Punjab News: ਕੌਮੀ ਯੁਵਕ ਮੇਲੇ ਵਿਚ ਪੰਜਾਬ ਨੇ ਲੋਕ ਗੀਤ ਵਿਚ ਦੂਜਾ ਅਤੇ ਲੋਕ ਨਾਚ ਵਿਚ ਤੀਜਾ ਸਥਾਨ ਕੀਤਾ ਹਾਸਲ
Published : Jan 18, 2024, 6:01 pm IST
Updated : Jan 18, 2024, 6:01 pm IST
SHARE ARTICLE
Punjab secures 2nd place in folk song and 3rd place in folk dance in National Youth Festival News in punjabi
Punjab secures 2nd place in folk song and 3rd place in folk dance in National Youth Festival News in punjabi

Punjab News: ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ

Punjab secures 2nd place in folk song and 3rd place in folk dance in National Youth Festival News in punjabi : ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ। 

ਇਹ ਵੀ ਪੜ੍ਹੋ: Coaching Center News: ਕੋਚਿੰਗ ਸੈਂਟਰ ਦੀ ਹੁਣ ਨਹੀਂ ਚੱਲੇਗੀ ਮਨਮਾਨੀ, ਕੇਂਦਰ ਸਰਕਾਰ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼  

ਕੇਂਦਰੀ ਯੁਵਾ ਤੇ ਖੇਡ ਮੰਤਰਾਲੇ ਵੱਲੋਂ ਮਹਾਂਰਾਸ਼ਟਰ ਦੇ ਸ਼ਹਿਰ ਨਾਸਿਕ ਵਿਖੇ 27ਵਾਂ ਕੌਮੀ ਯੁਵਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਨੌਜਵਾਨਾਂ ਨੇ ਹਿੱਸਾ ਲਿਆ। ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰਘਬੀਰ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ 100 ਨੌਜਵਾਨਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਲੋਕ ਗੀਤ ਮੁਕਾਬਲੇ ਵਿੱਚ ਪੰਜਾਬ ਦੇ ਤਰਨਪ੍ਰੀਤ ਸਿੰਘ ਨੇ ਦੂਜਾ ਅਤੇ ਗਰੁੱਪ ਲੋਕ ਨਾਚ ਵਿੱਚ ਪੰਜਾਬ ਦੀ ਭੰਗੜਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਉਤੇ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਨਗਦ ਇਨਾਮ ਅਤੇ ਤੀਜੇ ਸਥਾਨ ਉਤੇ ਆਈ ਟੀਮ ਨੂੰ 75 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਮਿਲੀ।

ਇਹ ਵੀ ਪੜ੍ਹੋ: Farmer News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੌਮੀ ਮੰਚ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਇਸ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।ਕੌਮੀ ਮੁਕਾਬਲਿਆਂ ਵਿੱਚ ਪੰਜਾਬ ਦੀ ਇਹ ਪੁਜੀਸ਼ਨ ਸੂਬੇ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Punjab secures 2nd place in folk song and 3rd place in folk dance in National Youth Festival News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement