
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਰਾਮ ਸਿੰਘ ਮਟਰਾਂ ਨੇ ਦਿਤਾ ਅਸਤੀਫ਼ਾ
ਭਵਾਨੀਗੜ੍ਹ (ਗੁਰਦਰਸ਼ਨ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਕਰੌਦੀ) : ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਰਾਮ ਸਿੰਘ ਮਟਰਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਵਿਚੋਂ ਮੁਅੱਤਲ ਕਰਨ ਦੇ ਰੋਸ਼ ਵਜੋਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ।
Photo
ਇਸ ਸਬੰਧੀ ਅੱਜ ਇਥੇ ਪੱਤਰਕਾਰਾਂ ਨੂੰ ਲਿਖਤੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਾਨਾਸ਼ਾਹੀ ਵਾਲਾ ਰਵੱਈਆ ਅਪਣਾ ਕੇ ਪਾਰਟੀ ਦੇ ਸਿਰਮੌਰ ਆਗੂ ਢੀਂਡਸਾ ਵਿਰੁਧ ਕਾਰਵਾਈ ਕੀਤੀ ਹੈ, ਜੋ ਕਿ ਹਰ ਪਾਰਟੀ ਵਰਕਰ ਨੂੰ ਠੇਸ ਪਹੁੰਚਾਉਣ ਵਾਲੀ ਹੈ।
Sukhbir Singh Badal
ਉਨ੍ਹਾਂ ਅੱਜ ਹੀ ਐਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੂੰ ਅਪਣਾ ਅਸਤੀਫ਼ਾ ਭੇਜਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ 'ਤੇ ਲਿਆਉਣ ਲਈ ਸੁਖਦੇਵ ਸਿੰਘ ਢੀਂਡਸਾ ਵਲੋਂ ਲਏ ਗਏ ਫ਼ੈਸਲੇ ਦੀ ਡਟ ਕੇ ਪ੍ਰੋੜਤਾ ਕਰਦੇ ਹਨ।
Shiromani Akali Dal
ਜ਼ਿਕਰਯੋਗ ਹੈ ਕਿ ਜਦੋਂ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫ਼ੇ ਮਨਜੂਰ ਕੀਤੇ ਹਨ ਉਦੋਂ ਤੋਂ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੇ ਹੱਕ ਵਿਚ ਫ਼ਤਵਾ ਦਿੰਦਿਆਂ ਪਾਰਟੀ ਤੋਂ ਅਸਤੀਫ਼ਾ ਦੇਣ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
Parminder Singh Dhindsa
ਮਾਲਵੇ ਵਿਚ ਢੀਂਡਸਾ ਪਰਵਾਰ ਦਾ ਅਸਰ ਰਸੂਖ ਕਿਸੇ ਤੋਂ ਛੁਪਿਆ ਨਹੀਂ। ਕੁਝ ਭਰੋਸੇਯੋਗ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲਿਆਂ ਦੀ ਗਿਣਤੀ ਅਜੇ ਹੋਰ ਵੀ ਵਧੇਗੀ।