NDPS Case: ਸੁਪ੍ਰੀਮ ਕੋਰਟ ਵਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਵਿਰੁਧ ਪੰਜਾਬ ਸਰਕਾਰ ਦੀ ਪਟੀਸ਼ਨ ਖਾਰਜ
Published : Jan 18, 2024, 2:28 pm IST
Updated : Jan 18, 2024, 2:28 pm IST
SHARE ARTICLE
Supreme Court refuses to cancel bail to MLA Sukhpal Khaira
Supreme Court refuses to cancel bail to MLA Sukhpal Khaira

ਬੈਂਚ ਨੇ ਕਿਹਾ ਕਿ ਹਾਲਾਂਕਿ ਖਹਿਰਾ ਵਿਰੁਧ ਦੋਸ਼ ਗੰਭੀਰ ਹਨ ਪਰ ਉਹ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਦੇ ਮੱਦੇਨਜ਼ਰ ਹਾਈ ਕੋਰਟ ਦੇ ਆਦੇਸ਼ ਵਿਚ ਦਖਲ ਨਹੀਂ ਦੇਣਗੇ।

NDPS Case: ਸੁਪਰੀਮ ਕੋਰਟ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਨਾਲ ਸਬੰਧਤ 2015 ਦੇ ਇਕ ਕੇਸ ਵਿਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਆਦੇਸ਼ ਵਿਰੁਧ ਪੰਜਾਬ ਸਰਕਾਰ ਦੀ ਅਪੀਲ ਖਾਰਜ ਕਰ ਦਿਤੀ ਹੈ।

ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਆਦੇਸ਼ ਵਿਚ ਦਖਲ ਦੇਣ ਦੀ ਇੱਛਾ ਨਹੀਂ ਰੱਖਦੇ। ਬੈਂਚ ਨੇ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਹਾਲਾਂਕਿ ਖਹਿਰਾ ਵਿਰੁਧ ਦੋਸ਼ ਗੰਭੀਰ ਹਨ ਪਰ ਉਹ ਮਾਮਲੇ ਦੇ ਤੱਥਾਂ ਅਤੇ ਹਾਲਾਤਾਂ ਦੇ ਮੱਦੇਨਜ਼ਰ ਹਾਈ ਕੋਰਟ ਦੇ ਆਦੇਸ਼ ਵਿਚ ਦਖਲ ਨਹੀਂ ਦੇਣਗੇ।

ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਖਹਿਰਾ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿਤੀ ਸੀ ਪਰ ਉਨ੍ਹਾਂ ਨੂੰ ਅਪਰਾਧਿਕ ਧਮਕੀ ਨਾਲ ਜੁੜੇ ਇਕ ਨਵੇਂ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਖਹਿਰਾ ਨੂੰ ਪਿਛਲੇ ਸਾਲ ਸਤੰਬਰ 'ਚ 2015 ਦੇ ਇਕ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕਾਂਗਰਸ ਨੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) 'ਤੇ ਸਿਆਸੀ ਬਦਲਾਖੋਰੀ ਦੇ ਇਲਜ਼ਾਮ ਲਗਾਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਜਾਂਚ ਦੌਰਾਨ ਐਨਡੀਪੀਐਸ ਐਕਟ ਮਾਮਲੇ ਵਿਚ ਉਨ੍ਹਾਂ ਦੀ ਕਥਿਤ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਉਹ ਜ਼ਮਾਨਤ ਦੀ ਮੰਗ ਕਰ ਰਹੇ ਸਨ। ਇਹ ਸਬੰਧੀ ਮਾਰਚ 2025 ਵਿਚ ਫਾਜ਼ਿਲਕਾ ਦੇ ਜਲਾਲਾਬਾਦ ਤੋਂ ਨਸ਼ੀਲੇ ਪਦਾਰਥ ਬਰਾਮਦ ਹੋਣ ਤੋਂ ਬਾਅਦ ਦਰਜ ਕੀਤਾ ਗਿਆ ਸੀ। ਖਹਿਰਾ ਦੇ ਕਥਿਤ ਕਰੀਬੀ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਵਿਰੁਧ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਬਾਅਦ ਵਿਚ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਕਿਲੋ ਹੈਰੋਇਨ, 24 ਸੋਨੇ ਦੀਆਂ ਛੜੀਆਂ, ਇਕ ਦੇਸੀ ਪਿਸਤੌਲ, ਇਕ .315 ਬੋਰ ਪਿਸਤੌਲ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤੇ ਸਨ। ਖਹਿਰਾ ਨੂੰ 15 ਜਨਵਰੀ ਨੂੰ ਕਪੂਰਥਲਾ ਦੀ ਇਕ ਅਦਾਲਤ ਨੇ ਅਪਰਾਧਿਕ ਧਮਕੀ ਦੇਣ ਦੇ ਮਾਮਲੇ 'ਚ ਜ਼ਮਾਨਤ ਦੇ ਦਿਤੀ ਸੀ।

 (For more Punjabi news apart from Supreme Court refuses to cancel bail to MLA Sukhpal Khaira, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement