌਕੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਹਮੇਸ਼ਾ ਹੀ ਲੋਕਾਂ ਦੀ ਸੇਵਾ ਕਰਦੀ ਰਹੀ ਹੈ, ਭਾਰਤ ਆਉਣ ਵਾਲੇ ਵਿਦੇਸ਼ੀ ਨਾਗਰਿਕ ਸਾਡੇ ਮਹਿਮਾਨ ਹਨ |
ਫੜੇ ਗਏ ਚੋਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਦੇਸ਼ੀ ਵਿਦਿਆਰਥੀ ਨੇ ਪੰਜਾਬ ਪੁਲਿਸ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਪੁਲਿਸ ਨੇ ਉਸਨੂੰ ਮਹਿਮਾਨ ਵਜੋਂ ਰੱਖਿਆ ਅਤੇ ਪੁਲਿਸ ਨੇ ਉਸਦੇ ਲੁਧਿਆਣਾ ਵਿੱਚ ਰਹਿਣ ਦੌਰਾਨ ਪੂਰਾ ਸਹਿਯੋਗ ਦਿੱਤਾ।