
ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਛਾਪੇਮਾਰੀ ਦੌਰਾਨ ਕਾਫੀ ਜਾਅਲੀ ਦਸਤਾਵੇਜ਼ ਵੀ ਬਰਾਮਦ ਹੋਏ ਹਨ।
ਲੁਧਿਆਣਾ (ਰਿਪੋਰਟ ਰਾਜਵਿੰਦਰ ਸਿੰਘ) : ਕੇਂਦਰੀ ਜਾਂਚ ਏਜੰਸੀ ਇੰਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਵਿਚ ਛਾਪੇਮਾਰੀ ਕੀਤੀ ਜਾ ਰਹੀ ਸੀ ਅਤੇ ਇਸ ਦੌਰਾਨ ਕਰੋੜਾਂ ਰੁਪਏ ਦੇ ਨਕਦੀ ਜ਼ਬਤ ਕੀਤੇ ਜਾਣ ਦੀ ਖ਼ਬਰ ਹੈ।
ED raids 12 places in Punjab and Haryana over illegal mining
ਜਾਣਕਾਰੀ ਅਨੁਸਾਰ ਲੁਧਿਆਣਾ ਸਥਿਤ ਭੁਪਿੰਦਰ ਸਿੰਘ ਹਨੀ ਦੇ ਟਿਕਾਣੇ ਤੋਂ 4 ਕਰੋੜ ਰੁਪਏ ਭਾਰਤੀ ਕਰੰਸੀ ਅਤੇ ਇਕ ਹੋਰ ਸਾਥੀ ਸੰਦੀਪ ਕੁਮਾਰ ਦੇ ਟਿਕਾਣੇ ਤੋਂ 2 ਕਰੋੜ ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਛਾਪੇਮਾਰੀ ਦੌਰਾਨ ਕਾਫੀ ਜਾਅਲੀ ਦਸਤਾਵੇਜ਼ ਵੀ ਬਰਾਮਦ ਹੋਏ ਹਨ।
Illegal Mining
ਛਾਪੇਮਾਰੀ ਦੌਰਾਨ ਬਰਾਮਦ ਕੀਤੀ 6 ਕਰੋੜ ਦੀ ਨਕਦੀ ਤੋਂ ਇਲਾਵਾ ਜਿਹੜੇ ਕਾਗ਼ਜ਼ਾਤ ਬਰਾਮਦ ਹੋਏ ਹਨ, ਹੁਣ ਉਨ੍ਹਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਮੰਗਲਵਾਰ ਤੋਂ ਹੀ ਰੇਤ ਦੀ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਵਿਚ 10 ਤੋਂ 12 ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਸੀ।
fir copy
fir copy
ਪੂਰਾ ਮਾਮਲਾ 2018 ਦਾ ਦੱਸਿਆ ਜਾ ਰਿਹਾ ਹੈ ਜਦੋਂ ਰੇਤ ਦੀ ਗ਼ੈਰ-ਕਾਨੂੰਨੀ ਮਾਈਨਿੰਗ ਦੇ ਲੈਣ ਦੇਣ 'ਚ ਇਹ ਛਾਪੇਮਾਰੀ ਕੀਤੀ ਗਈ ਸੀ ਅਤੇ ਮੁਹਾਲੀ 'ਚ ਇਸ ਸਬੰਧੀ ਐਫ ਆਰ ਆਈ ਦਰਜ ਹੋਈ ਸੀ ਹਾਲਾਂਕਿ ਇਸ ਮਾਮਲੇ 'ਚ ਗ਼ੈਰ-ਕਾਨੂੰਨੀ ਮਾਈਨਿੰਗ ਬੰਦ ਕਰਵਾ ਦਿੱਤੀ ਗਈ ਸੀ ਪਰ ਈ ਡੀ ਵਲੋਂ ਅੱਜ ਪੰਜਾਬ ਭਰ 'ਚ ਇਹ ਰੇਡ ਕੀਤੀ ਗਈ ਹੈ।