Tarn Taran News : ਤਰਨਤਾਰਨ ਪੁਲਿਸ ਨੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ   

By : BALJINDERK

Published : Dec 17, 2024, 5:15 pm IST
Updated : Dec 17, 2024, 5:15 pm IST
SHARE ARTICLE
ਤਰਨਤਾਰਨ ਪੁਲਿਸ ਵਲੋਂ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ   
ਤਰਨਤਾਰਨ ਪੁਲਿਸ ਵਲੋਂ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ   

Tarn Taran News : ਸਰਚ ਅਪਰੇਸ਼ਨ ਦੌਰਾਨ ਪਿੰਡ ਬੁਰਜ ਦੇ ਖੇਤਾਂ ’ਚ ਮਿਲਿਆ ਡਰੋਨ, ਡਰੋਨ ਮੰਗਵਾਉਣ ਵਾਲੇ ਦੋਸ਼ੀ ਦੀ ਕਰ ਰਹੀ ਹੈ ਭਾਲ 

 Tarn Taran News in Punjabi : ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅਜੇਰਾਜ ਸਿੰਘ ਪੀ.ਪੀ.ਐਸ/ਐਸ.ਪੀ (ਡੀ) ਤਰਨ ਤਾਰਨ ਵੱਲੋਂ ਨਸ਼ੇ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਵੱਲੋਂ ਸਰਚ ਅਪਰੇਸ਼ਨ ਦੌਰਾਨ ਪਿੰਡ ਬੁਰਜ ਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ।

1

ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਬੁਰਜ ਦੇ ਖੇਤਾਂ ’ਚ ਇੱਕ ਡਰੋਨ ਖੇਤ ਵਿਚ ਪਿਆ ਹੈ। ਜਿਸ ’ਤੇ ਥਾਣਾ ਸਰਾਏ ਅਮਾਨਤ ਖਾਂ ਨੇ ਮੌਕੇ ’ਤੇ ਪਹੁੰਚਕੇ ਇੱਕ ਡਰੋਨ ਨੂੰ ਆਪਣੇ ਕਬਜ਼ੇ ’ਚ ਲੈ ਕੇ ਏਅਰ ਕਰਾਫਟ ਐਕਟ ਥਾਣਾ ਸਰਾਏ ਅਮਾਨਤ ਖਾਂ ਦਰਜ਼ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਹੈ ਕਿ ਇੱਕ ਡਰੋਨ ਬਰਾਮਦ ਕੀਤਾ ਗਿਆ, ਜੋ ਕਥਿਤ ਤੌਰ ’ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ ਹੈ। ਡਰੋਨ ਮੰਗਵਾਉਣ ਵਾਲੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਜਿਹਨਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(For more news apart from Tarn Taran Police recovered a drone from Pakistan News In Punjabi, stay tuned to Rozana Spokesman)

 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement