SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ 

By : KOMALJEET

Published : Jan 18, 2023, 3:43 pm IST
Updated : Jan 18, 2023, 3:43 pm IST
SHARE ARTICLE
Punjab News
Punjab News

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਇਨਸਾਫ਼ ਮੋਰਚੇ 'ਚ ਪਹੁੰਚੇ ਸਨ SGPC ਪ੍ਰਧਾਨ

ਮੋਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੱਡੀ ’ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਐਸ.ਜੀ.ਪੀ.ਸੀ. ਪ੍ਰਧਾਨ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਹੱਕੀ ਮੰਗਾਂ ਲਈ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿਚ ਪਹੁੰਚੇ ਸਨ। 

ਜਿਵੇਂ ਹੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਥੇ ਪਹੁੰਚੇ ਤਾਂ ਕੁੱਝ ਪ੍ਰਦਰਸ਼ਨਕਾਰੀਆਂ ਨੇ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ, ਉਨ੍ਹਾਂ ਖ਼ਿਲਾਫ਼ ਨਾਹਰੇਬਾਜ਼ੀ ਕੀਤੀ ਅਤੇ ਬਾਅਦ ਵਿਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ। ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। 

ਜ਼ਿਕਰਯੋਗ ਹੈ ਕਿ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਅਤੇ ਗੁੰਮ ਹੋਏ ਗੁਰੂ ਸਾਹਿਬ ਦੇ ਸਰੂਪ ਅਤੇ ਹੋਰ ਮਸਲਿਆਂ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement