ਵਿਵਾਦਾਂ 'ਚ ਰਹਿਣ ਵਾਲੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਗੋਦ ਲਏ ਪਿੰਡ ਦੀ ਤਸਵੀਰ
Published : Jan 18, 2019, 4:30 pm IST
Updated : Jan 18, 2019, 4:30 pm IST
SHARE ARTICLE
Picture the adopted village Sher Singh Ghubaya
Picture the adopted village Sher Singh Ghubaya

ਪੰਜਾਬ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵਲੋਂ ਲਗਭੱਗ 2 ਹਜ਼ਾਰ ਦੀ ਆਬਾਦੀ ਵਾਲਾ ਪਿੰਡ ਢੰਡੀ ਕਦੀਮ ਗੋਦ ਲਿਆ ਗਿਆ ਸੀ......

ਚੰਡੀਗੜ੍ਹ : ਪੰਜਾਬ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵਲੋਂ ਲਗਭੱਗ 2 ਹਜ਼ਾਰ ਦੀ ਆਬਾਦੀ ਵਾਲਾ ਪਿੰਡ ਢੰਡੀ ਕਦੀਮ ਗੋਦ ਲਿਆ ਗਿਆ ਸੀ। ਸਪੋਕਸਮੈਨ ਟੀਮ ਵਲੋਂ ਪਿੰਡ ਦਾ ਦੌਰਾ ਕਰਨ 'ਤੇ ਪਿੰਡ ਵਾਸੀਆਂ ਨੇ ਪਿੰਡ ਦੇ ਹਾਲਾਤਾਂ, ਵਿਕਾਸ ਅਤੇ ਸੁਵਿਧਾਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸ਼ੇਰ ਸਿੰਘ ਘੁਬਾਇਆ ਵਲੋਂ ਪਿੰਡ ਦਾ ਵਿਕਾਸ ਤਾਂ ਕਰਵਾਇਆ ਗਿਆ ਹੈ ਪਰ ਫਿਰ ਵੀ ਕਿਤੇ ਨਾ ਕਿਤੇ ਕੁਝ ਕਮੀਆਂ ਰਹਿੰਦੀਆਂ ਹਨ ਜਿਨ੍ਹਾਂ ਕਰ ਕੇ ਪਿੰਡ ਵਾਸੀਆਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਪਿੰਡ ਵਾਸੀਆਂ ਨੇ ਦਸਿਆ ਕਿ ਸ਼ੇਰ ਸਿੰਘ ਘੁਬਾਇਆ ਨੇ ਪਿੰਡ ਦੇ ਵਿਕਾਸ ਲਈ ਗਲੀਆਂ ਨਾਲੀਆਂ ਪੱਕੀਆਂ ਕਰਵਾਈਆਂ ਹਨ ਪਰ ਪਿੰਡ ਵਿਚ ਗੰਦਗੀ ਦਾ ਨਿਪਟਾਰਾ ਕਰਨ ਲਈ ਸੁਵਿਧਾਵਾਂ ਨਹੀਂ ਹਨ ਤੇ ਸਕੂਲ ਨੀਵਾਂ ਹੋਣ ਕਾਰਨ ਮੀਂਹ ਦੇ ਪਾਣੀ ਦਾ ਨਿਕਾਸ ਪੁਖ਼ਤਾ ਢੰਗ ਨਾਲ ਨਹੀਂ ਹੁੰਦਾ। ਗੱਲਬਾਤ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਦਸਿਆ ਕਿ ਸਕੂਲ ਦੀ ਮੁਰੰਮਤ ਹੋਣ ਵਾਲੀ ਹੈ ਤੇ ਸਕੂਲ ਵਿਚ ਮੀਂਹ ਦੇ ਦਿਨਾਂ ਵਿਚ ਪਾਣੀ ਭਾਰੀ ਮਾਤਰਾ ਵਿਚ ਖੜ੍ਹ ਜਾਂਦਾ ਹੈ।

ਸਕੂਲ ਵਿਚ ਗਰਾਉਂਡ ਦਾ ਪ੍ਰਬੰਧ ਨਹੀਂ ਹੈ ਅਤੇ ਪੀਣ ਯੋਗ ਪਾਣੀ ਦਾ ਪ੍ਰਬੰਧ ਨਹੀਂ ਹੈ ਜਿਸ ਕਾਰਨ ਸਕੂਲ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਦੇ ਲੋਕਾਂ ਨੇ ਨਾਲ ਹੀ ਦਸਿਆ ਕਿ ਉਹ ਸ਼ੇਰ ਸਿੰਘ ਘੁਬਾਇਆ ਵਲੋਂ ਕਰਵਾਏ ਗਏ ਕੰਮਾਂ ਤੋਂ ਖ਼ੁਸ਼ ਹਨ ਤੇ ਉਨ੍ਹਾਂ ਨੇ ਗੋਦ ਲਏ ਪਿੰਡ ਨੂੰ ਵਿਕਾਸ ਵਜੋਂ ਉੱਚਾ ਚੁੱਕਣ ਲਈ ਅਪਣਾ ਫਰਜ਼ ਨਿਭਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement