ਸਿਆਸੀ ਬਿਆਨਬਾਜ਼ੀ ਵਿਚ ਉਲਝਿਆ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ
Published : Jan 18, 2019, 5:55 pm IST
Updated : Jan 18, 2019, 5:55 pm IST
SHARE ARTICLE
Politics
Politics

ਕਈ ਦਹਾਕਿਆਂ ਬਾਅਦ ਪੂਰੀ ਹੋਣ ਜਾ ਰਹੀ ਸਿੱਖ ਕੌਮ ਦੀ ਅਰਦਾਸ ਸਿਆਸਤ ਦੀ ਭੇਂਟ ਚੜ੍ਹਦੀ ਨਜ਼ਰ ਆ ਰਹੀ ਹੈ ਅਤੇ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਸਿਆਸੀ...

ਚੰਡੀਗੜ੍ਹ : ਕਈ ਦਹਾਕਿਆਂ ਬਾਅਦ ਪੂਰੀ ਹੋਣ ਜਾ ਰਹੀ ਸਿੱਖ ਕੌਮ ਦੀ ਅਰਦਾਸ ਸਿਆਸਤ ਦੀ ਭੇਂਟ ਚੜ੍ਹਦੀ ਨਜ਼ਰ ਆ ਰਹੀ ਹੈ ਅਤੇ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਸਿਆਸੀ ਬਿਆਨਬਾਜ਼ੀ ਕਰਕੇ ਗੁੰਝਲਦਾਰ ਬਣਦਾ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਵਿਚ ਪੈ ਰਹੀ ਰੁਕਾਵਟ ਦਾ ਜਿੰਮੇਦਾਰ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੂੰ ਠਹਿਰਾਇਆ ਹੈ।

Kartarpur SahibKartarpur Sahib

ਸਾਂਪਲਾ ਦੀ ਤਿੱਖੀ ਆਲੋਚਨਾ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਕੇਂਦਰੀ ਮੰਤਰੀ ਵੱਲੋਂ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਪਟਨ  ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹਈਆ ਕਰਾਉਣ ਲਈ ਢੰਗ ਤਰੀਕੇ ਲੱਭਣ ਦੀ ਥਾਂ ਕੇਂਦਰ ਸਰਕਾਰ ਖਾਸਕਰ ਵਿਜੈ ਸਾਂਪਲਾ ਗੁਰਦਵਾਰੇ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਹਕੀਕਤ ਵਿਚ ਲਿਆਉਣ ਦੇ ਰਾਹ 'ਚ ਅੜਿੱਕੇ ਡਾਹ ਰਹੇ ਹਨ।

Gurdwara Kartarpur SahibGurdwara Kartarpur Sahib

ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਲਈ ਗ਼ਰੀਬ ਅਤੇ ਅਨਪੜ੍ਹ ਸ਼ਰਧਾਲੂਆਂ ਵਾਸਤੇ ਪਾਸਪੋਰਟ ਨੂੰ ਖ਼ਤਮ ਕਰਨ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਨ ਅਤੇ ਵੀਜ਼ੇ ਨੂੰ ਜ਼ਰੂਰੀ ਬਣਾਉਣ ਦੇ ਵਿਜੇ ਸਾਂਪਲਾ ਦੇ ਬਿਆਨ ਨੇ ਇਕ ਵਾਰ ਫਿਰ ਸਿੱਧ ਕਰ ਦਿਤਾ ਹੈ ਕਿ ਨਾ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਨਾ ਹੀ ਉਨ੍ਹਾਂ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਰਧਾਲੂਆਂ ਲਈ ਗੁਰਦਵਾਰਾ ਸਾਹਿਬ ਦੇ ਦਰਸ਼ਨ ਬਿਨਾਂ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਦੀ ਸੁਵਿਧਾ ਦੇਣ 'ਚ ਕੋਈ ਦਿਲਚਸਪੀ ਹੈ।

Kartarpur Sahib Kartarpur Sahib

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਂਪਲਾ ਵਲੋਂ ਸਾਰੇ ਪੰਜਾਬੀਆਂ ਕੋਲ ਪਾਸਪੋਰਟ ਹੋਣ ਦਾ ਦਾਅਵਾ ਪੂਰੀ ਤਰ੍ਹਾਂ ਗ਼ੈਰ-ਜ਼ਿੰਮੇਵਰਾਨਾ ਅਤੇ ਗ਼ਲਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਸਪੋਰਟ ਖ਼ਤਮ ਕਰਨਾ ਅਸੰਭਵ ਨਹੀਂ ਹੈ। ਪਰ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਦੀਆਂ ਯਾਤਰਾ ਪਰਮਿਟ 'ਤੇ ਲਾਂਘੇ ਦੌਰਾਨ ਵੀਜ਼ਾ ਜ਼ਰੂਰਤਾਂ ਨੂੰ ਲਾਜ਼ਮੀ ਤੌਰ 'ਤੇ ਪੂਰਾ ਕੀਤਾ ਜਾ ਸਕਦਾ ਹੈ। ਇਹ ਗੁਰਦਵਾਰਾ ਸਹਿਬ ਵਿਖੇ ਨਤਮਸਤਕ ਹੋਣ ਲਈ ਸਿਰਫ਼ ਸੀਮਤ ਗਤੀਵਿਧੀ ਲਈ ਹੋਵੇਗਾ। ਯਾਤਰਾ ਪਰਮਿਟ ਲਾਂਘੇ ਰਾਹੀਂ ਦਾਖ਼ਲ ਹੋਣ ਅਤੇ ਬਾਹਰ ਨਿਕਲਣ ਲਈ ਕਾਫ਼ੀ ਹੋਵੇਗਾ।

Shri Kartarpur SahibShri Kartarpur Sahib

ਇਸ ਨਾਲ ਆਧਾਰ ਕਾਰਡ ਵਰਗਾ ਦਸਤਾਵੇਜ਼ ਉਨ੍ਹਾਂ ਲੋਕਾਂ ਲਈ ਸ਼ਨਾਖਤੀ ਪਰੂਫ਼ ਵਜੋਂ ਵਰਤਿਆ ਜਾ ਸਕਦਾ ਹੈ ਜੋ ਲਾਂਘੇ ਰਾਹੀਂ ਯਾਤਰਾ ਕਰਨੀ ਚਾਹੁੰਦੇ ਹੋਣਗੇ। ਦੱਸ ਦੇਈਏ ਕਿ ਭਾਰਤ ਸਰਕਾਰ ਵੱਲੋਂ ਅਜੇ ਤਕ ਕਰਤਾਰਪੁਰ ਲਾਂਘੇ ਦੇ ਖੋਲਣ ਲਈ ਕੋਈ ਪੁਖਤਾ ਤਿਆਰੀ ਨਹੀਂ ਕੀਤੀ ਜਾ ਰਹੀ ਜਦਕਿ ਪਾਕਿਸਤਾਨ ਸਰਕਾਰ ਵਲੋਂ ਲਾਂਘੇ ਦਾ ਕੰਮ 35 ਫ਼ੀਸਦੀ ਤੱਕ ਪੂਰਾ ਕਰ ਲਿਆ ਗਿਆ ਹੈ।

Kartarpur SahibKartarpur Sahib

ਭਾਰਤ ਸਰਕਾਰ ਵਲੋਂ ਲਾਂਘੇ ਦਾ ਕੰਮ ਅਜੇ ਤਕ ਸਿਰਫ ਕਾਗਜ਼ੀ ਕਾਰਵਾਈ ਤੱਕ ਸੀਮਤ ਹੀ ਅਤੇ ਉਸ ਵਿਚ ਕਈ ਤਰ੍ਹਾਂ ਦੀਆਂ ਸ਼ਰਤਾਂ ਰੱਖ ਕੋਈ ਨਾ ਕੋਈ ਅੜਚਨ ਪੈਦਾ ਕੀਤੀ ਜਾ ਰਹੀ ਹੈ। ਜਿਸਦੇ ਚਲਦੇ ਇਹ ਪ੍ਰਤੀਤ ਹੁੰਦਾ ਹੈ ਕਿ ਕਰਤਾਰਪੁਰ ਲਾਂਘੇ ਦੀ ਆਸ ਇੱਕ ਲਾਰਾ ਬਣ ਕੇ ਰਹਿ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement