ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ CDPO ਵਜੋਂ ਤਰੱਕੀ
Published : Dec 17, 2022, 6:41 pm IST
Updated : Dec 17, 2022, 6:41 pm IST
SHARE ARTICLE
 Social Security Department 18 Supervisors promoted as CDPOs
Social Security Department 18 Supervisors promoted as CDPOs

ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।


 

ਚੰਡੀਗੜ੍ਹ - ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ।    

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ  ਪੈਨਸ਼ਨ ਸਬੰਧੀ ਸਮੇਂ ਸਿਰ ਮੁਸ਼ਕਿਲਾਂ ਹੱਲ ਕਰਨ ਲਈ ਅਤੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।  

ਇਸ ਮੌਕੇ ਪਦਉਨਤ ਸੀ.ਡੀ.ਪੀ.ਓ.ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਦੀ ਨੀਂਹ 'ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18  ਸੀ.ਡੀ.ਪੀ.ਓ. ਵਿੱਚ ਦੋ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ।

SHARE ARTICLE

ਏਜੰਸੀ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement