
ਆਮ ਆਦਮੀ ਪਾਰਟੀ 'ਚੋਂ ਅਸਤੀਫ਼ਾ ਦੇ ਚੁੱਕੇ ਜੈਤੋ ਤੋਂ ਵਿਧਾਇਕ ਬਲਦੇਵ ਸਿੰਘ ਨੇ ਅੱਜ ਸੁਖਪਾਲ ਖਹਿਰਾ ਦੀ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਜੁਆਇਨ ਕਰ ਲਈ...
ਜਲੰਧਰ (ਸ.ਸ.ਸ.): ਆਮ ਆਦਮੀ ਪਾਰਟੀ 'ਚੋਂ ਅਸਤੀਫ਼ਾ ਦੇ ਚੁੱਕੇ ਜੈਤੋ ਤੋਂ ਵਿਧਾਇਕ ਬਲਦੇਵ ਸਿੰਘ ਨੇ ਅੱਜ ਸੁਖਪਾਲ ਖਹਿਰਾ ਦੀ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਜੁਆਇਨ ਕਰ ਲਈ ਹੈ। ਇਕ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਬਲਦੇਵ ਸਿੰਘ ਨੂੰ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਦਿਤੀ ਜਾਵੇਗੀ। ਪੰਜਾਬ ਦੇ ਜੈਤੋ ਵਿਧਾਨ ਸਭਾ ਤੋਂ ਵਿਧਾਇਕ ਬਲਦੇਵ ਸਿੰਘ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਅਪਣਾ ਅਸਤੀਫ਼ਾ ਭੇਜ ਦਿਤਾ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਿਖੇ ਅਪਣੇ ਅਸਤੀਫ਼ੇ ਵਿਚ ਬਲਦੇਵ ਸਿੰਘ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਨੇ ਅਪਣੇ ਮੌਲਕ ਵਿਚਾਰਾਂ ਨੂੰ ਪੂਰੀ ਤਰ੍ਹਾਂ ਛੱਡ ਦਿਤਾ ਹੈ।
ਜਿਸ ਕਾਰਨ ਮੈਨੂੰ ਪਾਰਟੀ ਦੀ ਮੁਢਲੀ ਮੈਂਬਰੀ ਤੋਂ ਅਸਤੀਫ਼ਾ ਦੇਣਾ ਪੈ ਰਿਹਾ ਹੈ। ਬਲਦੇਵ ਸਿੰਘ ਨੇ ਕੇਜਰੀਵਾਲ ਨੂੰ ਸੰਬੋਧਤ ਅਸਤੀਫ਼ੇ ਵਿਚ ਕਿਹਾ ਸੀ ਕਿ 'ਮੈਂ ਸਿਰਫ਼ ਤੁਹਾਡੇ ਅਤੇ ਆਮ ਆਦਮੀ ਪਾਰਟੀ ਦੇ ਬੁਲੰਦ ਨਾਹਰੀਆਂ ਲਈ ਇਹ ਜੋਖ਼ਮ ਲੈਣਾ ਪਸੰਦ ਕੀਤਾ ਸੀ, ਮੇਰੇ ਵਰਗੇ ਕਈ ਪੰਜਾਬੀਆਂ ਨੇ ਸੁਪਨਾ ਵੇਖਿਆ ਸੀ ਕਿ ਆਮ ਆਦਮੀ ਪਾਰਟੀ ਦੇ ਆਉਣ ਨਾਲ ਪੰਜਾਬ ਦੀ ਹਾਲਤ ਵਿਚ ਸੁਧਾਰ ਹੋਵੇਗਾ। ਇਸ ਲਈ ਸਾਰਿਆਂ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਜ਼ੋਰਾਂ-ਸ਼ੋਰਾਂ ਨਾਲ ਕੋਸ਼ਿਸ਼ ਕੀਤੀ ਅਤੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਚਾਰ ਸੰਸਦਾਂ ਨੂੰ ਜਿਤਾ ਕੇ ਸੰਸਦ ਭੇਜਿਆ ਸੀ।