
ਹਾਈ ਕੋਰਟ ਨੇ ਸੁਣਵਾਈ 24 ਜਨਵਰੀ ਤੱਕ ਕੀਤੀ ਮੁਲਤਵੀ
ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਡਰੱਗਜ਼ ਮਾਮਲੇ ਵਿਚ ਮਜੀਠੀਆ ਨੂੰ ਮਿਲੀ ਜ਼ਮਾਨਤ 24 ਜਨਵਰੀ ਤੱਕ ਜਾਰੀ ਰਹੇਗੀ।
high court
ਦੱਸ ਦੇਈਏ ਕਿ ਬਿਕਰਮ ਮਜੀਠੀਆ ਨੂੰ 10 ਜਨਵਰੀ ਨੂੰ ਅੰਤਰਿਮ ਜ਼ਮਾਨਤ ਮਿਲੀ ਸੀ, ਜਿਸ ਵਿੱਚ ਹਾਈਕੋਰਟ ਨੇ ਕੁਝ ਸ਼ਰਤਾਂ ਵੀ ਲਗਾਈਆਂ ਸਨ। ਇਸ ਦੇ ਨਾਲ ਹੀ ਹਾਈਕੋਰਟ ਦੇ ਹੁਕਮਾਂ 'ਤੇ ਉਹ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ ਹਨ।
bikram majithia
ਜ਼ਿਕਰਯੋਗ ਹੈ ਕਿ ਮਜੀਠੀਆ ਵਿਰੁੱਧ 49 ਪੰਨਿਆਂ ਦੀ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿਚ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਆਪਣੀ ਜਾਇਦਾਦ ਅਤੇ ਵਾਹਨਾਂ ਰਾਹੀਂ ਨਸ਼ਾ ਤਸਕਰੀ ਦੀ ਸਹੂਲਤ ਦਿਤੀ ਸੀ। ਇਸ ਤੋਂ ਪਹਿਲਾਂ ਮਜੀਠੀਆ ਨੇ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਉਸ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ।