Jammu Kashmir blast: ਜੰਮੂ ਕਸ਼ਮੀਰ ਵਿਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ
Published : Jan 18, 2024, 5:34 pm IST
Updated : Jan 18, 2024, 9:30 pm IST
SHARE ARTICLE
Punjab's Agniveer dies in Jammu Kashmir blast
Punjab's Agniveer dies in Jammu Kashmir blast

6 ਭੈਣਾਂ ਦਾ ਇਕਲੌਤਾ ਭਰਾ ਸੀ ਅਜੈ ਸਿੰਘ

Jammu Kashmir blast: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿਚ ਬਾਰੂਦੀ ਸੁਰੰਗ ਦੇ ਧਮਾਕੇ ਵਿਚ ਪੰਜਾਬ ਦਾ ਇਕ ਜਵਾਨ ਸ਼ਹੀਦ ਹੋ ਗਿਆ। ਸ਼ਹੀਦ ਅਜੈ ਸਿੰਘ (23) ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਵਸਨੀਕ ਸੀ। ਫ਼ੌਜ ਨੇ ਵੀਰਵਾਰ ਦੇਰ ਸ਼ਾਮ ਪ੍ਰਵਾਰ ਨੂੰ ਸੂਚਨਾ ਦਿਤੀ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਦੱਸ ਦੇਈਏ ਕਿ ਉਕਤ ਇਲਾਕੇ 'ਚ ਜਦੋਂ ਜਵਾਨਾਂ ਦੀ ਟੀਮ ਗਸ਼ਤ ਕਰ ਰਹੀ ਸੀ ਤਾਂ ਬਾਰੂਦੀ ਸੁਰੰਗ ਵਿਚ ਧਮਾਕਾ ਹੋ ਗਿਆ। ਇਸ ਦੌਰਾਨ ਦੋ ਜਵਾਨ ਵੀ ਜ਼ਖਮੀ ਹੋ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਿਲੀ ਜਾਣਕਾਰੀ ਅਨੁਸਾਰ ਅਜੈ ਸਿੰਘ ਬਹੁਤ ਹੀ ਗਰੀਬ ਪ੍ਰਵਾਰ ਨਾਲ ਸਬੰਧ ਰੱਖਦਾ ਸੀ। ਦਿਨ-ਰਾਤ ਮਿਹਨਤ ਕਰਨ ਤੋਂ ਬਾਅਦ ਉਹ ਫਰਵਰੀ 2022 ਨੂੰ ਫ਼ੌਜ ਵਿਚ ਅਗਨੀਵੀਰ ਭਰਤੀ ਹੋਇਆ ਸੀ। 23 ਸਾਲਾ ਅਜੈ ਸਿੰਘ ਅਪਣੇ ਪਿੱਛੇ ਪਿਤਾ ਕਾਲਾ ਸਿੰਘ, ਮਾਂ ਲਕਸ਼ਮੀ ਤੋਂ ਇਲਾਵਾ 6 ਭੈਣਾਂ ਛੱਡ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਸ਼ਹੀਦ ਅਜੈ ਸਿੰਘ ਦੀ ਦੇਹ ਸ਼ੁੱਕਰਵਾਰ ਦੁਪਹਿਰ ਤਕ ਪਿੰਡ ਲਿਆਂਦੀ ਜਾ ਸਕਦੀ ਹੈ। ਇਸ ਮਗਰੋਂ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਅਜੈ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਨੇ ਸਬੰਧਤ ਥਾਣੇ ਦੇ ਐਸਐਚਓ ਦੀ ਅਗਵਾਈ ਵਿਚ ਇਕ ਟੀਮ ਨੂੰ ਸ਼ਹੀਦ ਦੇ ਘਰ ਭੇਜਿਆ। ਐਸਐਸਪੀ ਨੇ ਦਸਿਆ ਕਿ ਸ਼ਹੀਦ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਜੰਮੂ 'ਚ ਇਕ ਅਧਿਕਾਰੀ ਨੇ ਦਸਿਆ ਕਿ ਸਵੇਰੇ ਕਰੀਬ 10.30 ਵਜੇ ਪੋਖਰਾ 'ਚ ਇਕ ਸੁਰੰਗ ਧਮਾਕਾ ਹੋਇਆ। ਇਸ ਧਮਾਕੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਵਿਚੋਂ ਇਕ ਅਗਨੀਵੀਰ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਹਵਾਈ ਜਹਾਜ਼ ਰਾਹੀਂ ਉਧਮਪੁਰ ਦੇ ਕਮਾਂਡ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਛਾਣ ਸਿਪਾਹੀ ਬਲਵੰਤ ਸਿੰਘ ਅਤੇ ਨਾਇਬ ਸੂਬੇਦਾਰ ਧਰਮਿੰਦਰ ਸਿੰਘ ਵਜੋਂ ਹੋਈ ਹੈ।

(For more Punjabi news apart from Punjab's Agniveer dies in Jammu Kashmir blast, stay tuned to Rozana Spokesman)

Tags: agniveer

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement