31 ਜਨਵਰੀ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ , ਵਿੱਤ ਮੰਤਰੀ 1 ਫ਼ਰਵਰੀ ਨੂੰ ਪੇਸ਼ ਕਰਨਗੇ ਕੇਂਦਰੀ ਬਜਟ
Published : Jan 18, 2025, 7:39 am IST
Updated : Jan 18, 2025, 12:30 pm IST
SHARE ARTICLE
Budget session of Parliament starts from January 31
Budget session of Parliament starts from January 31

ਸੈਸ਼ਨ ਦਾ ਦੂਜਾ ਪੜਾਅ 10 ਮਾਰਚ ਤੋਂ 4 ਅਪ੍ਰੈਲ ਤਕ ਚੱਲੇਗਾ

ਨਵੀਂ ਦਿੱਲੀ : ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 13 ਫ਼ਰਵਰੀ ਦੇ ਵਿਚਕਾਰ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫ਼ਰਵਰੀ ਨੂੰ ਕੇਂਦਰੀ ਬਜਟ ਪੇਸ਼ ਕਰਨਗੇ। ਪਰੰਪਰਾ ਅਨੁਸਾਰ ਸੈਸ਼ਨ 31 ਜਨਵਰੀ ਨੂੰ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨਾਲ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸੰਬੋਧਨ ਕਰਨਗੇ।

ਇਸ ਤੋਂ ਬਾਅਦ ਆਰਥਕ ਸਰਵੇਖਣ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ 1 ਫ਼ਰਵਰੀ ਨੂੰ ਸੀਤਾਰਮਨ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਸੈਸ਼ਨ ਦਾ ਦੂਜਾ ਹਿੱਸਾ ਮਾਰਚ ਦੇ ਦੂਜੇ ਹਫ਼ਤੇ ਤੋਂ ਅਪ੍ਰੈਲ ਦੇ ਪਹਿਲੇ ਹਫ਼ਤੇ ਦੇ ਵਿਚਕਾਰ ਹੋਵੇਗਾ। ਇਹ ਪੜਾਅ 10 ਮਾਰਚ ਤੋਂ 4 ਅਪ੍ਰੈਲ ਤਕ ਚੱਲੇਗਾ। ਸੈਸ਼ਨ ਦੇ ਪਹਿਲੇ ਹਿੱਸੇ ’ਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਦੋਹਾਂ ਸਦਨਾਂ ’ਚ ਬਹਿਸ ਹੁੰਦੀ ਹੈ ਅਤੇ ਸੰਸਦ ਦੇ ਦੋਹਾਂ ਸਦਨਾਂ ’ਚ ਪ੍ਰਧਾਨ ਮੰਤਰੀ ਦੇ ਜਵਾਬ ਨਾਲ ਸਮਾਪਤ ਹੁੰਦਾ ਹੈ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement