Ludhiana News: ਪੰਜਾਬ ਵਿਚ ਕਸ਼ਮੀਰੀ ਵਿਦਿਆਰਥੀ ਦੀ ਭੇਦਭਰੀ ਹਾਲਾਤ ਵਿਚ ਹੋਈ ਮੌਤ

By : GAGANDEEP

Published : Jan 18, 2024, 7:30 pm IST
Updated : Jan 18, 2024, 7:41 pm IST
SHARE ARTICLE
A Kashmiri student died in a discriminatory situation in Ludhiana news in punjabi
A Kashmiri student died in a discriminatory situation in Ludhiana news in punjabi

Ludhiana News: ਬੀ.ਟੈੱਕ ਫਾਈਨਲ ਸਾਲ ਦਾ ਵਿਦਿਆਰਥੀ ਸੀ ਮ੍ਰਿਤਕ ਨੌਜਵਾਨ

A Kashmiri student died in a discriminatory situation in Ludhiana news in punjabi : ਲੁਧਿਆਣਾ ਦੇ ਗੁਲਜ਼ਾਰ ਕਾਲਜ ਵਿਚ ਕਸ਼ਮੀਰੀ ਵਿਦਿਆਰਥੀ ਦੀ ਮੌਤ ਹੋ ਗਈ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਦਾ ਰਹਿਣ ਵਾਲਾ ਬਾਰਿਕ ਹੁਸੈਨ ਬੀ.ਟੈੱਕ ਫਾਈਨਲ ਸਾਲ ਦਾ ਵਿਦਿਆਰਥੀ ਸੀ। ਵੀਰਵਾਰ ਨੂੰ ਉਹ ਹੋਸਟਲ ਦੇ ਕਮਰੇ ਦੇ ਬਾਹਰ ਅਚਾਨਕ ਬੇਹੋਸ਼ ਹੋ ਗਿਆ। ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਇਹ ਵੀ ਪੜ੍ਹੋ: Punjab News: ਕੌਮੀ ਯੁਵਕ ਮੇਲੇ ਵਿਚ ਪੰਜਾਬ ਨੇ ਲੋਕ ਗੀਤ ਵਿਚ ਦੂਜਾ ਅਤੇ ਲੋਕ ਨਾਚ ਵਿਚ ਤੀਜਾ ਸਥਾਨ ਕੀਤਾ ਹਾਸਲ

ਮੁੱਢਲੀ ਜਾਂਚ ਮੁਤਾਬਕ ਬਾਰਿਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦਾ ਇੱਕ ਭਰਾ ਵੀ ਸੀ, ਜਿਸ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ।
ਗੁਲਜ਼ਾਰ ਕਾਲਜ ਲਿਬੜਾ, ਖੰਨਾ ਵਿਚ ਪੜ੍ਹਦੇ ਹੋਰ ਕਸ਼ਮੀਰੀ ਵਿਦਿਆਰਥੀਆਂ ਨੇ ਦਸਿਆ ਕਿ ਬਾਰਿਕ ਉਨ੍ਹਾਂ ਤੋਂ ਵੱਖ ਰਹਿੰਦਾ ਸੀ। ਉਸ ਦੇ ਰੂਮਮੇਟ ਦੂਜੇ ਰਾਜਾਂ ਦੇ ਨੌਜਵਾਨ ਹਨ। ਬੁੱਧਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਖਾਣਾ ਖਾਣ ਤੋਂ ਬਾਅਦ ਉਹ ਆਪਣੇ ਕਮਰੇ 'ਚ ਚਲਾ ਗਿਆ। ਉਹ ਬਿਲਕੁਲ ਠੀਕ ਲੱਗ ਰਿਹਾ ਸੀ।

ਇਹ ਵੀ ਪੜ੍ਹੋ: Coaching Center News: ਕੋਚਿੰਗ ਸੈਂਟਰ ਦੀ ਹੁਣ ਨਹੀਂ ਚੱਲੇਗੀ ਮਨਮਾਨੀ, ਕੇਂਦਰ ਸਰਕਾਰ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਵੀਰਵਾਰ ਸਵੇਰੇ ਬਾਰਿਕ ਦੇ ਕਮਰੇ 'ਚ ਰਹਿਣ ਵਾਲੇ ਹੋਰ ਵਿਦਿਆਰਥੀਆਂ ਨੇ ਰੌਲਾ ਪਾਇਆ ਕਿ ਉਹ ਅਚਾਨਕ ਡਿੱਗ ਗਿਆ ਹੈ। ਜਦੋਂ ਉਨ੍ਹਾਂ ਨੇ ਬਾਰਿਕ ਨੂੰ ਸੰਭਾਲਿਆ ਤਾਂ ਉਹ ਬੇਹੋਸ਼ ਹੋ ਚੁੱਕਾ ਸੀ। ਵਿਦਿਆਰਥੀਆਂ ਦਾ ਰੌਲਾ ਸੁਣ ਕੇ ਕਾਲਜ ਸਟਾਫ਼ ਵੀ ਉਥੇ ਆ ਗਿਆ। ਰੂਮਮੇਟ ਬਾਰਿਕ ਨੂੰ ਚੁੱਕ ਕੇ ਹਸਪਤਾਲ ਲੈ ਗਏ। ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਡੀਐਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਦਰ ਥਾਣੇ ਦੇ ਐਸਐਚਓ ਦਵਿੰਦਰਪਾਲ ਸਿੰਘ ਨੂੰ ਕਾਲਜ ਭੇਜਿਆ ਗਿਆ ਸੀ। ਉਥੋਂ ਜਾਣਕਾਰੀ ਹਾਸਲ ਕੀਤੀ। ਬਾਰਿਕ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿਤੀ ਗਈ ਹੈ। ਉਨ੍ਹਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from A Kashmiri student died in a discriminatory situation in Ludhiana Punjab in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement