Gurdaspur News: ਗੁਰਦਾਸਪੁਰ ਦੇ ਖੇਤਾਂ 'ਚੋਂ ਮਿਲੀ ਕਰੋੜਾਂ ਦੀ ਹੈਰੋਇਨ, ਪੀਲੀ ਟੇਪ 'ਚ ਲਪੇਟ ਕੇ ਡਰੋਨ ਰਾਹੀਂ ਸੁੱਟੇ ਗਏ ਸਨ 2 ਪੈਕਟ

By : GAGANDEEP

Published : Jan 18, 2024, 12:16 pm IST
Updated : Jan 18, 2024, 12:22 pm IST
SHARE ARTICLE
Heroin worth crores found in the fields of Gurdaspur News in punjabi
Heroin worth crores found in the fields of Gurdaspur News in punjabi

Gurdaspur News: ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾ ਕੇ ਬਰਾਮਦ ਕੀਤੀ 1 ਕਿਲੋ ਹੈਰੋਇਨ

Heroin worth crores found in the fields of Gurdaspur News in punjabi : ਗੁਰਦਾਸਪੁਰ ਦੇ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਪੁਲਿਸ ਨੇ ਇਕ ਵਾਰ ਫਿਰ ਪਿੰਡ ਬੋਹੜਵਾਲਾ ਦੇ ਖੇਤਾਂ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਜਿਸ ਵਿਚ ਪੁਲਿਸ ਨੇ ਪੀਲੀ ਟੇਪ ਨਾਲ ਲਪੇਟੇ ਦੋ ਪੈਕਟ ਬਰਾਮਦ ਕੀਤੇ ਹਨ। ਜਿਸ ਵਿਚ 1 ਕਿਲੋ ਹੈਰੋਇਨ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਹ ਹੈਰੋਇਨ ਪਾਕਿਸਤਾਨੀ ਡਰੋਨ ਤੋਂ ਸੁੱਟੀ ਗਈ ਸੀ।

ਇਹ ਵੀ ਪੜ੍ਹੋ: America News: ਸਨਕੀ ਪਤੀ ਨੇ ਪਤਨੀ ਅਤੇ 8 ਸਾਲ ਦੀ ਬੱਚੀ ਸਮੇਤ 4 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਆਪ ਕੀਤੀ ਖ਼ੁਦਕੁਸ਼ੀ  

ਐਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਦਸਿਆ ਕਿ ਦੇਰ ਸ਼ਾਮ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਪੁਲਿਸ ਪਾਰਟੀ ਨਾਲ ਪਿੰਡ ਭਗਠਾਣਾ ਬੋਹੜਵਾਲਾ ਵਿੱਚ ਗਸ਼ਤ ਕਰ ਰਹੇ ਸਨ। ਇਹ ਪਿੰਡ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 2 ਕਿਲੋਮੀਟਰ ਦੂਰ ਹੈ। ਇਸ ਦੌਰਾਨ ਜਦੋਂ ਉਨ੍ਹਾਂ ਦੀ ਨਜ਼ਰ ਸੜਕ ਦੇ ਨਾਲ ਲੱਗਦੇ ਖੇਤਾਂ 'ਤੇ ਪਈ ਤਾਂ ਪੁਲਿਸ ਨੇ ਪੀਲੀ ਟੇਪ ਨਾਲ ਲਪੇਟੇ ਦੋ ਪੈਕਟ ਦੇਖੇ।

ਇਹ ਵੀ ਪੜ੍ਹੋ: Barnala News: ਵਿਆਹ 'ਚ ਵਾਪਰਿਆ ਭਾਣਾ, ਟੈਂਟ ਲਗਾਉਂਦੇ ਹੋਏ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ

ਪੁਲਿਸ ਨੇ ਜਦੋਂ ਲਿਫਾਫਿਆਂ ਦੀ ਜਾਂਚ ਕੀਤੀ ਤਾਂ ਦੋਵੇਂ ਲਿਫਾਫੇ ਅੱਧਾ-ਅੱਧਾ ਕਿਲੋ ਹੈਰੋਇਨ ਨਾਲ ਭਰੇ ਹੋਏ ਸਨ, ਜਿਸ ਦਾ ਕੁੱਲ ਵਜ਼ਨ ਇਕ ਕਿਲੋ ਸੀ। ਪੁਲਿਸ ਨੇ ਦੋਵੇਂ ਪੈਕਟ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਧਰ ਐਸਪੀ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਇਹ ਪੈਕਟ ਪਾਕਿਸਤਾਨ ਵਲੋਂ ਡਰੋਨ ਦੀ ਮਦਦ ਨਾਲ ਇਨ੍ਹਾਂ ਖੇਤਾਂ ਵਿੱਚ ਸੁੱਟੇ ਗਏ ਸਨ, ਜਿਨ੍ਹਾਂ ਖ਼ਿਲਾਫ਼ ਥਾਣਾ ਡੇਰਾ ਬਾਬਾ ਨਾਨਕ ਵਿੱਚ ਐਨਡੀਪੀਐਸ ਐਕਟ ਅਤੇ ਏਅਰਕ੍ਰਾਫਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਆਸਪਾਸ ਦੇ ਇਲਾਕਿਆਂ 'ਚ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

 (For more Punjabi news apart from Heroin worth crores found in the fields of Gurdaspur News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement