ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ
Published : Jan 18, 2021, 5:10 pm IST
Updated : Jan 18, 2021, 5:10 pm IST
SHARE ARTICLE
Razia Sultana and Others
Razia Sultana and Others

17 ਫਰਵਰੀ ਤੱਕ ਜਾਰੀ ਰਹੇਗੀ ਮੁਹਿੰਮ, ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ

ਚੰਡੀਗੜ੍ਹ: ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ। ਇੱਥੇ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ‘ਤੇ ਜ਼ੋਰ ਦਿੱਤਾ। ਉਹਨਾਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ।  

RAZIA SULTANARAZIA SULTANA

ਉਹਨਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਰਾਸ਼ਟਰੀ ਦਰ ਨਾਲੋਂ ਤਰਕੀਬਨ ਦੁੱਗਣੀ ਹੈ। ਉਹਨਾਂ ਅਪੀਲ ਕੀਤੀ ਕਿ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ ਨਾਲੋਂ ਵਾਹਨ ਚਾਲਕਾਂ ਨੂੰ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂ ਕਿ ਇਹ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ। ਉਹਨਾਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨਾਂ ਨੂੰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲੈਣੀ ਚਾਹੀਦੀ ਹੈ। ਇਸ ਨਾਲ ਸੜਕੀ ਹਾਦਸਿਆਂ ਵਿਚ ਵੀ ਕਮੀ ਆਵੇਗੀ ਅਤੇ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂ ਵੀ ਸੁਰੱਖਿਅਤ ਹੋਣਗੇ।

Punjab GovtPunjab Govt

ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਵੀ ਜਾਰੀ ਕੀਤੇ। ਉਹਨਾਂ ਪੁਲਿਸ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਉੱਚ ਸਿੱਖਿਆ ਵਿਭਾਗ, ਸਕੂਲੀ ਸਿੱਖਿਆ ਵਿਭਾਗ, ਐਸਡੀਐਮਜ਼ ਅਤੇ ਆਰਟੀਏਜ਼ ਆਦਿ ਨੂੰ 17 ਫਰਵਰੀ ਤੱਕ ਚੱਲਣ ਵਾਲੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੌਰਾਨ ਕੀਤੇ ਜਾਣ ਵਾਲੇ ਪ੍ਰਮੁੱਖ ਕੰਮਾਂ ਤੋਂ ਵੀ ਜਾਣੂੰ ਕਰਵਾਇਆ।

Razia Sultana and OthersRazia Sultana and Others

ਇਹਨਾਂ ਵਿਚ ਡਰਾਇਵਰਾਂ ਦੇ ਹੈਲਥ ਚੈੱਕਅੱਪ ਕੈਂਪ ਲਗਾਉਣੇ, ਡਰਾਇਵਰ ਟੈਸਟ ਟਰੈਕਾਂ ਦੀ ਚੈਕਿੰਗ, ਲੋਕਾਂ ਨੂੰ ਸੜਕੀ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ, ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਸੈਮੀਨਾਰ ਜਾਂ ਲੈਕਚਰ, ਟਰੈਫਿਕ ਤੇ ਸੜਕੀ ਲਾਇਟਾਂ ਦੀ ਜਾਂਚ ਆਦਿ ਪ੍ਰਮੁੱਖ ਗਤੀਵਿਧੀਆਂ ਹਨ।ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਟਰਾਂਸਪੋਰਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੜਕੀ ਸੁਰੱਖਿਆ ਉਪਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਇੱਕਤਰ ਕੀਤੀ ਗਈ 50 ਫੀਸਦੀ ਕੰਪਾਊਡਿੰਗ ਫੀਸ/ਜੁਰਮਾਨਿਆਂ ਨੂੰ ਬਦਲ ਕੇ ਇੱਕ ਗੈਰ ਮਿਆਦੀ (ਨਾਨ-ਲੈਪਸਏਬਲ) ਰੋਡ ਸੇਫਟੀ ਫੰਡ ਬਣਾਇਆ ਗਿਆ ਹੈ।

Razia Sultana and OthersRazia Sultana and Others

ਇਸ ਵੇਲੇ ਰਾਜ ਵਿੱਚ ਸੜਕ ਸੁਰੱਖਿਆ ਉਪਕਰਣਾਂ ਦੀ ਖਰੀਦ ਅਤੇ ਵੱਖ-ਵੱਖ ਸੜਕ ਸੁਰੱਖਿਆ ਉਪਾਅ ਕਰਨ ਲਈ 40.52 ਕਰੋੜ ਰੁਪਏ ਦਾ ਨਾਨ-ਲੈਪਸਏਬਲ ਰੋਡ ਸੁਰੱਖਿਆ ਫੰਡ ਹੈ। ਇਸ ਨਾਨ-ਲੈਪਸਏਬਲ ਰੋਡ ਸੇਫਟੀ ਫੰਡ ਵਿੱਚੋਂ ਮੁਹੱਈਆ ਕਰਵਾਏ ਗਏ ਫੰਡਾਂ ਨਾਲ ਵੱਖ-ਵੱਖ ਸੜਕ ਸੁਰੱਖਿਆ ਉਪਕਰਣਾਂ ਜਿਵੇਂ ਬਰੈੱਥ ਐਨਾਲਾਈਜਰ, ਬੈਰੀਕੇਡਸ, ਲੇਜਰ ਸਪੀਡ ਗੰਨ, ਸੀਸੀਟੀਵੀ ਕੈਮਰੇ, ਕਾਰ ਬਾਡੀ ਕਟਰ ਆਦਿ ਖਰੀਦਣ ਦਾ ਫੈਸਲਾ ਲਿਆ ਗਿਆ ਹੈ। ਇਹਨਾਂ ਉਪਕਰਣਾਂ ਨੂੰ ਇੰਨਫੋਰਸਮੈਂਟ ਏਜੰਸੀਆਂ ਨੂੰ ਸਪਲਾਈ ਕੀਤਾ ਜਾਵੇਗਾ।

Captain Amrinder SinghCaptain Amrinder Singh

ਇਸ ਤੋਂ ਇਲਾਵਾ ਸੜਕ ਸੁਰੱਖਿਆ ਦੇ ਮੁੱਦਿਆਂ ਨੂੰ ਤੇਜ਼ ਢੰਗ ਨਾਲ ਸੁਲਝਾਉਣ ਲਈ ਟਰੈਫਿਕ ਪੁਲਿਸ ਨਾਲ ਪ੍ਰਭਾਵਸ਼ਾਲੀ ਤਾਲਮੇਲ ਬਣਾਉਣ ਦੇ ਮਕਸਦ ਨਾਲ ਚੀਫ ਇੰਜੀਨੀਅਰ ਸੜਕਾਂ ਅਤੇ ਬਿ੍ਰਜ ਵਿਕਾਸ ਬੋਰਡ (ਪੀ.ਆਰ.ਬੀ.ਡੀ.ਬੀ) ਨੂੰ ਮੁੱਖ ਇੰਜੀਨੀਅਰ ਸੜਕ ਸੁਰੱਖਿਆ ਨਿਯੁਕਤ ਕੀਤਾ ਗਿਆ ਹੈ।ਪੀ.ਆਰ.ਬੀ.ਡੀ.ਬੀ. ਕਈ ਸੜਕਾਂ ਦੀ ਸੁਰੱਖਿਆ ਦੇ ਕੰਮ ਵੀ ਕਰੇਗੀ ਜਿਵੇਂ ਕਿ ਬਲੈਕ ਸਪਾਟ ਅਤੇ ਹੋਰ ਕਮਜ਼ੋਰ ਸੜਕ ਹਿੱਸਿਆਂ ਨੂੰ ਸੁਧਾਰਨਾਂ, ਪੁਲਾਂ ਦੀ ਮੁਰੰਮਤ ਕਰਨਾ, ਵਾਟਰ ਕੋਰਸਾਂ ਤੇ ਪਹਾੜੀ ਸੜਕਾਂ ‘ਤੇ ਪੁਲ ਬਣਾਉਣਾ ਆਦਿ ਪ੍ਰਮੁੱਖ ਹਨ।

Razia SultanaRazia Sultana

ਟਰਾਂਸਪੋਰਟ ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ ਰਾਸ਼ਟਰੀ ਰਾਜ ਮਾਰਗਾਂ ਅਤੇ ਰਾਜ ਮਾਰਗਾਂ ‘ਤੇ 391 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ, ਜਿਨਾਂ ਵਿਚੋਂ 32 ਬਲੈਕ ਸਪਾਟਾਂ ਦੀ ਜਾਂਚ ਮੁੱਖ ਇੰਜੀਨੀਅਰ, ਪੀ.ਆਰ.ਬੀ.ਡੀ.ਬੀ. ਦੁਆਰਾ ਕੀਤੀ ਗਈ ਹੈ ਅਤੇ ਉਹਨਾਂ ਦੇ ਸੁਧਾਰ ਲਈ ਫੰਡ ਸੜਕ ਸੁਰੱਖਿਆ ਫੰਡਾਂ ਵਿਚੋਂ ਜਾਰੀ ਕੀਤੇ ਜਾ ਰਹੇ ਹਨ। ਕਾਬਿਲੇਗੌਰ ਹੈ ਕਿ ਇੱਕ ਸੁਤੰਤਰ ਏਜੰਸੀ ਦੁਆਰਾ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਤੀਜੀ ਧਿਰ ਰਾਹੀਂ ਸੜਕ ਸੁਰੱਖਿਆ ਆਡਿਟ ਕਰਵਾਉਣ ਅਤੇ ਸਾਰੇ ਵੱਡੇ ਸੜਕੀ ਹਾਦਸਿਆਂ ਦੀ ਕਰੈਸ਼ ਜਾਂਚ ਜਿਵੇਂ ਕਿ ਗਲਤ ਸੜਕ ਸਥਿਤੀ, ਲਾਗੂ ਕਰਨ ਦੇ ਉਪਾਵਾਂ ਦੀ ਘਾਟ, ਨੁਕਸਦਾਰ ਵਾਹਨ ਜਾਂ ਡਰਾਈਵਰਾਂ ਵਿੱਚ ਨੁਕਸ ਆਦਿ ਦਾ ਵੀ ਪ੍ਰਸਤਾਵ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement