ਪੰਜਾਬ ਦੀਆਂ ਯੂਨੀਵਰਸਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲ੍ਹੇ ਜਾਣਗੇ
Published : Jan 18, 2021, 10:21 pm IST
Updated : Jan 18, 2021, 10:21 pm IST
SHARE ARTICLE
File Photo
File Photo

ਯੂਨੀਵਰਸਟੀਆਂ ਅਤੇ ਕਾਲਜਾਂ ਨੂੰ ਸਰਕਾਰ ਵਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ’ਤੇ ਜਾਰੀ ਕੀਤੀਆਂ ਜਾਣ ਵਾਲੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗ਼ੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿਖਿਆ ਵਿਭਾਗ ਵਲੋਂ ਸਾਰੀਆਂ ਸਰਕਾਰੀ ਅਤੇ ਗ਼ੈਰ ਸਰਕਾਰੀ ਯੂਨੀਵਰਸਟੀਆਂ ਨੂੰ ਪੱਤਰ ਜਾਰੀ ਕਰ ਦਿਤਾ ਗਿਆ ਹੈ।

schoolschool

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰਖਦੇ ਹੋਏ ਆਫ਼-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ਼-ਲਾਈਨ ਮਾਧਿਅਮ ਰਾਹੀਂ ਹੀ ਕੰਡਕਟ ਕਰਵਾਈਆਂ ਜਾਣ। ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਅਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁਲ੍ਹ ਹੋਵੇਗੀ ਅਤੇ ਉਨ੍ਹਾਂ ’ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ।

classroomclassroom

ਬੁਲਾਰੇ ਨੇ ਅੱਗੇ ਦਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹੋਸਟਲ ਖੋਲ੍ਹੇ ਜਾਣ। ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫ਼ਟੀ ਨੂੰ ਧਿਆਨ ਵਿਚ ਰਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿਤੀ ਜਾਵੇ। ਉਨ੍ਹਾਂ ਅੱਗੇ ਦਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲ੍ਹੇ ਜਾਣ।

Schools Reopen in Punjab after lockdown Schools Reopen in Punjab 

ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫ਼ਟੀ ਦੇ ਮੱਦੇਨਜ਼ਰ ਯੂਨੀਵਰਸਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ/ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਤੇ ਉਚੇਰੀ ਸਿਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ/ਕਾਲਜ਼ ਮੁੜ ਖੋਲ੍ਹਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement