ਲੁਧਿਆਣਾ 'ਚ ਸ਼ਰੇਆਮ ਗੁੰਡਾਗਰਦੀ, ਬਦਮਾਸ਼ਾਂ ਨੇ ਹੋਟਲ ਮੈਨੇਜਰ ਨੂੰ ਪਿਸਤੌਲ ਦਿਖਾ ਕੇ ਕਿਹਾ.........

By : GAGANDEEP

Published : Jan 18, 2023, 2:07 pm IST
Updated : Jan 18, 2023, 2:14 pm IST
SHARE ARTICLE
photo
photo

ਹੋਟਲ ਮੈਨੇਜਰ ਨੇ ਬਹਾਦਰੀ ਦਿਖਾਉਂਦੇ ਹੋਏ ਬਦਮਾਸ਼ਾਂ ਨੂੰ ਦਿੱਤਾ ਕਰਾਰਾ ਜਵਾਬ

 

ਲੁਧਿਆਣਾ: ਲੁਧਿਆਣਾ ਦੇ ਕਿਤਾਬ ਬਾਜ਼ਾਰ ਨੇੜੇ ਦੋ ਨਕਾਬਪੋਸ਼ ਬਦਮਾਸ਼ਾਂ ਨੇ ਹੋਟਲ ਮਾਲਕ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਦਾ ਇੱਕ ਸਾਥੀ ਬਾਈਕ ਸਟਾਰਟ ਕਰਕੇ ਹੋਟਲ ਦੇ ਬਾਹਰ ਖੜ੍ਹਾ ਸੀ। ਬਦਮਾਸ਼ਾਂ ਨੇ ਮੈਨੇਜਰ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਮੈਨੇਜਰ ਤੋਂ ਗੇਟ ਦੀ ਚਾਬੀ ਮੰਗੀ।

 ਪੜ੍ਹੋ ਇਹ ਖਬਰ- ਹੁਸ਼ਿਆਰਪੁਰ 'ਚ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ 'ਤੇ ਹੀ ਹੋਈ ਮੌਤ

ਪਿਸਤੌਲ ਦਿਖਾ ਕੇ ਧਮਕੀਆਂ ਦਿੱਤੀਆਂ। ਮੈਨੇਜਰ ਨੇ ਬਹਾਦਰੀ ਦਿਖਾਉਂਦੇ ਹੋਏ ਬਦਮਾਸ਼ਾਂ ਨੂੰ ਚਾਬੀਆਂ ਨਾ ਦਿੱਤੀਆਂ ਅਤੇ ਰੌਲਾ ਪਾਇਆ। ਹੰਗਾਮਾ ਹੁੰਦਾ ਦੇਖ ਦੋਵੇਂ ਬਦਮਾਸ਼ ਹੋਟਲ ਤੋਂ ਬਾਹਰ ਆ ਗਏ ਅਤੇ ਆਪਣੇ ਸਾਥੀ ਸਮੇਤ ਬਾਈਕ 'ਤੇ ਫਰਾਰ ਹੋ ਗਏ। ਇਸ ਦੌਰਾਨ ਹੋਟਲ ਸਟਾਫ ਨੇ ਵੀ ਬਦਮਾਸ਼ਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਫਰਾਰ ਹੋ ਗਏ।

ਇਹ ਵੀ ਪੜ੍ਹੋ-- ਤਾਲਿਬਾਨ ਨੇ ਲੁੱਟ ਤੇ ਬਦਫੈਲੀ ਦੇ ਦੋਸ਼ੀ 9 ਲੋਕਾਂ ਨੂੰ ਦਿੱਤੀ ਰੂਹ ਕੰਬਾਊ ਸਜ਼ਾ

ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਕਈ ਹੋਰ ਹੋਟਲ ਮਾਲਕ ਅਤੇ ਕਰਮਚਾਰੀ ਦਹਿਸ਼ਤ ਵਿਚ ਹਨ। ਮੈਨੇਜਰ ਅਮਨ ਨੇ ਤੁਰੰਤ ਪੁਲਿਸ ਅਤੇ ਹੋਟਲ ਦੇ ਮਾਲਕ ਨੂੰ ਸੂਚਨਾ ਦਿੱਤੀ। ਹੋਟਲ ਮਾਲਕ ਜਤਿੰਦਰਾ ਨੇ ਦੱਸਿਆ ਕਿ ਅੱਜ ਮੈਨੇਜਰ ਅਮਨ ਦੀ ਬਹਾਦਰੀ ਸਦਕਾ ਲੁੱਟ ਦੀ ਘਟਨਾ ਨੂੰ ਟਾਲਿਆ ਗਿਆ। ਥਾਣਾ ਕੋਤਵਾਲੀ ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- BIG BREAKING: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਭਾਜਪਾ ਵਿੱਚ ਹੋਣਗੇ ਸ਼ਾਮਲ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement