
Moga Encounter News in punjabi:ਪੁਲਿਸ ਨੇ ਤਿੰਨ ਗੈਂਗਸਟਰ ਕੀਤੇ ਕਾਬੂ
Moga Encounter News in punjabi : ਮੋਗਾ ਤੋਂ ਚੜ੍ਹਦੀ ਸਵੇਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਥੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਗੈਂਗਸਟਰਾਂ ਕੋਲੋਂ ਵੱਡੀ ਮਾਤਰਾ ਵਿਚ ਅਸਲਾ ਵੀ ਬਰਾਮਦ ਕੀਤਾ ਹੈ।
ਗੋਲੀਬਾਰੀ ਵਿਚ ਇਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗੀ ਹੈ। ਘਟਨਾ ਮੋਗਾ ਦੇ ਦੌਧਰ ਤੋਂ ਲੋਪੋਂ ਰੋਡ 'ਤੇ ਇਕ ਪੈਟਰੋਲ ਪੰਪ ਕੋਲ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਦੋਹਾਂ ਧਿਰਾਂ 'ਚ ਕਾਫੀ ਫਾਇਰਿੰਗ ਹੋਈ ਤੇ ਪੁਲਿਸ ਦੀਆਂ ਗੱਡੀਆਂ ਵੀ ਭੰਨੀਆਂ ਦੱਸੀਆਂ ਜਾ ਰਹੀਆਂ ਹਨ।
ਪੁਲਿਸ ਤੇ ਗੈਂਗਸਟਰਾ ਨਾਲ ਹੋਏ ਮੁਕਾਬਲੇ 'ਚ ਬੰਬੀਹਾ ਗਰੁੱਪ ਨਾਲ ਸਬੰਧਤ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਅਸਲਾ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਕਾਰਵਾਈ ਦੌਰਾਨ ਇਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਸੀਆਈਏ ਸਟਾਫ ਮੋਗਾ 'ਤੇ ਬੱਧਨੀ ਪੁਲਿਸ ਵੱਲੋਂ ਕੀਤੀ ਗਈ, ਇਸ ਕਾਰਵਾਈ ਦੌਰਾਨ ਲਾਗਲੇ ਪਿੰਡਾਂ 'ਚ ਦਹਿਸਤ ਦਾ ਮਾਹੌਲ ਬਣਿਆ ਹੋਇਆ ਹੈ।
ਮੋਗਾ ਪੁਲਿਸ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਮੇਹਣਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਬੱਧਨੀ ਤੋਂ ਮੱਲਿਆਣਾ ਨੂੰ ਜਾਂਦੀ ਸੜਕ 'ਤੇ ਨਾਕਾਬੰਦੀ ਕੀਤੀ ਹੋਈ ਸੀ | ਚੌਕੀ 'ਤੇ ਦੌਧਰ ਵੱਲੋਂ ਆ ਰਹੇ ਤਿੰਨ ਬਾਈਕ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਪੁਲਿਸ ਨੂੰ ਦੇਖ ਕੇ ਉਹ ਪਿੱਛੇ ਮੁੜ ਕੇ ਭੱਜਣ ਲੱਗੇ। ਜਿਸ ਤੋਂ ਬਾਅਦ ਸੀਆਈਏ ਨੂੰ ਸ਼ੱਕ ਹੋਇਆ ਅਤੇ ਪੁਲਿਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ।
ਇਹ ਦੇਖ ਕੇ ਉਸ ਨੇ ਮੋਟਰਸਾਈਕਲ ਸੁੱਟ ਦਿੱਤਾ ਅਤੇ ਖੇਤਾਂ ਵੱਲ ਭੱਜ ਗਏ। ਪੁਲਿਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਹ ਨਹੀਂ ਮੰਨੇ ਅਤੇ ਜਦੋਂ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਿੱਛੇ ਗਈ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਬਚਾਅ ਵਿਚ ਪਹਿਲਾਂ ਹਵਾ ਵਿਚ ਗੋਲੀ ਚਲਾਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਤੋਂ ਬਾਅਦ ਤਿੰਨਾਂ ਨੂੰ ਫੜ ਲਿਆ ਗਿਆ।