Moga News : ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਲਗਾਇਆ ਜਾਗਰੂਕਤਾ ਕੈਂਪ

By : BALJINDERK

Published : Dec 17, 2024, 2:44 pm IST
Updated : Dec 17, 2024, 2:44 pm IST
SHARE ARTICLE
ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਲਗਾਇਆ ਜਾਗਰੂਕਤਾ ਕੈਂਪ
ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਲਗਾਇਆ ਜਾਗਰੂਕਤਾ ਕੈਂਪ

Moga News : ਸੈੱਲ ਵੱਲੋਂ ਲਗਾਤਾਰ ਕੈਂਪ ਲਗਾਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ

Moga News In Punjabi : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸੜਕ ਉਪਰ ਸੁਰੱਖਿਅਤ ਅਤੇ ਲੀਗਲ ਤਰੀਕੇ ਨਾਲ ਆਵਾਜਾਈ ਕਰਨ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਮੋਗਾ ਦਾ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਸੈੱਲ ਵੱਲੋਂ ਲਗਾਤਾਰ ਕੈਂਪ ਲਗਾਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਇਸਦੀ ਲਗਾਤਾਰਤਾ ਵਿੱਚ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜੋਰਾ ਸਿੰਘ ਕਾਗੜਾ ਡੀ.ਐੱਸ.ਪੀ. ਟ੍ਰੈਫਿਕ ਮੋਗਾ ਅਤੇ ਮੈਡਮ ਕਿਰਨ ਜੋਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ।    

ਇੰਚਾਰਜ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਏ.ਐਸ.ਆਈ. ਕੇਵਲ ਸਿੰਘ ਮੋਗਾ ਨੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਮੋਬਾਇਲ ਨੰਬਰ 7527000165 ਪਰ ਦੇਣ ਲਈ ਜਾਗਰੂਕ ਕੀਤਾ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ,ਵਹੀਕਲਾਂ ਦੇ ਦਸਤਾਵੇਜ ਪੂਰੇ ਰੱਖਣ , ਫਰਿਸ਼ਤੇ 2024 ਸਕੀਮ ਸਬੰਧੀ ਅਤੇ 112 ਹੈਲਪ ਲਾਈਨ ਨੰਬਰ ਸਬੰਧੀ ਵੀ ਜਾਗਰੂਕ ਕੀਤਾ ਗਿਆ। 

ਇਸ ਮੌਕੇ ਗੁਰਬਰਮ ਸਿੰਘ ਪੀ ਐਲ ਵੀ, ਗੁਰਿੰਦਰ ਸਿੰਘ, ਪਵਨਦੀਪ ਸਿੰਘ, ਸੁਖਦੀਪ ਸਿੰਘ, ਅਸ਼ੋਕ ਕੁਮਾਰ, ਰਾਕੇਸ਼ ਕੁਮਾਰ, ਚੰਦਰ ਮੋਹਣ,  ਸੁਖਮੰਦਰ ਸਿੰਘ, ਰਾਜੇਸ਼ ਕੁਮਾਰ, ਲਵਪ੍ਰੀਤ ਸਿੰਘ ਅਤੇ ਹਰਜੀਤ ਸਿੰਘ ਅਧਿਆਪਕ ਹਾਜ਼ਰ ਸਨ।

(For more news apart from Awareness camp in Government Senior Secondary School awareness about traffic rules News in Punjabi, stay tuned to Rozana Spokesman)

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement