ਮੁੱਖ ਚੋਣ ਅਧਿਕਾਰੀ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Published : Jan 18, 2019, 5:33 pm IST
Updated : Jan 18, 2019, 5:33 pm IST
SHARE ARTICLE
CEO meets representatives of political parties
CEO meets representatives of political parties

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਕੰਮਲ ਹੋਣ ਤੋਂ ਬਾਅਦ ਸੂਬੇ ਦੀਆਂ...

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਕੰਮਲ ਹੋਣ ਤੋਂ ਬਾਅਦ ਸੂਬੇ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ), ਤ੍ਰਿਣਮੂਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜੂ ਨੇ ਆਖਿਆ ਕਿ 31 ਜਨਵਰੀ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ।

ਇਸ ਵਿਸ਼ੇਸ਼ ਸੁਧਾਈ ਦੌਰਾਨ ਵੋਟਰ ਸੂਚੀਆਂ ਵਿਚ ਦਰਜ ਦੋਹਰੇ ਇੰਦਰਾਜ ਕੱਟਣ ਉਤੇ ਧਿਆਨ ਕੇਂਦਰਤ ਰਿਹਾ। ਇਸ ਤੋਂ ਇਲਾਵਾ ਸਥਾਈ ਤੌਰ ਉਤੇ ਪਤਾ ਬਦਲਣ ਵਾਲੇ ਅਤੇ ਮ੍ਰਿਤਕ ਵੋਟਰਾਂ ਦੀਆਂ ਵੋਟਾਂ ਵੀ ਕੱਟੀਆਂ ਗਈਆਂ। ਉਨ੍ਹਾਂ ਵੋਟਰ ਸੂਚੀਆਂ ਦੇ ਖਰੜੇ ਬਾਬਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਤਰਾਜ਼ ਮੰਗੇ ਸਨ। ਨੁਮਾਇੰਦਿਆਂ ਨੇ ਵੋਟਰ ਸੂਚੀਆਂ ਦੇ ਖਰੜੇ ਉਤੇ ਤਸੱਲੀ ਪ੍ਰਗਟ ਕੀਤੀ ਪਰ ਉਨ੍ਹਾਂ ਅਪਣੇ (ਬੂਥ ਲੈਵਲ ਏਜੰਟ) ਬੀ.ਐਲ.ਏ. ਨਿਯੁਕਤ ਕਰਨ ਤੋਂ ਫਿਲਹਾਲ ਅਸਮਰੱਥਾ ਜ਼ਾਹਰ ਕੀਤੀ।

ਉਨ੍ਹਾਂ ਨੇੜ ਭਵਿੱਖ ਵਿਚ ਬੀ.ਐਲ.ਏ. ਨਿਯੁਕਤ ਕਰਨ ਦਾ ਭਰੋਸਾ ਦਿਤਾ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੋਟਰ ਸੂਚੀਆਂ ਵਿਚ ਦਿਵਿਆਂਗ ਵਿਅਕਤੀਆਂ ਦੀ ਨਿਸ਼ਾਨਦੇਹੀ ਕਰਨ ਅਤੇ ਆਗਾਮੀ ਲੋਕ ਸਭਾ ਚੋਣਾਂ ਦੀ ਫੀਲਡ ਤਿਆਰੀ ਸਬੰਧੀ ਚੋਣ ਕਮਿਸ਼ਨ ਵਲੋਂ ਕੀਤੇ ਪ੍ਰਬੰਧਾਂ ਉਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਡਾ. ਰਾਜੂ ਨੇ ਦੱਸਿਆ ਕਿ ਜੇ ਕੋਈ ਯੋਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਰਹਿ ਗਿਆ ਤਾਂ ਵੋਟਰ ਸੂਚੀਆਂ ਦੀ ਹੋਣ ਵਾਲੀ ਲਗਾਤਾਰ ਸੁਧਾਈ (ਕੰਟੀਨਿਊਸ਼ਨ ਅਪਡੇਸ਼ਨ) ਵਿਚ ਉਨ੍ਹਾਂ ਕੋਲ ਵੋਟ ਬਣਾਉਣ ਦਾ ਇਕ ਹੋਰ ਮੌਕਾ ਹੈ।

ਉਹ ਵੋਟ ਬਣਾਉਣ ਲਈ ਕਦੇ ਵੀ ਅਰਜ਼ੀ ਦੇ ਸਕਦੇ ਹਨ। ਇਸ ਲਈ ਐਨ.ਪੀ.ਏ. ਵਿਚ ਵੀ ਬਿਨੈ ਕੀਤਾ ਜਾ ਸਕਦਾ ਹੈ। ਇਸ ਬਾਰੇ ਲੋਕਾਂ ਵਿਚ ਗਲਤਫਹਿਮੀ ਹੈ ਕਿ ਵਿਸ਼ੇਸ਼ ਸੁਧਾਈ (ਸਪੈਸ਼ਲ ਸਮਰੀ ਰਿਵੀਜ਼ਨ) ਮੁਕੰਮਲ ਹੋਣ ਮਗਰੋਂ ਵੋਟਾਂ ਨਹੀਂ ਬਣਦੀਆਂ ਹਨ। ਇਹ ਪ੍ਰਕਿਰਿਆ ਕਦੇ ਵੀ ਬੰਦ ਨਹੀਂ ਹੁੰਦੀ। ਇਹ ਪ੍ਰਕਿਰਿਆ 365 ਦਿਨ ਤੇ 24 ਘੰਟੇ ਚਲਦੀ ਰਹਿੰਦੀ ਹੈ। ਇਸ ਭੁਲੇਖੇ ਨੂੰ ਮੁੱਖ ਚੋਣ ਅਧਿਕਾਰੀ ਨੇ ਦੂਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਚੋਣ ਪ੍ਰਚਾਰ ਮੁਹਿੰਮ ਦੌਰਾਨ ਸਿਆਸੀ ਪਾਰਟੀਆਂ ਨੈਤਿਕ ਵੋਟਿੰਗ (ਐਥੀਕਲ ਵੋਟਿੰਗ) ਲਈ ਕੋਸ਼ਿਸ਼ ਕਰਨ।

'ਹਰੇਕ ਯੋਗ ਵਿਅਕਤੀ ਵੋਟਰ ਬਣੇ' ਪ੍ਰੋਗਰਾਮ ਉਤੇ ਜ਼ੋਰ ਦਿੰਦਿਆਂ ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਯੋਗ ਵਿਅਕਤੀ ਨੂੰ ਵੋਟਰ ਬਣਾਉਣ ਅਤੇ ਚੋਣ ਪ੍ਰਕਿਰਿਆ ਵਿਚ ਅਪਣੇ ਸੰਵਿਧਾਨਕ ਹੱਕ ਦੀ ਵਰਤੋਂ ਲਈ ਪ੍ਰੇਰਿਤ ਕਰਨ। ਹੋਰ ਵੇਰਵੇ ਦਿੰਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਕਲਾ, ਸਾਹਿਤ, ਪੱਤਰਕਾਰੀ, ਖੇਡਾਂ, ਨਿਆਂ ਪਾਲਿਕਾ, ਸਮਾਜ ਸੇਵਾ ਖੇਤਰ ਦੀਆਂ ਮਸ਼ਹੂਰ ਹਸਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਨਾਂ ਦੀ ਵੋਟਰ ਸੂਚੀਆਂ ਵਿਚ ਨਿਸ਼ਾਨਦੇਹੀ ਤੇ ਫਲੈਗ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਵਾਰ ਵੋਟਾਂ ਬਣਾਉਣ ਲਈ ਕਿੰਨਰ ਸਮਾਜ ਤੇ ਨੌਜਵਾਨਾਂ ਉਤੇ ਵੱਧ ਧਿਆਨ ਕੇਂਦਰਤ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਕਮਿਸ਼ਨ ਅਗਲੇ ਦਿਨਾਂ ਵਿਚ ਮਸ਼ਹੂਰ ਥਾਵਾਂ ਉਤੇ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਵਿਸ਼ੇਸ਼ ਡਿਸਪਲੇਅ ਦਾ ਪ੍ਰਬੰਧ ਕਰੇਗਾ। ਹੁਣ ਤੱਕ ਦੀ ਪ੍ਰਕਿਰਿਆ ਉਤੇ ਸਮੂਹ ਰਾਜਨੀਤਕ ਪਾਰਟੀਆਂ ਨੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਚੋਣਾਂ ਦੌਰਾਨ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਭਰੋਸਾ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement