
ਕਿਸਾਨ ਅੰਦੋਲਨ ਲਈ 100 ਤੋਂ ਜ਼ਿਆਦਾ ਟਰੱਕ ਰਾਸ਼ਨ ਦੇ ਭੇਜੇ
ਨਵੀਂ ਦਿੱਲੀ, 17 ਜਨਵਰੀ: ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਕੇਂਦਰੀ ਏਜੰਸੀਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸ ਦਿਤਾ ਹੈ | ਕਿਸਾਨਾਂ ਦੇ ਸਮਰਥਨ ਵਿਚ ਅੱਜ ਪਟਿਆਲਾ ਨਾਲ ਸਬੰਧਤ ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਤੋਂ ਦਿੱਲੀ ਏਅਰਪੋਰਟ 'ਤੇ ਢਾਈ ਘੰਟੇ ਪੁੱਛਗਿਛ ਕੀਤੀ ਗਈ | ਧਾਲੀਵਾਲ ਨੇ ਕਿਸਾਨ ਅੰਦੋਲਨ ਲਈ ਰਾਸ਼ਨ ਦੇ 100 ਤੋਂ ਜ਼ਿਆਦਾ ਟਰੱਕ ਭੇਜੇ ਸੀ |
ਉਧਰ ਅਕਾਲੀ ਦਲ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ | ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਦੇ ਭਰਾ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰਖੜਾ ਨੇ ਦਸਿਆ ਕਿ ਕਈ ਦਿਨਾਂ ਤਕ ਦਿੱਲੀ ਅੰਦੋਲਨ ਵਿਚ ਹਿੱਸਾ ਲੈਣ ਤੋਂ ਬਾਅਦ ਉਨ੍ਹਾਂ ਦੇ ਭਰਾ ਦਰਸ਼ਨ ਸਿੰਘ ਧਾਲੀਵਾਲ ਕਲ ਅਮਰੀਕਾ ਰਵਾਨਾ ਹੋਏ | ਉਨ੍ਹਾਂ 20 ਜਨਵਰੀ ਨੂੰ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਾ ਸੀ | ਦਿੱਲੀ ਏਅਰਪੋਰਟ 'ਤੇ ਕੇਂਦਰੀ ਜਾਂਚ ਏਜੰਸੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਗ਼ੈੈਰ ਜ਼ਰੂਰੀ ਪੁੱਛਗਿਛ ਕੀਤੀ |
ਸੁਰਜੀਤ ਸਿੰਘ ਰਖੜਾ ਨੇ ਦਸਿਆ ਕਿ ਉਨ੍ਹਾਂ ਦੇ ਭਰਾ ਦਰਸ਼ਨ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਫ਼ੋੋਨ 'ਤੇ ਕੀਤੀ ਗੱਲਬਾਤ ਵਿਚ ਦਸਿਆ ਕਿ ਉਹ ਅਮਰੀਕਾ ਦੇ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਜਲimageਦੀ ਹੀ ਭਾਰਤ ਵਾਪਸ ਆ ਜਾਣਗੇ | ਉਹ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣਗੇ | (ਏਜੰਸੀ)