Punjab News : ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

By : BALJINDERK

Published : Jan 18, 2025, 5:59 pm IST
Updated : Jan 18, 2025, 5:59 pm IST
SHARE ARTICLE
ਗੁਰਮੀਤ ਸਿੰਘ ਖੁੱਡੀਆਂ
ਗੁਰਮੀਤ ਸਿੰਘ ਖੁੱਡੀਆਂ

Punjab News : ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ’ਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ

Punjab News in Punjabi : ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ।

ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਕਦਮ ਸੱਪ ਦੇ ਡੰਗ ਦਾ ਸ਼ਿਕਾਰ ਜਾਨਵਰਾਂ ਦੀਆਂ ਜਾਨਾਂ ਬਚਾਉਣ ਅਤੇ ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਮੁੱਚੀ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ 'ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ 'ਚ ਦਿੱਕਤ, ਸਰੀਰ 'ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ। ਉਨ੍ਹਾਂ ਸਲਾਹ ਦਿੱਤੀ ਕਿ ਕਿਸਾਨਾਂ ਨੂੰ ਜ਼ਖ਼ਮ ਨੂੰ ਕੱਟਣਾ ਜਾਂ ਚੂਸਣਾ ਨਹੀਂ ਚਾਹੀਦਾ, ਸਗੋਂ ਜਲਦ ਤੋਂ ਜਲਦ ਨਜ਼ਦੀਕੀ ਪਸ਼ੂ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ ਅਤੇ ਪੀੜਤ ਪਸ਼ੂ ਦਾ ਇਲਾਜ ਸ਼ੁਰੂ ਕਰਨ ਲਈ ਤੁਰੰਤ ਵੈਟਰਨਰੀ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

(For more news apart from  Animals will now get free treatment for snake bites in government veterinary hospitals News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement