ਐਸ.ਸੀ ਭਾਈਚਾਰੇ ਦੀ ਵੋਟ ਲਈ ਕਾਂਗਰਸ ਨੇ ਚੰਨੀ ਦਾ ਕੀਤਾ ਇਸਤੇਮਾਲ : ਰਾਘਵ ਚੱਢਾ
Published : Jan 18, 2022, 7:55 am IST
Updated : Jan 18, 2022, 7:55 am IST
SHARE ARTICLE
IMAGE
IMAGE

ਐਸ.ਸੀ ਭਾਈਚਾਰੇ ਦੀ ਵੋਟ ਲਈ ਕਾਂਗਰਸ ਨੇ ਚੰਨੀ ਦਾ ਕੀਤਾ ਇਸਤੇਮਾਲ : ਰਾਘਵ ਚੱਢਾ


ਬੇਟਿਆਂ ਅਤੇ ਭਾਈ-ਭਤੀਜਿਆਂ ਨੂੰ  ਰਿਉੜੀਆਂ ਦੀ ਤਰ੍ਹਾਂ ਵੰਡੀਆਂ ਕਾਂਗਰਸ ਨੇ ਟਿਕਟਾਂ

ਚੰਡੀਗੜ੍ਹ, 17 ਜਨਵਰੀ (ਨਰਿੰਦਰ ਸਿੰਘ ਝਾਮਪੁਰ) : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ 'ਤੇ ਦਲਿਤ ਵੋਟ ਲਈ ਮੁੱਖ ਮੰਤਰੀ ਚੰਨੀ ਨੂੰ  ਇਸਤੇਮਾਲ ਕਰਨ ਦਾ ਦੋਸ਼ ਲਗਾਇਆ | ਸੋਮਵਾਰ ਨੂੰ  ਮੀਡੀਆ ਨੂੰ  ਸੰਬੋਧਤ ਕਰਦੇ ਹੋਏ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚ ਪੰਜਾਬ ਵਿਚ ਅਪਣੇ ਸਾਰੇ ਵੱਡੇ ਨੇਤਾਵਾਂ ਦੇ ਪਰਵਾਰਾਂ ਦੇ ਜੀਆਂ ਅਤੇ ਰਿਸ਼ਤੇਦਾਰਾਂ ਨੂੰ  ਟਿਕਟ ਦਿਤੀ, ਲੇਕਿਨ ਮੁੱਖ ਮੰਤਰੀ ਚੰਨੀ ਦੇ ਭਰਾ ਦੀ ਟਿਕਟ ਕੱਟ ਦਿਤੀ | ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਨੇ ਦਲਿਤ ਭਾਈਚਾਰੇ ਦੀ ਵੋਟ ਲਈ ਚੰਨੀ ਨੂੰ  'ਯੂਜ਼ ਐਂਡ ਥਰੋ' ਕੀਤਾ ਹੈ  |
ਚੱਢਾ ਨੇ ਟਿਕਟ ਪ੍ਰਾਪਤ ਕਰਨ ਵਾਲੇ ਕਾਂਗਰਸੀ ਨੇਤਾਵਾਂ ਦੇ ਪਰਵਾਰਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਫ਼ਤਿਹਗੜ੍ਹ ਸਾਹਿਬ ਦੇ ਸਾਂਸਦ ਅਮਰ ਸਿੰਘ ਦੇ ਬੇਟੇ ਨੂੰ  ਰਾਏਕੋਟ ਤੋਂ, ਅਵਤਾਰ ਹੇਨਰੀ ਦੇ ਬੇਟੇ ਨੂੰ  ਜਲੰਧਰ ਤੋਂ, ਬ੍ਰਹਮ ਮਹਿੰਦਰਾ ਦੇ ਬੇਟੇ ਨੂੰ  ਪਟਿਆਲਾ ਦੇਹਾਤੀ ਤੋਂ ਅਤੇ ਸੁਨੀਲ ਜਾਖੜ ਦੇ ਭਤੀਜੇ ਨੂੰ  ਟਿਕਟ ਦਿਤੀ ਹੈ | ਲੇਕਿਨ ਜਨਤਕ ਤੌਰ 'ਤੇ ਚੋਣ ਲੜਨ ਦੀ ਇੱਛਾ ਜਤਾਉਣ ਦੇ ਬਾਵਜੂਦ ਮੁੱਖ ਮੰਤਰੀ ਚੰਨੀ ਦੇ ਭਰਾ ਨੂੰ  ਟਿਕਟ ਨਹੀਂ ਦਿਤੀ | ਇਸ ਤੋਂ ਪਤਾ ਚਲਦਾ ਹੈ ਕਿ ਕਾਂਗਰਸ ਪਾਰਟੀ ਵਿਚ ਚੰਨੀ ਦੀ ਬਿਲਕੁਲ ਵੀ ਨਹੀਂ ਚਲਦੀ | ਕਾਂਗਰਸ ਨੇ ਸਿਰਫ਼ ਦਲਿਤ ਭਾਈਚਾਰੇ ਦੀ ਵੋਟ ਲੈਣ ਲਈ ਚੰਨੀ ਨੂੰ  ਕੁੱਝ ਦਿਨਾਂ ਲਈ ਮੁੱਖ ਮੰਤਰੀ ਬਣਾ ਕੇ ਉਨ੍ਹਾਂ ਦਾ ਇਸਤੇਮਾਲ ਕੀਤਾ |
ਚੱਢਾ ਨੇ ਕਿਹਾ ਕਿ ਓਬੀਸੀ-ਐਸਸੀ ਨੇਤਾਵਾਂ ਦੇ ਨਾਮ 'ਤੇ ਚੋਣ ਵਿਚ ਵੋਟ ਲੈ ਕੇ ਮੁੱਖ ਮੰਤਰੀ ਬਦਲਣ ਦਾ ਕਾਂਗਰਸ ਦਾ ਇਤਿਹਾਸ ਰਿਹਾ ਹੈ | ਮਹਾਰਾਸ਼ਟਰ ਵਿਚ ਵੀ ਕਾਂਗਰਸ ਅਜਿਹਾ
ਕਰ ਚੁੱਕੀ ਹੈ | ਉਥੇ ਵੀ ਕਾਂਗਰਸ ਨੇ ਚੰਨੀ ਦੀ ਤਰ੍ਹਾਂ ਹੀ ਸੁਸ਼ੀਲ ਕੁਮਾਰ ਸ਼ਿੰਦੇ ਦਾ ਇਸਤੇਮਾਲ ਕੀਤਾ ਸੀ | ਚੋਣਾਂ ਤੋਂ ਕੁੱਝ ਦਿਨਾਂ ਪਹਿਲਾਂ ਸ਼ਿੰਦੇ ਨੂੰ  ਮੁੱਖ ਮੰਤਰੀ ਬਣਾਇਆ ਅਤੇ ਉਨ੍ਹਾਂ ਦੇ ਨਾਮ 'ਤੇ ਵੋਟ
ਲੈ ਕੇ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਬਦਲ ਦਿਤਾ | ਮਹਾਰਾਸ਼ਟਰ ਦੀ ਤਰ੍ਹਾਂ ਹੀ ਹੁਣ ਪੰਜਾਬ ਵਿਚ ਕਾਂਗਰਸ ਚੰਨੀ ਦਾ ਇਸਤੇਮਾਲ 'ਨਾਈਟ-ਵਾਚਮੈਨ' ਦੇ ਰੂਪ ਵਿਚ ਕਰ ਰਹੀ ਹੈ |
ਚੱਢਾ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕਈ ਨੇਤਾ ਮੁੱਖ ਮੰਤਰੀ ਚੰਨੀ ਦੀ ਇੱਜ਼ਤ ਨਹੀਂ ਕਰਦੇ ਹਨ | ਸਿੱਧੂ ਦੇ ਕਾਨਫ਼ਰੰਸ ਵਾਲੇ ਪੋਸਟਰਾਂ ਵਿਚ ਚੰਨੀ ਦੀ ਤਸਵੀਰ ਗ਼ਾਇਬ ਹੁੰਦੀ ਹੈ | ਸਿੱਧੂ ਲਗਾਤਾਰ ਚੰਨੀ ਸਰਕਾਰ ਉਤੇ ਭਿ੍ਸ਼ਟਾਚਾਰ ਅਤੇ ਮਾਫ਼ੀਆ ਨਾਲ ਮਿਲੀਭੁਗਤ ਦੇ ਇਲਜ਼ਾਮ ਲਗਾਉਂਦੇ ਰਹਿੰਦੇ ਹਨ | ਇਸ ਦਾ ਮਤਲਬ ਸਾਫ਼ ਹੈ ਕਿ ਚੰਨੀ ਦਾ ਕਾਂਗਰਸ ਵਿਚ ਕੋਈ ਮਹੱਤਵ ਨਹੀਂ ਹੈ | ਕਾਂਗਰਸ ਦਾ ਮਕਸਦ ਚੰਨੀ ਦੇ ਰੂਪ ਵਿਚ ਨੁਮਾਇੰਦਗੀ ਦੇਣਾ ਨਹੀਂ ਸੀ | ਉਸ ਦਾ ਮਕਸਦ ਸਿਰਫ਼ ਚੰਨੀ ਦੇ ਨਾਮ ਦਾ ਇਸਤੇਮਾਲ ਕਰਨਾ ਸੀ |

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement