
ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਦੇ ਤੌਰ ਐਲਾਨੇ ਆਸ਼ੂ ਬਾਂਗੜ ਨੇ AAP ਦਾ ਪੱਲਾ ਛੱਡ ਕੇ ਕਾਂਗਰਸ ਦਾ ਪੱਲਾ ਫੜ੍ਹ ਲਿਆ ਸੀ
ਚੰਡਗੀੜ੍ਹ : ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਆਸ਼ੂ ਬਾਂਗੜ ਨੇ ਬੀਤੇ ਦਿਨੀਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਉਹ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਦਿਹਾਤੀ ਤੋਂ ਅਪਣਾ ਹੋਰ ਉਮੀਦਵਾਰ ਐਲਾਨ ਦਿੱਤਾ ਹੈ। ਆਪ ਨੇ ਰਜਨੀਸ਼ ਦਾਹੀਆ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਸੀ, ਜਦੋਂ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਦੇ ਤੌਰ ਐਲਾਨੇ ਆਸ਼ੂ ਬਾਂਗੜ ਨੇ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਦਾ ਪੱਲਾ ਫੜ੍ਹ ਲਿਆ।
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੋਮਵਾਰ ਨੂੰ ਪੰਜਾਬ ਕਾਂਗਰਸ ਭਵਨ ’ਚ ਆਸ਼ੂ ਬਾਂਗੜ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਨ ਦਾ ਐਲਾਨ ਕੀਤਾ ਨਾਲ ਹੀ, ਆਸ਼ੂ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਟਿਕਟ ਦੇਣ ਦੀ ਵੀ ਗੱਲ ਕਹੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇੱਥੋਂ ਰਜਨੀਸ਼ ਦਾਹੀਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ।