ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 800 ਬੱਚਿਆਂ ਨੇ ਬਣਾਈ ਮਨੁੱਖੀ ਲੜੀ

By : KOMALJEET

Published : Jan 18, 2023, 8:42 pm IST
Updated : Jan 18, 2023, 8:42 pm IST
SHARE ARTICLE
Punjab News
Punjab News

 ਸਰਕਾਰੀ ਸਕੂਲਾਂ ਦੇ 97304 ਬੱਚਿਆਂ ਨੇ ਚੁੱਕੀ ਨਸ਼ਿਆਂ ਖ਼ਿਲਾਫ਼ ਸਹੁੰ

ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਦੇ 97304 ਬੱਚਿਆਂ ਨੇ ਨਸ਼ਿਆਂ ਖ਼ਿਲਾਫ਼ ਚੁੱਕੀ ਸਹੁੰ
ਸਮਾਜਿਕ ਜਾਗਰੂਕਤਾ ਨਾਲ ਨਸ਼ਿਆਂ ਨੂੰ ਦੇਵਾਂਗੇ ਮਾਤ: ਸੇਨੂੰ ਦੂੱਗਲ
ਫਾਜ਼ਿਲਕਾ:
ਮੁੱਖ ਮੰਤਰੀ ਭਗਵੰਤ ਮਾਨ ਦੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਫਾਜ਼ਿਲਕਾ ਜ਼ਿਲ੍ਹੇ ਦੇ 800 ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਦੀ ਅਗਵਾਈ ਵਿਚ ਸੀਨਿਅਰ ਅਧਿਕਾਰੀਆਂ ਅਤੇ ਆਪਣੇ ਅਧਿਆਪਕਾਂ ਨਾਲ ਮਿਲ ਕੇ ਮਨੁੱਖੀ ਲੜੀ ਬਣਾ ਕੇ ਲੋਕਾਂ ਨੂੰ ਨਸ਼ੇ ਖਿਲਾਫ ਇੱਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਹ ਮਨੁੱਖੀ ਲੜੀ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਲੈਕੇ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਤੱਕ (3 ਕਿਲੋਮੀਟਰ) ਬਣਾਈ ਗਈ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ (468 ਪ੍ਰਾਇਮਰੀ ਸਕੂਲ ਅਤੇ 232 ਅਪਰ ਪ੍ਰਾਇਮਰੀ ਸਕੂਲਾਂ) ਵਿਚ 97304 ਵਿਦਿਆਰਥੀਆਂ ਨੇ ਨਸਿ਼ਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਖ਼ਿਲਾਫ਼ ਲੜਨ ਦਾ ਪ੍ਰਣ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਖ਼ਿਲਾਫ਼ ਸਮਾਜਿਕ ਜਾਗਰੂਕਤਾ ਲਈ ਜ਼ਿੰਮੇਵਾਰੀ ਨਿਭਾਉਣ ਦੀ ਸਹੁੰ ਚੁੱਕਾਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਿਹਤਮੰਦ, ਸਿੱਖਿਅਤ ਅਤੇ ਉਨੱਤ ਸਮਾਜ ਵਿਚ ਨਸਿ਼ਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਇਕ ਸਰਹੱਦੀ ਜ਼ਿਲ੍ਹਾ ਹੈ ਅਤੇ ਨਾਲ ਲੱਗਦੇ ਦੁਸ਼ਮਣ ਦੇਸ਼ ਵੱਲੋਂ ਇੱਥੇ ਨਸ਼ੇ  ਭੇਜਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹਿੰਦੀਆਂ ਹਨ। ਇਸ ਲਈ ਜ਼ਰੂਰੀ ਹੈ ਕਿ ਹਰ ਇਕ ਨਾਗਰਿਕ ਇਸ ਕੁਰੀਤੀ ਤੋਂ ਤੋਂ ਸਾਵਧਾਨ ਰਹੇ ਅਤੇ ਜ਼ੇਕਰ ਕੋਈ ਪੀੜਤ ਹੈ ਤਾਂ ਉਹ ਇਲਾਜ ਕਰਵਾ ਕੇ ਨਸ਼ਾ ਛੱਡੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਇਹ ਸੁਨੇਹਾ ਘਰ ਘਰ ਲੈ ਕੇ ਜਾਣਗੇ। 
    
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ ਅਤੇ ਅਜਿਹੇ ਵਿਚ ਸਮਾਜਿਕ ਜਾਗਰੁਕਤਾ ਅਤੇ ਸਮਾਜਿਕ ਭਾਗੀਦਾਰੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ  ਸਮਾਜ ਦੇ ਸਾਰੇ ਲੋਕ ਸਹਿਯੋਗ ਕਰਨ ਤਾਂ ਅੱਜ ਨਸ਼ੇ ਨੂੰ ਹਰਾ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਨਸ਼ੇ ਤੋਂ ਪੀੜਤਾਂ ਦਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ ਅਤੇ ਇਲਾਜ ਕਰਵਾਉਣ ਵਾਲੇ ਦੀ ਪਹਿਚਾਣ ਵੀ ਕੀਤੀ ਜਾਂਦੀ ਹੈ।
    
ਇਸ ਦੌਰਾਨ ਵਿਦਿਆਰਥੀਆਂ ਨੇ ਉਤਸਾਹ ਨਾਲ ਭਾਗ ਲਿਆ ਅਤੇ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਨਾਅਰੇ ਲਗਾਏ। ਵਿਦਿਆਰਥੀਆਂ ਨੇ ਪ੍ਰਣ ਲਿਆ ਕਿ ਉਹ ਨਸ਼ਿਆਂ ਖ਼ਿਲਾਫ਼ ਇਹ ਸੁਨੇਹਾ ਸਮਾਜ ਵਿਚ ਲੈ ਕੇ ਜਾਣਗੇ। ਡੀਸੀ ਦਫ਼ਤਰ ਪੁੱਜਣ ਤੇ ਵਿਦਿਆਰਥੀਆਂ ਨੂੰ ਅਲਪ ਆਹਾਰ ਦਿੱਤਾ ਗਿਆ। ਇੱਥੇ ਵੱਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਮਨਦੀਪ ਕੌਰ ਨੇ ਇਸ ਆਯੋਜਨ ਨੂੰ ਸਫਲ ਕਰਨ ਲਈ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮੀਡੀਆ ਦਾ ਧੰਨਵਾਦ ਕੀਤਾ।ਇਸ ਮੌੇਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਐਸਡੀਐਮ ਸ੍ਰੀ ਨਿਕਾਸ ਖੀਂਚੜ, ਡਿਪਟੀ ਡੀਈਓ ਸ੍ਰੀ ਪੰਕਜ ਅੰਗੀ ਅਤੇ ਸ੍ਰੀਮਤੀ ਅੰਜੂ ਸੇਠੀ, ਸਤਿੰਦਰ ਬੱਤਰਾ, ਆਦਿ ਵੀ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement