
ਦੂਜਾ ਮੋਟਰਸਾਈਕਲ ਨੌਜਵਾਨ ਗੰਭੀਰ ਜ਼ਖਮੀ
ਹਾਜੀਪੁਰ: ਹੁਸ਼ਿਆਰਪੁਰ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਇਥੇ ਹਾਜੀਪੁਰ ਤੋਂ ਮਾਨਸਰ ਸੜਕ ’ਤੇ ਪੈਂਦੇ ਸਰਵਹਿੱਤਕਾਰੀ ਸਕੂਲ ਕੋਲ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਵਜੀਰਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਮੇਰਾ ਲੜਕਾ ਸੁਖਜਿੰਦਰ ਸਿੰਘ (21), ਜਿਸ ਨੇ ਹੁਣੇ-ਹੁਣੇ ਆਰਮੀ ਦਾ ਟੈਸਟ ਕਲੀਅਰ ਕੀਤਾ ਸੀ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 07-ਬੀ. ਐਕਸ.-2815 ’ਤੇ ਸਵਾਰ ਹੋ ਕੇ ਆਪਣੇ ਨਿੱਜੀ ਕੰਮ ਲਈ ਹਾਜੀਪੁਰ ਨੂੰ ਜਾ ਰਿਹਾ ਸੀ।
ਇਹ ਵੀ ਪੜ੍ਹੋ : BIG BREAKING: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਭਾਜਪਾ ਵਿੱਚ ਹੋਣਗੇ ਸ਼ਾਮਲ
ਜਦੋਂ ਉਹ ਸਰਵਹਿੱਤਕਾਰੀ ਸਕੂਲ ਦੇ ਮੋੜ ਦੇ ਲਾਗੇ ਪੁੱਜਿਆ ਤਾਂ ਉਸ ਦੇ ਪਿੱਛੇ ਤੋਂ ਆ ਰਹੇ ਟਰੱਕ ਨੰਬਰ ਪੀ. ਬੀ. 09-ਐਕਸ -8085 ਉਸ ਦੇ ਉੱਤੋਂ ਚੜ੍ਹ ਗਿਆ ਤੇ ਉਸਦੇ ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਖਬਰ- ਤਾਲਿਬਾਨ ਨੇ ਲੁੱਟ ਤੇ ਬਦਫੈਲੀ ਦੇ ਦੋਸ਼ੀ 9 ਲੋਕਾਂ ਨੂੰ ਦਿੱਤੀ ਰੂਹ ਕੰਬਾਊ ਸਜ਼ਾ