Punjab News: CM ਮਾਨ ਦਾ SGPC ਪ੍ਰਧਾਨ ਨੂੰ ਸਵਾਲ, SAD ਦੀ ਤੱਕੜੀ ਵਾਲੇ ਬਿਆਨ ਦਾ ਦਿਓ ਜਵਾਬ
Published : Jan 18, 2024, 9:39 am IST
Updated : Jan 18, 2024, 9:39 am IST
SHARE ARTICLE
File Photo
File Photo

ਅਕਾਲੀ ਦਲ ਦਾ ਚੋਣ ਨਿਸ਼ਾਨ ਤਕੜੀ ਹੈ, ਇਹ ਬਾਬਾ ਨਾਨਕ ਜੀ ਦਾ ਨਿਸ਼ਾਨ ਹੈ - Harsimrat Badal

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਵਾਲ ਕੀਤਾ ਹੈ। ਮੁੱਖ ਮੰਤਰੀ ਨੇ ਐਡਟੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਦਾ ਵਲੰਟੀਅਰ ਦੱਸਿਆ ਹੈ ਤੇ ਪੁੱਛਿਆ ਹੈ ਕਿ ਬੀਬਾ ਹਰਸਿਮਰਤ ਬਾਦਲ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਧਾਮੀ ਜੀ ਕੁਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ। 

ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ 
''ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸ਼੍ਰੀ ਹਰਜਿੰਦਰ ਧਾਮੀ ਜੀ (SGPC)  ਕੁਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਵਿੱਚ ਦਖਲ ਨਾ ਦੇਵੇ..''

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਮੁਕਤਸਰ ਸਾਹਿਬ ਰੈਲੀ ਵਿਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਅਕਾਲੀ ਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਿਹਾ ਸੀ। ਇਸ ਤੋਂ ਬਾਅਦ ਪੰਜਾਬ ਵਿਚ ਅਕਾਲੀ ਦਲ ਦੀ ਤੱਕੜੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਹਰਸਿਮਰਤ ਬਾਦਲ ਦੇ ਇਸ ਬਿਆਨ 'ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕਾਫੀ ਭੜਕੇ ਸੀ। 

ਬਿੱਟੂ ਨੇ ਕਿਹਾ ਕਿ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਕਹਿ ਰਹੀ ਸੀ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਤਕੜੀ ਹੈ, ਇਹ ਬਾਬਾ ਨਾਨਕ ਜੀ ਦਾ ਨਿਸ਼ਾਨ ਹੈ। ਬਿੱਟੂ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਕੱਲ੍ਹ ਨੂੰ ਕਾਂਗਰਸੀ ਵੀ ਕਹਿ ਸਕਦੇ ਹਨ ਕਿ ਪੰਜੇ ਦਾ ਨਿਸ਼ਾਨ ਬਾਬਾ ਨਾਨਕ ਜੀ ਦਾ ਹੈ, ਉਨ੍ਹਾਂ ਨੇ ਉਸ ਪੰਜੇ ਨਾਲ ਪਹਾੜ ਨੂੰ ਰੋਕਿਆ ਸੀ। ਬਿੱਟੂ ਨੇ ਕਿਹਾ ਕਿ ਅਕਾਲੀ ਦਲ ਗੁਰੂ ਮਹਾਰਾਜ ਦੇ ਨਿਸ਼ਾਨ ਨੂੰ ਸਿਆਸਤ ਵਿਚ ਕਿਵੇਂ ਜੋੜ ਸਕਦਾ ਹੈ। ਬਿੱਟੂ ਨੇ ਕਿਹਾ ਕਿ ਬਾਬਾ ਨਾਨਕ ਜੀ ਦਾ ਪੈਮਾਨਾ ਹਮੇਸ਼ਾ ਤੇਰਾ ਤੇਰਾ ਤੋਲਦਾ ਹੈ, ਪਰ ਬਾਦਲਾਂ ਦਾ ਪੈਮਾਨਾ ਹਮੇਸ਼ਾ ਮੇਰਾ ਮੇਰਾ ਤੋਲਦਾ ਹੈ।  

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement