
ਭਾਰਤੀ ਚੋਣ ਕਮਿਸ਼ਨ ਨੇ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਵੀ ਕੀਤੇ ਤਬਾਦਲੇ : ਮੁੱਖ ਚੋਣ ਅਧਿਕਾਰੀ ਡਾ. ਰਾਜੂ
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
list
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਆਈ.ਜੀ.ਪੀ ਜਸਕਰਨ ਸਿੰਘ ਅਤੇ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੇ ਤਬਾਦਲੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿਤਾ ਹੈ।
Punjab CEO Karuna Raju
ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵੇ ਕੁਮਾਰ ਵਰਮਾ ਨੂੰ ਆਈ.ਜੀ.ਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈ.ਜੀ.ਪੀ. ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈ.ਜੀ.ਪੀ. ਫਰੀਦਕੋਟ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।
list
ਇਸੇ ਤਰ੍ਹਾਂ ਸੁਰਜੀਤ ਸਿੰਘ ਨੂੰ ਡੀ.ਆਈ.ਜੀ. ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏ.ਆਈ.ਜੀ. ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦ ਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।