ਪੰਜਾਬ ਅਤੇ ਪੰਜਾਬੀਆਂ ਨੂੰ ਖ਼ੁਸ਼ਹਾਲ ਬਣਾਉਣਾ ਹੀ ਸਾਡਾ ਇੱਕੋ ਇੱਕ ਟੀਚਾ - ਭਗਵੰਤ ਮਾਨ
Published : Jan 18, 2022, 6:05 pm IST
Updated : Jan 18, 2022, 6:05 pm IST
SHARE ARTICLE
Bhagwant Mann
Bhagwant Mann

ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ ਭਗਵੰਤ ਮਾਨ

- ਹਰ ਪੰਜਾਬੀ ਨੂੰ ਮੇਰੇ ਛੋਟੇ ਵੀਰ ਭਗਵੰਤ ਮਾਨ 'ਤੇ ਹੈ ਮਾਣ - ਅਰਵਿੰਦ ਕੇਜਰੀਵਾਲ

-ਸੀਐੱਮ ਚਿਹਰੇ 'ਤੇ ਲੋਕਾਂ ਦੀ ਰਾਇ ਜਾਣਨ ਲਈ 13 ਜਨਵਰੀ ਨੂੰ ਜਾਰੀ ਕੀਤਾ ਸੀ ਨੰਬਰ

- 21 ਲੱਖ 59 ਹਜ਼ਾਰ ਲੋਕਾਂ ਨੇ ਦਿੱਤੀ ਆਪਣੀ ਰਾਏ, ਲੋਕਾਂ ਦੀ ਪਹਿਲੀ ਪਸੰਦ ਬਣੇ ਭਗਵੰਤ ਮਾਨ, ਸਿਰਫ਼ ਸਾਢੇ ਤਿੰਨ ਫ਼ੀਸਦੀ ਲੋਕਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਚੁਣਿਆ

- ਅਸੀਂ ਖ਼ੁਸ਼ੀ ਮਨਾਵਾਂਗੇ ਜਦੋਂ ਸਾਡਾ ਪੰਜਾਬ ਖ਼ੁਸ਼ਹਾਲ ਬਣੇਗਾ - ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਹ ਵੱਡਾ ਐਲਾਨ ਮੰਗਲਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ।

I am sure Bhagwant will bring back the smile on the face of every Punjabi - KejriwalI am sure Bhagwant will bring back the smile on the face of every Punjabi - Kejriwal

ਇਸ ਐਲਾਨ ਲਈ ਇੱਥੇ ਪ੍ਰਭਾਵਸ਼ਾਲੀ ਮੀਡੀਆ ਈਵੈਂਟ ਆਯੋਜਿਤ ਕੀਤਾ ਗਿਆ। ਜਿਸ 'ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਮੰਚ 'ਤੇ ਮੌਜੂਦ ਸਨ, ਜਦਕਿ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵੀ ਭਾਵੁਕ ਸੰਬੋਧਨ ਕੀਤਾ।

ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਮ ਦੀ ਰਸਮੀ ਘੋਸ਼ਣਾ ਕਰਦੇ ਹੋਏ ਦੱਸਿਆ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਹਿਰੇ ਲਈ ਪੰਜਾਬ ਦੇ ਲੋਕਾਂ ਦੀ ਰਾਇ/ਸੁਝਾਅ ਜਾਣਨ ਲਈ ਲੰਘੀ 13 ਜਨਵਰੀ ਨੂੰ ਇੱਕ ਨੰਬਰ ਜਾਰੀ ਕੀਤਾ ਸੀ, ਜਿਸ 'ਤੇ 21 ਲੱਖ 59 ਹਜ਼ਾਰ 437 ਫ਼ੋਨ/ਮੈਸੇਜ ਦਰਜ ਹੋਏ, ਜਿੰਨਾ 'ਚੋਂ 93.3 ਪ੍ਰਤੀਸ਼ਤ ਲੋਕਾਂ ਨੇ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਤਰਫ਼ੋਂ ਮੁੱਖ ਮੰਤਰੀ ਲਈ ਭਗਵੰਤ ਮਾਨ ਦੇ ਨਾਮ 'ਤੇ ਮੋਹਰ ਲਗਾਈ। ਜਿਸ ਦੇ ਆਧਾਰ 'ਤੇ ਪਾਰਟੀ ਵਲੋਂ ਮਾਣ ਨਾਲ ਭਗਵੰਤ ਮਾਨ ਦਾ ਨਾਮ ਮੁੱਖ ਮੰਤਰੀ ਵਜੋਂ ਪੇਸ਼ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ, ''ਹਰ ਪੰਜਾਬੀ ਨੂੰ ਮੇਰੇ ਛੋਟੇ ਭਾਈ ਭਗਵੰਤ ਮਾਨ ਉੱਤੇ ਮਾਣ ਹੈ।''

I am sure Bhagwant will bring back the smile on the face of every Punjabi - KejriwalI am sure Bhagwant will bring back the smile on the face of every Punjabi - Kejriwal

ਕੇਜਰੀਵਾਲ ਨੇ ਕਿਹਾ ਕਿ ਮੈਂ ਪਹਿਲਾਂ ਹੀ ਮੁੱਖ ਮੰਤਰੀ ਦੀ ਦੌੜ ਤੋਂ ਖ਼ੁਦ ਨੂੰ ਬਾਹਰ ਕਰ ਲਿਆ ਸੀ, ਲੇਕਿਨ ਕੁੱਝ ਲੋਕਾਂ ਨੇ ਫਿਰ ਵੀ ਮੇਰੇ ਨਾਮ ਦਾ ਸੁਝਾਅ ਦਿੱਤਾ। ਅਸੀਂ ਉਨਾਂ ਸਾਰੇ ਸੁਝਾਵਾਂ ਨੂੰ ਰੱਦ ਕਰ ਦਿੱਤਾ ਜਿਨਾਂ ਵਿੱਚ ਮੇਰਾ ਨਾਂ ਸੀ।  ਉਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਅਕਸਰ ਆਪਣੇ ਬੇਟਾ-ਬੇਟੀ, ਭਾਈ-ਭਤੀਜੇ ਅਤੇ ਨੂੰਹ ਨੂੰ ਸੱਤਾ ਸੌਂਪਦੀਆਂ ਹਨ।

 ਭਗਵੰਤ ਮੇਰਾ ਛੋਟਾ ਭਰਾ ਹੈ, ਜੇਕਰ ਮੈਂ ਉਸ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੱਤਾ ਹੁੰਦਾ ਤਾਂ ਲੋਕਾਂ ਨੇ ਕਹਿਣਾ ਸੀ ਕਿ ਅਸੀਂ ਆਪਣੇ ਭਰਾ ਨੂੰ ਬਣਾ ਦਿੱਤਾ ਹੈ।  ਇਸ ਲਈ ਅਸੀਂ ਮੁੱਖ ਮੰਤਰੀ ਦਾ ਚਿਹਰਾ ਲੱਭਣ ਲਈ ਇੱਕ ਨਵੀਂ ਲੋਕਤਾਂਤਰਿਕ ਰਿਵਾਇਤ ਸ਼ੁਰੂ ਕੀਤੀ ਹੈ। ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚਿਹਰੇ ਦੀ ਚੋਣ ਕੀਤੀ ਹੈ। ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਸਾਢੇ 3 ਪ੍ਰਤੀਸ਼ਤ ਲੋਕਾਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣਿਆ।

I am sure Bhagwant will bring back the smile on the face of every Punjabi - KejriwalI am sure Bhagwant will bring back the smile on the face of every Punjabi - Kejriwal

ਭਗਵੰਤ ਮਾਨ ਦੇ ਨਾਂ ਦਾ ਐਲਾਨ  ਹੁੰਦੇ ਹੀ ਉੱਥੇ ਮੌਜੂਦ 'ਆਪ' ਵਰਕਰਾਂ 'ਤੇ ਆਗੂਆਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ।  ਢੋਲ ਨਗਾਰੇ ਵੱਜਣ ਲੱਗੇ। ਆਪਣੇ ਨਾਂ ਦਾ ਐਲਾਨ ਸੁਣ ਕੇ ਮਾਨ ਵੀ ਭਾਵੁਕ ਹੋ ਗਏ। ਕੇਜਰੀਵਾਲ ਨੇ ਭਗਵੰਤ ਮਾਨ ਨੂੰ ਜੱਫੀ ਪਾ ਕੇ ਪਿਆਰ 'ਤੇ ਆਪਣੀਆਂ ਸੁਭ ਕਾਮਨਾਵਾਂ ਦਿੱਤੀਆਂ। ਕੇਜਰੀਵਾਲ ਭਗਵੰਤ ਮਾਨ ਲਈ ਖ਼ਾਸ ਤਿਆਰੀ ਕਰਕੇ ਆਏ ਸਨ।  ਉਨਾਂ ਮਾਨ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ ਦੀ ਵੀਡੀਓ ਚਲਵਾਈ ਅਤੇ ਇਸ ਰਾਹੀਂ ਉਨਾਂ ਦੇ ਕੁੱਝ ਕਿੱਸੇ ਲੋਕਾਂ ਨੂੰ ਦੱਸੇ ਗਏ।

ਭਗਵੰਤ ਮਾਨ ਨੇ ਭਾਵੁਕ ਹੋ ਕੇ ਮੀਡੀਆ ਨੂੰ ਸੰਬੋਧਨ ਕੀਤਾ।  ਉਸ ਦੇ ਚਿਹਰੇ 'ਤੇ ਦ੍ਰਿੜ-ਸੰਕਲਪ ਦੀ ਭਾਵਨਾ ਸਾਫ਼ ਦਿਖਾਈ ਦੇ ਰਹੀ ਸੀ। ਮਾਨ ਨੇ ਕਿਹਾ ਕਿ ਪੰਜਾਬ ਆਪਣੇ ਪੈਰਾਂ 'ਤੇ ਖੜਾ ਹੋਣਾ ਜਾਣਦਾ ਹੈ। ਪਹਿਲਾਂ ਧਾੜਵੀਆਂ, ਫਿਰ ਅੰਗਰੇਜ਼ਾਂ, ਫਿਰ ਭ੍ਰਿਸ਼ਟ ਅਤੇ ਮੌਕਾਪ੍ਰਸਤ ਆਗੂਆਂ ਕਾਰਨ ਪੰਜਾਬ ਕਈ ਵਾਰ ਡਿੱਗਿਆ ਪਰੰਤੂ ਪੰਜਾਬੀਆਂ ਨੇ ਕਦੇ ਹੌਂਸਲਾ ਨਹੀਂ ਹਾਰਿਆ ਅਤੇ ਪੰਜਾਬ ਵਾਰ-ਵਾਰ ਖੜਾ ਹੋਇਆ ਅਤੇ ਬੁਲੰਦੀਆਂ ਨੂੰ ਛੂਹਿਆ।

ਅੱਜ ਫਿਰ ਪੰਜਾਬ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰੰਤੂ ਪੰਜਾਬ ਅਤੇ ਪੰਜਾਬੀਆਂ ਨੂੰ ਮੁਸ਼ਕਲਾਂ-ਸੰਕਟਾਂ 'ਚ ਕੱਢ ਕੇ ਖੁਸ਼ਹਾਲ ਬਣਾਉਣਾ ਹੀ ਸਾਡਾ ਮੁੱਖ ਮਕਸਦ ਹੈ। ਉਨਾਂ ਕਿਹਾ ਕਿ ਪਾਰਟੀ ਨੂੰ ਅਸੀਂ ਹਮੇਸ਼ਾ ਇੱਕ ਹੀ ਗੱਲ ਕੀਤੀ ਹੈ। ਬੇਸ਼ੱਕ ਸਾਨੂੰ ਪੋਸਟਰ ਚਿਪਕਾਉਣ ਦਾ ਕੰਮ ਦੇ ਦਿਓ, ਅਸੀਂ ਕਰਾਂਗੇ, ਬਸ਼ਰਤੇ ਕਿ ਸਾਡਾ ਪੰਜਾਬ ਠੀਕ ਕਰ ਦੇਣ।

Bhagwant MannBhagwant Mann

ਮਾਨ ਨੇ ਕਿਹਾ ਕਿ ਅੱਜ ਦਾ ਦਿਨ ਮੇਰੇ ਅਤੇ ਆਮ ਆਦਮੀ ਪਾਰਟੀ ਲਈ ਇਤਿਹਾਸਕ ਦਿਨ ਹੈ। ਅੱਜ ਤੋਂ ਸਾਡੀ ਜ਼ਿੰਮੇਵਾਰੀ ਦੁੱਗਣੀ ਹੋ ਗਈ ਹੈ। ਪਰ ਅਸੀਂ ਅੱਜ ਖ਼ੁਸ਼ੀ ਨਹੀਂ ਮਨਾਉਣੀ ਹੈ। ਅਸੀਂ ਉਦੋਂ ਤੱਕ ਖ਼ੁਸ਼ੀ ਨਹੀਂ ਮਨਾਵਾਂਗੇ ਜਦੋਂ ਤੱਕ ਪੰਜਾਬ ਖ਼ੁਸ਼ਹਾਲ ਨਹੀਂ ਬਣ ਜਾਂਦਾ। ਪੰਜਾਬੀਆਂ ਦੇ ਜੀਵਨ ਨੂੰ ਖ਼ੁਸ਼ਹਾਲ ਬਣਾਉਣਾ ਹੀ ਸਾਡਾ ਟੀਚਾ ਹੈ। ਅਸੀਂ ਪੰਜਾਬ ਦੀ ਖ਼ੁਸ਼ਹਾਲੀ ਵਾਪਸ ਲਿਆਵਾਂਗੇ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆ ਦੀ ਦਲਦਲ 'ਚੋਂ ਕੱਢਾਂਗੇ ਅਤੇ ਮਜਬੂਰ ਹੋ ਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੇ ਰੁਜ਼ਗਾਰ ਅਤੇ ਉੱਚ ਸਿੱਖਿਆ ਦੇ ਮੌਕੇ ਉਪਲਬਧ ਕਰਾਵਾਂਗੇ।

ਡਾ.ਏਪੀਜੇ ਅਬਦੁਲ ਕਲਾਮ ਦੇ ਮਸ਼ਹੂਰ ਕਥਨ (ਸੁਪਨੇ ਉਹ ਨਹੀਂ ਜੋ ਸੌਣ ਤੋਂ ਬਾਅਦ ਆਉਂਦੇ ਹਨ, ਸੁਪਨੇ ਉਹ ਹੁੰਦੇ ਹਨ ਜੋ ਸਾਨੂੰ ਸੌਣ ਨਹੀਂ ਦਿੰਦੇ) ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਸੁਪਨੇ ਸਾਨੂੰ ਸੌਣ ਨਹੀਂ ਦਿੰਦੇ।  ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਸੁਪਨੇ, ਪੰਜਾਬ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ ਦੇ ਸੁਪਨੇ, ਨੌਜਵਾਨਾਂ ਦੇ ਹੱਥਾਂ ਤੋਂ ਟੀਕੇ ਖੋਹ ਕੇ  ਟਿਫ਼ਨ ਫੜਾਉਣ ਦੇ ਸੁਪਨੇ ਅਤੇ ਸਾਡੀਆਂ ਮਾਵਾਂ-ਭੈਣਾਂ ਨੂੰ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਦੇ ਸੁਪਨੇ ਸਾਨੂੰ ਸੌਣ ਨਹੀਂ ਦਿੰਦੇ। ਅਸੀਂ ਪੰਜਾਬ ਨੂੰ ਦੇਸ ਦਾ ਤਾਜ ਬਣਾਉਣਾ ਹੈ ਅਤੇ ਪੰਜਾਬ ਨੂੰ ਮੁੜ ਤੋਂ ਇੱਕ ਖ਼ੁਸ਼ਹਾਲ ਸੂਬਾ ਬਣਾਉਣਾ ਹੈ।

ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੀ ਖ਼ੁਸ਼ਹਾਲੀ ਅਤੇ ਸ਼ਾਨ ਨੂੰ ਵਾਪਸ ਲਿਆਉਣ ਲਈ ਹੀ ਰਾਜਨੀਤੀ ਵਿੱਚ ਆਏ ਹਾਂ।  ਜਦੋਂ ਵੀ ਸਾਨੂੰ ਪੰਜਾਬ ਲਈ ਕੁੱਝ ਕਰਨ ਅਤੇ ਬੋਲਣ ਦਾ ਮੌਕਾ ਮਿਲਿਆ, ਅਸੀਂ ਪੂਰੀ ਲਗਨ ਅਤੇ ਮਿਹਨਤ ਨਾਲ ਕੀਤਾ।  ਸੜਕ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ। ਪੰਜਾਬ ਦੇ ਲੋਕਾਂ ਨੇ ਮੇਰੀ ਕਾਮੇਡੀ ਅਤੇ ਰਾਜਨੀਤੀ ਦੋਵਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮਾਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਬਣਨ 'ਤੇ ਅਸੀਂ ਹਸਤਾਖ਼ਰ ਕਰਨ ਵਾਲੀ ਹਰੇ ਰੰਗ ਦੀ
ਕਲਮ ਦਾ ਇਸਤੇਮਾਲ ਪੰਜਾਬ ਦੇ ਗ਼ਰੀਬ, ਦੱਬੇ-ਕੁਚਲੇ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨਾਂ ਦੇ ਹੱਕ ਅਤੇ ਅਧਿਕਾਰ ਦਿਵਾਉਣ ਲਈ ਕਰਾਂਗੇ।

Manpreet Kaur Manpreet Kaur

ਮਾਨ ਦੀ ਮਾਂ ਅਤੇ ਭੈਣ ਹੋ ਗਈਆਂ ਭਾਵੁਕ...

ਆਮ ਲੋਕਾਂ ਦਾ ਦੁੱਖ -ਦਰਦ ਚੰਗੀ ਤਰ੍ਹਾਂ ਸਮਝਦਾ ਹੈ ਮੇਰਾ ਭਾਈ-ਭੈਣ ਮਨਪ੍ਰੀਤ ਕੌਰ
ਮਾਂ ਨੇ ਕਿਹਾ, ਜਿਸ ਤਰਾਂ ਤੁਸੀਂ ਮੇਰੇ ਬੇਟੇ ਭਗਵੰਤ ਨੂੰ ਪਿਛਲੇ ਤੀਹ ਸਾਲਾਂ ਤੋਂ ਪਿਆਰ ਅਤੇ ਸਮਰਥਨ ਦਿੱਤਾ ਹੈ, ਹੁਣ ਉਸੀ ਤਰ੍ਹਾਂ ਸਾਥ ਦੀ ਲੋੜ ਹੈ। ਪ੍ਰਮਾਤਮਾ ਪੰਜਾਬ 'ਤੇ ਕਿਰਪਾ ਬਣਾਈ ਰੱਖੇ ਅਤੇ ਹਮੇਸ਼ਾ ਖ਼ੁਸ਼ ਰੱਖੇ।

ਭਗਵੰਤ ਮਾਨ ਦੀ ਛੋਟੀ ਭੈਣ ਮਨਪ੍ਰੀਤ ਕੌਰ ਪਟਿਆਲਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਿਕਾ ਹੈ। ਮੁੱਖ ਮੰਤਰੀ ਲਈ ਉਸ ਦੇ ਭਰਾ ਦੇ ਨਾਂ ਦਾ ਐਲਾਨ ਹੋਣ 'ਤੇ ਉਹ ਭਾਵੁਕ ਹੋ ਗਈ। ਉਨਾਂ ਕਿਹਾ ਕਿ ਅਸੀਂ ਇੱਕ ਬਹੁਤ ਹੀ ਸਾਧਾਰਨ ਪਰਿਵਾਰ ਵਿੱਚ ਪੈਦਾ ਹੋਏ ਅਤੇ ਪਾਲਣ ਪੋਸ਼ਣ ਹੋਇਆ ਹੈ। ਇਸੇ ਲਈ ਮੇਰਾ ਭਾਈ ਆਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਦੁੱਖ ਤਕਲੀਫ਼ਾਂ ਬਾਰੇ ਚੰਗੀ ਤਰਾਂ ਜਾਣੂ ਹੈ।

ਭਾਈ ਸਾਹਿਬ ਨੇ ਆਪਣੀ ਕਾਮੇਡੀ ਵਿੱਚ ਵੀ ਸਮਾਜ ਦੀਆਂ ਸਮੱਸਿਆਵਾਂ ਨੂੰ ਉਭਾਰਿਆ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਘਰ ਵਿੱਚ ਹਮੇਸ਼ਾ ਬੋਲਦੇ ਸਨ ਕਿ ਹਾਸਾ ਉਦੋਂ ਹੀ ਆਉਂਦਾ ਹੈ ਜਦੋਂ ਢਿੱਡ ਭਰਿਆ ਹੁੰਦਾ ਹੈ। ਲੇਕਿਨ ਅੱਜ ਪੰਜਾਬ ਦਾ ਹਾਸਾ ਗ਼ਾਇਬ ਹੈ। ਇਸ ਲਈ ਲੋਕਾਂ ਨੂੰ ਹਸਾਉਣ ਲਈ ਸਾਨੂੰ ਰਾਜਨੀਤੀ ਵਿੱਚ ਆਉਣਾ ਪਵੇਗਾ।  ਮੈਨੂੰ ਯਕੀਨ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਆਪਣੀ ਕਾਮੇਡੀ ਨਾਲ ਲੋਕਾਂ ਨੂੰ ਹਸਾਇਆ, ਉਸੇ ਤਰਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੇ ਚਿਹਰੇ 'ਤੇ ਮੁਸਕਰਾਹਟ ਲਿਆਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement