ਫ਼ਿਰੋਜ਼ਪੁਰ: ਅੰਗੀਠੀ ਤੋਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ
Published : Jan 18, 2021, 4:21 pm IST
Updated : Jan 18, 2021, 4:27 pm IST
SHARE ARTICLE
Ferozepur
Ferozepur

ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਹਾਮਦਵਾਲਾ ਉਤਾਡ਼ ਵਿਖੇ ਬੀਤੀ ਰਾਤ ਕਮਰੇ ਵਿੱਚ ਕੋਲਿਆਂ ਦੀ ਅਗੀਠੀ ਦੀ ਗੈਸ ਚੜ੍ਹਨ ਨਾਲ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਥਾਣਾ ਮੱਲਾਂਵਾਲਾ ਦੇ ਅਧੀਨ ਪੈਂਦੇ ਪਿੰਡ ਹਾਮਦਵਾਲਾ ਉਤਾੜ ਦੇ ਰਹਿਣ ਵਾਲੇ ਕੇਵਲ ਸਿੰਘ ਦੀ ਨੂੰਹ ਰਾਜਵੀਰ ਕੌਰ (35) ਪਤਨੀ ਜਗਜੀਤ ਸਿੰਘ, ਪੋਤਰੇ ਸਹਿਲਪ੍ਰੀਤ ਸਿੰਘ (12) ਤੇ ਏਕਮਪ੍ਰੀਤ ਸਿੰਘ (5) ਆਪਣੇ ਕਮਰੇ ਵਿਚ ਕੋਲਿਆਂ ਵਾਲੀ ਅੰਗੀਠੀ ਬਾਲ ਕੇ ਕਰੀਬ 9 ਵਜੇ ਟੈਲੀਵਿਜ਼ਨ ਦੇਖਦੇ ਹੋਏ ਸੌਂ ਗਏ ਸਨ, ਜਦੋ ਅਸੀਂ ਸਵੇਰੇ ਉੱਠੇ ਤੇ ਨੂੰਹ ਮੇਰੇ ਲਈ ਚਾਹ ਨਾ ਲੈ ਕੇ ਆਈ ਤਾਂ ਦਰਵਾਜ਼ਾ ਖੋਲ੍ਹਣ ਲੱਗੇ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਧੂੰਆਂ ਨਿਕਲ ਰਿਹਾ ਸੀ ਦਰਵਾਜ਼ੇ ਦਾ ਜਿੰਦਰਾ ਤੋਡ਼ ਕੇ ਅੰਦਰ ਦੇਖਿਆ ਤਾਂ ਨੂੰਹ ਰਾਜਵੀਰ ਕੌਰ ਪੋਤਰੇ ਸਹਿਲਪ੍ਰੀਤ ਸਿੰਘ, ਏਕਮਪ੍ਰੀਤ ਸਿੰਘ ਦੀਆਂ ਲਾਸ਼ਾਂ ਬੈੱਡ ਉੱਪਰ ਪਈਆਂ ਸਨ। 

dead

ਇਸ ਘਟਨਾ ਦੀ ਸੂਚਨਾ ਪਿੰਡ ਦੇ ਸਰਪੰਚ ਅਤੇ ਪੁਲਿਸ ਥਾਣਾ ਮੱਲਾਂਵਾਲਾ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਮੱਲਾਂਵਾਲਾ ਦੇ ਮੁਖੀ ਬਲਰਾਜ ਸਿੰਘ, ਚੌਕੀ ਇੰਚਾਰਜ ਲਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ। ਘਟਨਾ ਦੀ ਸੂਚਨਾ ਮਿਲਦੇ ਹੀ ਡੀ ਐੱਸ ਪੀ ਜ਼ੀਰਾ ਰਾਜਵਿੰਦਰ ਸਿੰਘ ਰੰਧਾਵਾ, ਰਣਜੀਤ ਸਿੰਘ ਐਸਡੀਐਮ ਜ਼ੀਰਾ, ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਮੌਕੇ ਤੇ ਘਟਨਾ ਦਾ ਜਾਇਜ਼ਾ ਲੈਣ ਲਈ ਪਹੁੰਚੇ। 

ਥਾਣਾ ਮੁਖੀ ਬਲਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਜਬੀਰ ਕੌਰ ਦੇ ਪਿਤਾ ਰੂਪ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਭਾਣਾ ਫਰੀਦਕੋਟ ਦੇ ਬਿਆਨ ਤੇ 174 ਦੀ ਪੁਲਿਸ ਕਾਰਵਾਈ ਕਰਕੇ ਮ੍ਰਿਤਕ ਲਾਸ਼ਾਂ ਦਾ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਭੇਜੀਆਂ ਗਈਆਂ ਹਨ ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਇਹ ਭਾਣਾ ਜੋ ਵਾਪਰਿਆ ਹੈ ਬਹੁਤ ਹੀ ਦੁਖਦਾਇਕ ਹੈ। ਪੰਜਾਬ ਸਰਕਾਰ ਵੱਲੋਂ ਜੋ ਵੀ ਇਸ ਪਰਿਵਾਰ ਲਈ ਬਣਦੀ ਸਹਾਇਤਾ ਹੋਵੇਗੀ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement