ਵੋਕੇਸ਼ਨਲ ਸਿਖਲਾਈ ਪ੍ਰੋਗਰਾਮ ਬੇਰੁਜ਼ਗਾਰੀ ਦੂਰ ਕਰਨ ‘ਚ ਹੋ ਰਿਹੈ ਕਾਰਗਰ ਸਿੱਧ : ਸੋਨੀ
Published : Jan 18, 2019, 5:47 pm IST
Updated : Jan 18, 2019, 5:47 pm IST
SHARE ARTICLE
Vocational training program is working towards reducing unemployment
Vocational training program is working towards reducing unemployment

ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਕੂਲਾਂ ਵਿਚ ਪ੍ਰਾਈਵੇਟ ਕੰਪਨੀਆਂ ਦੀ...

ਚੰਡੀਗੜ੍ਹ : ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਕੂਲਾਂ ਵਿਚ ਪ੍ਰਾਈਵੇਟ ਕੰਪਨੀਆਂ ਦੀ ਭਾਈਵਾਲੀ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਸਿਖਲਾਈ ਪ੍ਰੋਗਰਾਮ ਪੰਜਾਬ ਰਾਜ ਵਿਚ ਬੇਰੁਜ਼ਗਾਰੀ ਦੂਰ ਕਰਨ ਵਿਚ ਕਾਰਗਰ ਸਿੱਧ ਹੋ ਰਿਹਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਉਹ ਇੱਥੇ ਅਪਣੇ ਕੈਂਪ ਆਫ਼ਿਸ ਵਿਖੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਧੀਨ ਵੋਕੇਸ਼ਨਲ ਟਰੇਨਿੰਗ ਪਾਰਟਨਰਜ਼ ਨਾਲ ਇਸ ਪ੍ਰੋਗਰਾਮ ਦੀ ਪ੍ਰਗਤੀ ਦਾ ਮੁਲਾਂਕਣ ਕਰ ਰਹੇ ਸਨ।

Vocational Training ProgramMeetingਸੋਨੀ ਨੇ ਕਿਹਾ ਕਿ ਵਿੱਦਿਅਕ ਵਰ੍ਹਾ 2017-18 ਦੌਰਾਨ ਵੋਕੇਸ਼ਨਲ ਸਿਖਲਾਈ ਪ੍ਰਾਪਤ 500 ਵਿਦਿਆਰਥੀ ਨੌਕਰੀਆਂ ਲਈ ਯੋਗ ਪਾਏ ਗਏ ਸਨ, ਜਿਨ੍ਹਾਂ ਵਿਚੋਂ 480 ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਮੀਟਿੰਗ ਦੌਰਾਨ ਇਸ ਪ੍ਰੋਗਰਾਮ ਦਾ ਤਫ਼ਸੀਲ ਪੂਰਵਕ ਮੁਲਾਂਕਣ ਕਰਨ ਮਗਰੋਂ ਵੋਕੇਸ਼ਨਲ ਟਰੇਨਰਜ਼ ਦੀਆਂ ਮੰਗਾਂ ਮੰਨਣ ਦਾ ਫ਼ੈਸਲਾ ਲਿਆ ਗਿਆ, ਜਿਸ ਤਹਿਤ ਵੋਕੇਸ਼ਨਲ ਟਰੇਨਰਜ਼ ਦੀਆਂ ਤਨਖ਼ਾਹਾਂ ਵਿਚਲੀ ਤਰੁੱਟੀਆਂ ਨੂੰ ਦੂਰ ਕਰਕੇ ਅਗਲੇ ਵਿੱਤ ਵਰ੍ਹੇ ਤੋਂ ਤਨਖ਼ਾਹ 18000 ਰੁਪਏ ਕਰਨ, ਸੈਲਰੀ ਸਮੇਂ ਸਿਰ ਦੇਣ,

Vocational Training ProgramMeeting

ਟੀ.ਡੀ.ਐਸ. ਦੀ ਕਟੌਤੀ ਬੰਦ ਕਰਨ, ਜਣੇਪਾ ਛੁੱਟੀ ਛੇ ਮਹੀਨੇ ਸਮੇਤ ਤਨਖ਼ਾਹ ਦੇਣ, ਵਿਦਿਆਰਥੀਆਂ ਨੂੰ ਦੂਜੇ ਰਾਜਾਂ ਵਿਚ ਸਿਖਲਾਈ ਲਈ ਨਾ ਭੇਜਣ ਅਤੇ ਵੋਕੇਸ਼ਨਲ ਟਰੇਨਿੰਗ ਨਾਲ ਸਬੰਧਤ ਕਿਤਾਬਾਂ ਵਿਦਿਆਰਥੀਆਂ ਨੂੰ ਸਮੇਂ ਸਿਰ ਉੁਪਲੱਬਧ ਕਰਵਾਉਣ ਦੇ ਹੁਕਮ ਦਿਤੇ ਗਏ। ਇਸ ਮੀਟਿੰਗ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਦਫ਼ਤਰ ਵਿਚ ਡਿਪਟੀ ਐਸ.ਪੀ.ਡੀ. ਸੁਭਾਸ਼ ਮਹਾਜਨ, ਸਿੱਖਿਆ ਬੋਰਡ ਦੇ ਡਿਪਟੀ ਡਾਇਰੈਕਟਰ ਫੀਲਡ ਰਾਮ ਲੁਭਾਇਆ ਅਤੇ ਇਸ ਪ੍ਰੋਗਰਾਮ ਵਿਚ ਭਾਈਵਾਲ 21 ਵੋਕੇਸ਼ਨਲ ਟਰੇਨਿੰਗ ਪਾਰਟਨਰਜ਼ ਨੇ ਭਾਗ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement