Kharar Newe: ਕੈਨੇਡਾ ਦਾ 2 ਵਾਰ ਵੀਜ਼ਾ ਰਿਫਿਊਜ਼ ਹੋਣ ਤੋਂ ਦੁਖੀ ਲੜਕੇ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : Jan 18, 2024, 12:57 pm IST
Updated : Jan 18, 2024, 1:17 pm IST
SHARE ARTICLE
Saddened boy committed suicide after being refused visa to Canada 2 times Kharar Newe in punjabi
Saddened boy committed suicide after being refused visa to Canada 2 times Kharar Newe in punjabi

Kharar Newe: ਦੋਸਤ ਦੇ ਫਲੈਟ 'ਚ ਆ ਕੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ

 Saddened boy committed suicide after being refused visa to Canada 2 times Kharar Newe in punjabi : ਖਰੜ-ਲਾਂਡਰਾਂ ਰੋਡ ਸੈਕਟਰ-115 ਵਿਖੇ ਸਥਿਤ ਸਕਾਈਲਾਰਕ ਸੋਸਾਇਟੀ ਦੇ ਫਲੈਟ ਦੀ ਚੌਥੀ ਮੰਜ਼ਿਲ ਤੋਂ ਨੌਜਵਾਨ ਨੇ ਛਾਲ ਮਾਰ ਕੇ ਸ਼ੱਕੀ ਹਾਲਾਤ ’ਚ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਸਿਮਰਨਜੀਤ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਆਰਿਆ ਗੁਰਦਾਸ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਕੈਨੇਡਾ ਦਾ ਗੋ ਵਾਰ ਵੀਜ਼ਾ ਰਿਫਿਊਜ ਹੋ ਚੁੱਕਿਆ ਸੀ। ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਦੇ ਖੇਤਾਂ 'ਚੋਂ ਮਿਲੀ ਕਰੋੜਾਂ ਦੀ ਹੈਰੋਇਨ, ਪੀਲੀ ਟੇਪ 'ਚ ਲਪੇਟ ਕੇ ਡਰੋਨ ਰਾਹੀਂ ਸੁੱਟੇ ਗਏ ਸਨ 2 ਪੈਕਟ 

 ਮ੍ਰਿਤਕ ਬੀਤੀ ਰਾਤ ਉਕਤ ਸੋਸਾਇਟੀ ਦੇ ਰਹਿਣ ਵਾਲੇ ਆਪਣੇ ਇਕ ਦੋਸਤ ਕੋਲ ਆਇਆ ਸੀ ਫਿਰ ਤੜਕੇ ਸਵੇਰੇ ਪੌਣੇ ਪੰਜ ਵਜੇ ਉਸ ਨੇ ਫਲੈਟ ਦੇ ਬਾਹਰ ਬਾਲਕੋਨੀ ’ਚੋਂ ਛਾਲ ਮਾਰ ਦਿੱਤੀ, ਜਿਸ ਨੂੰ ਕੁਝ ਸਮਾਂ ਪਿੱਛੋਂ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਪੁੱਜਣ ’ਤੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਵਾਲੀ ਥਾਂ ਤੋਂ ਖ਼ੁਦਕੁਸ਼ੀ ਨੋਟ ਜਾਂ ਕੋਈ ਵੀ ਹੋਰ ਸੁਰਾਗ ਪੁਲਸ ਦੇ ਹੱਥ ਨਹੀਂ ਲੱਗਾ ਹੈ, ਜਿਸ ਤੋਂ ਘਟਨਾ ਦਾ ਕਾਰਨ ਪਤਾ ਲੱਗ ਸਕੇ।

ਇਹ ਵੀ ਪੜ੍ਹੋ: America News: ਸਨਕੀ ਪਤੀ ਨੇ ਪਤਨੀ ਅਤੇ 8 ਸਾਲ ਦੀ ਬੱਚੀ ਸਮੇਤ 4 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਆਪ ਕੀਤੀ ਖ਼ੁਦਕੁਸ਼ੀ

ਫਲੈਟ ’ਚ ਰਹਿ ਰਹੇ ਮ੍ਰਿਤਕ ਸਿਮਰਨਜੀਤ ਸਿੰਘ ਦੇ ਦੋਸਤ ਪਰਮਵੀਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਉਸ ਨੂੰ ਸਿਮਰਨ ਦਾ ਫੋਨ ਆਇਆ ਸੀ ਕਿ ਉਹ ਗੁਰਦਾਸਪੁਰ ਤੋਂ ਆ ਰਿਹਾ ਹੈ ਅਤੇ ਰਾਤ ਨੂੰ ਉਸ ਦੇ ਕੋਲ ਹੀ ਰੁਕੇਗਾ। ਰਾਤੀਂ 10 ਵਜੇ ਸਿਮਰਨਜੀਤ ਸਿੰਘ ਦੇ ਆਖਣ ’ਤੇ ਉਹ ਉਸ ਨੂੰ ਮੋਹਾਲੀ ਰੇਲਵੇ ਸਟੇਸ਼ਨ ਨੇੜਿਓਂ ਆਪਣੇ ਨਾਲ ਘਰ ਲੈ ਕੇ ਆਇਆ ਤੇ ਜਦੋਂ ਉਹ ਸੌਂ ਗਿਆ ਤਾਂ ਸਿਮਰਨਜੀਤ ਨੇ ਉਸ ਨੂੰ ਆਵਾਜ਼ ਮਾਰ ਕੇ ਕਿਹਾ ਕਿ, ‘ਪਰਮ-ਪਰਮ ਮੈਂ ਚੱਲਿਆ ਆਂ’।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਦੋਂ ਉਸ ਨੇ ਬਾਹਰ ਨਿਕਲ ਕੇ ਦੇਖਿਆ ਤਾਂ ਉਸ ਦਾ ਦੋਸਤ ਬਾਲਕੋਨੀ ਤੋਂ ਥੱਲੇ ਲਹੂ-ਲੁਹਾਨ ਹਾਲਤ ਵਿਚ ਡਿੱਗਿਆ ਪਿਆ ਸੀ ਉਸ ਨੇ ਫੌਰੀ ਇਸ ਦੀ ਇਤਲਾਹ ਪੁਲਿਸ ਕੰਟਰੋਲ ਰੂਮ ’ਤੇ ਦਿੱਤੀ। ਫਿਲਹਾਲ ਪੁਲਿਸ ਨੇ ਲਾਸ਼ ਸਿਵਲ ਹਸਪਤਾਲ ਖਰੜ ਦੀ ਮੌਰਚਰੀ ’ਚ ਰਖਵਾ ਦਿਤੀ ਹੈ ਤੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿਤਾ ਹੈ। 

 (For more Punjabi news apart from Saddened boy committed suicide after being refused visa to Canada 2 times Kharar Newe in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement