Punjab Weather Update: 19 ਦਸੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ
Punjab winter Weather Update News in punjabi : ਪੰਜਾਬ ਵਿੱਚ ਐਤਵਾਰ ਦੀ ਸਵੇਰ ਧੁੰਦ ਨਾਲ ਸ਼ੁਰੂ ਹੋਈ। ਅੰਮ੍ਰਿਤਸਰ ਦੇ ਰਾਜਾਸਾਂਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਵਿਜ਼ੀਬਿਲਟੀ 50 ਮੀਟਰ ਸੀ। ਜਦੋਂ ਕਿ ਪੰਜਾਬ ਦੇ ਬਾਕੀ ਇਲਾਕਿਆਂ ਵਿੱਚ ਸਿਰਫ਼ ਹਲਕੀ ਧੁੰਦ ਹੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ ਇਸ ਤਰ੍ਹਾਂ ਦੀ ਧੁੰਦ 22 ਦਸੰਬਰ ਤੱਕ ਸਵੇਰ ਤੋਂ ਹੀ ਰਹਿਣ ਦੀ ਸੰਭਾਵਨਾ ਹੈ, ਜੋ ਸੂਰਜ ਛਿਪਣ ਤੋਂ ਬਾਅਦ ਗਾਇਬ ਹੋ ਜਾਵੇਗੀ।
ਇਹ ਵੀ ਪੜ੍ਹੋ: Moga Encounter: ਮੋਗਾ ਤੋਂ ਵੱਡੀ ਖਬਰ, ਪੁਲਿਸ 'ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
ਅੰਕੜਿਆਂ ਅਨੁਸਾਰ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ, ਪਰ ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਹੀ ਬਾਰਿਸ਼ ਹੋਈ। ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 1.5 ਡਿਗਰੀ ਵੱਧ ਰਿਹਾ ਹੈ। ਜਦੋਂ ਕਿ ਗੁਰਦਾਸਪੁਰ ਜ਼ਿਲ੍ਹਾ 5.5 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ ਹੈ।
ਇਹ ਵੀ ਪੜ੍ਹੋ: Ludhiana News : ਪੇਪਰ ਖ਼ਰਾਬ ਹੋਣ 'ਤੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ ਪਰ ਸੰਘਣੀ ਧੁੰਦ ਪੈਣ ਦੀ ਸੰਭਵਾਨਾ ਹੈ ਪਰ ਦਿਨ ਵੇਲੇ ਧੁੱਪ ਰਹੇਗੀ। ਜਿਸ ਕਾਰਨ ਪੰਜਾਬ 'ਚ ਸੁੱਕੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ 'ਚ 15 ਡਿਗਰੀ ਤੋਂ ਜ਼ਿਆਦਾ ਦਾ ਫਰਕ ਵਧ ਜਾਵੇਗਾ ਅਤੇ ਠੰਡ ਵਧੇਗੀ। ਉੱਤਰੀ ਭਾਰਤ ਵਿੱਚ ਸਰਦੀ ਹਮੇਸ਼ਾ ਖੁਸ਼ਕ ਠੰਡ ਨਾਲ ਸ਼ੁਰੂ ਹੁੰਦੀ ਹੈ। ਡਾਕਟਰਾਂ ਅਨੁਸਾਰ ਠੰਢ ਵਧਣ ਕਾਰਨ ਐਲਰਜੀ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖਾਂਸੀ, ਜ਼ੁਕਾਮ ਅਤੇ ਛਿੱਕਾਂ ਵਰਗੀ ਸਮੱਸਿਆ ਆਮ ਰਹੇਗੀ।