Patiala News : ਕਿਸਾਨ ਜਥੇਬੰਦੀਆਂ/ਫੋਰਮਾਂ ਵਿਚਕਾਰ ਏਕਤਾ ਖਾਤਰ ਹੋਈ ਮੀਟਿੰਗ, ਮੋਗਾ ਮਹਾਂਪੰਚਾਇਤ ਦੇ ਮਤੇ ਉਪਰ ਹੋਇਆ ਵਿਚਾਰ ਵਟਾਂਦਰਾ

By : BALJINDERK

Published : Jan 18, 2025, 6:29 pm IST
Updated : Jan 18, 2025, 6:29 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Patiala News : ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ 20 ਜਨਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਸੰਯੁਕਤ ਕਿਸਾਨ ਮੋਰਚਾ ਕਰੇਗਾ ਪ੍ਰਦਰਸ਼ਨ

Patiala News in Punjabi : ਪਾਤੜਾਂ ਵਿਖੇ ਕਿਸਾਨ ਜਥੇਬੰਦੀਆਂ/ਫੋਰਮਾਂ ਵਿਚਕਾਰ ਏਕਤਾ ਖਾਤਰ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਮੋਗਾ ਮਹਾ-ਪੰਚਾਇਤ ਵਿੱਚ ਪਾਸ ਕੀਤੇ ਗਏ ਮਤੇ ਤੇ ਭਰਵਾਂ ਵਿਚਾਰ ਵਟਾਂਦਰਾ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਖੇਤੀ ਖੇਤਰ ਉੱਪਰ ਕਾਰਪੋਰੇਟ ਦੇ ਨਵੇਂ ਹਮਲੇ ਤਹਿਤ ਲਿਆਂਦੇ ਗਏ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਵਾਉਣ ਨੂੰ ਸੰਘਰਸ਼ ਦੀ ਮੁੱਖ ਮੰਗ ਬਣਾਉਣ ਸਮੇਤ ਅੱਠ ਨੁਕਾਤੀ ਮਤੇ ਸਬੰਧੀ ਐਸਕੇਐਮ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਭਵਿੱਖ ਵਿੱਚ ਅੱਗੇ ਹੋਰ ਵਿਚਾਰ ਵਟਾਂਦਰਾ ਕਰਨ ਲਈ ਸਮਾਂ ਮੰਗਣ ਅਤੇ ਬਾਰਡਰਾਂ ਤੇ ਸੰਘਰਸ਼ਸ਼ੀਲ ਦੋਵੇਂ ਫੋਰਮਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਆਪਸੀ ਤਾਲਮੇਲ ਬਿਠਾਉਣ ਲਈ ਦਿੱਤੀ ਗਈ ਤਜਵੀਜ਼ ਉੱਪਰ ਜਰਨਲ ਬਾਡੀ ਵਿੱਚ ਵਿਚਾਰ ਵਟਾਂਦਰਾ ਕਰਨ ਲਈ ਐਸਕੇਐਮ ਵੱਲੋਂ ਸਮਾਂ ਮੰਗ ਲੈਣ ਕਾਰਨ ਭਵਿੱਖ ਚ ਗੱਲਬਾਤ ਜਾਰੀ ਰੱਖਣ ਦੀ ਸਹਿਮਤੀ ਨਾਲ ਮੀਟਿੰਗ ਸਮਾਪਤ ਹੋ ਗਈ।           

ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦਲੀਲ ਸਹਿਤ ਮੋਗਾ ਮਹਾ-ਪੰਚਾਇਤ ਦੇ ਮਤੇ ਦੀ ਵਿਆਖਿਆ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਅਸੂਲ ਅਤੇ ਮੁੱਦਾ ਅਧਾਰਤ ਏਕਤਾ ਲਈ ਹਮੇਸ਼ਾ ਤਿਆਰ ਹੈ। ਐਸਕੇਐਮ ਦੇ ਆਗੂਆਂ ਨੇ ਨਵੇਂ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਕਿਸਾਨ ਲਹਿਰ ਉੱਪਰ ਵੱਡਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਇਹ ਖਰੜਾ ਇਤਿਹਾਸਿਕ ਅਤੇ ਜੇਤੂ ਦਿੱਲੀ ਮੋਰਚੇ'ਚ ਰੱਦ ਕਰਵਾਏ ਗਏ ਤਿੰਨ ਕਾਨੂੰਨਾਂ ਦਾ ਨਵਾਂ ਅਤੇ ਖਤਰਨਾਕ ਰੂਪ ਹੈ। ਇਸ ਨੂੰ ਰੱਦ ਕਰਵਾਉਣ ਦੀ ਮੰਗ ਸੰਘਰਸ਼ ਦੇ ਕੇਂਦਰ ਬਿੰਦੂ ਵਜੋਂ ਲੈਂਦਿਆਂ ਐਮਐਸਪੀ ਦਾ ਗਾਰੰਟੀ ਕਾਨੂੰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਸਮੇਤ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਲਈ ਆਪਸੀ ਸਹਿਮਤੀ ਨਾਲ ਤਾਲਮੇਲਵਾਂ ਜਾਂ ਸਾਂਝਾ ਸੰਘਰਸ਼ ਚਲਾਉਣ ਖਾਤਰ ਘੱਟੋ ਘੱਟ ਜਾਂ ਵੱਧ ਤੋਂ ਵੱਧ ਏਕਤਾ ਲਈ ਯਤਨ ਜੁਟਾਉਣੇ ਚਾਹੀਦੇ ਹਨ। ਬਦਲਵੇਂ ਰੂਪ ਵਿੱਚ ਐਸਕੇਐਮ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਰੱਦ ਕਰਨ ਦੀ ਮੰਗ ਨੂੰ ਸੰਘਰਸ਼ ਦੇ ਕੇਂਦਰ ਬਿੰਦੂ ਵਜੋਂ ਲੈਣ ਸਬੰਧੀ ਸਹਿਮਤੀ ਦੇਣ ਤੋਂ ਪਹਿਲਾਂ ਭਵਿੱਖ ਵਿੱਚ ਦੋਵੇਂ ਫੋਰਮਾਂ ਵੱਲੋਂ ਹੋਰ ਵਿਚਾਰ ਵਟਾਂਦਰਾ ਕਰਨ ਲਈ ਸਮੇਂ ਦੀ ਮੰਗ ਕਰਨ ਉੱਤੇ ਐਸਕੇਐਮ ਦੇ ਆਗੂਆਂ ਨੇ ਸਹਿਮਤੀ ਦੇ ਦਿੱਤੀ।           

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹੋ ਰਹੀ ਹਾਲਤ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਵਲੋਂ ਫੌਰੀ ਤੌਰ ਤੇ ਦੇਸ਼ ਵਿਆਪੀ ਸੰਘਰਸ਼ ਦੇ ਸੱਦੇ ਦਿੱਤੇ ਗਏ ਹਨ। ਮੋਰਚੇ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਰੱਦ ਕਰਵਾਉਣ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਤੇ ਦਬਾਅ ਪਾਉਣ ਖਾਤਰ ਅਤੇ ਐਮਐਸਪੀ ਦਾ ਗਾਰੰਟੀ ਕਾਨੂੰਨ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਦਿੱਲੀ ਅੰਦੋਲਨ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ 20 ਜਨਵਰੀ ਨੂੰ ਦੇਸ਼ ਭਰ ਦੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਮੰਗ ਨੂੰ ਉਠਾਇਆ ਜਾਵੇਗਾ।           

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਬਾਰਡਰਾਂ ਤੇ ਸੰਘਰਸ਼ਸ਼ੀਲ ਦੋਵਾਂ ਫੋਰਮਾਂ ਨੂੰ 20 ਜਨਵਰੀ ਦੇ ਇਸ ਸੰਘਰਸ਼ ਪ੍ਰੋਗਰਾਮ ਵਿੱਚ ਤਾਲਮੇਲਵੇਂ ਤੌਰ ਤੇ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਦੇਸ਼ ਭਰ ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਤਹਿਸੀਲ ਹੈਡਕੁਆਰਟਰਾਂ ਉੱਪਰ ਟਰੈਕਟਰ ਪਰੇਡ ਵੀ ਕੀਤੀ ਜਾਵੇਗੀ। ਟਰੈਕਟਰ ਪਰੇਡ ਦੀ ਸਫ਼ਲਤਾ ਲਈ 22 ਜਨਵਰੀ ਨੂੰ ਜ਼ਿਲ੍ਹਿਆਂ ਵਿੱਚ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।   

ਅੱਜ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵਲੋਂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ,ਡਾ ਦਰਸ਼ਨਪਾਲ, ਰਾਮਿੰਦਰ ਸਿੰਘ ਪਟਿਆਲਾ, ਕ੍ਰਿਸ਼ਨਾ ਪ੍ਰਸ਼ਾਦ, ਹਰਿੰਦਰ ਸਿੰਘ ਲੱਖੋਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਝੰਡਾ ਸਿੰਘ ਜੇਠੂਕੇ ਸ਼ਾਮਲ ਸਨ। ਜਦੋਂ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਸਰਵਣ ਸਿੰਘ ਪੰਧੇਰ, ਸੁਖਜੀਤ ਸਿੰਘ ਹਰਦੋਝੰਡੇ, ਲਖਵਿੰਦਰ ਸਿੰਘ ਔਲਖ, ਗੁਰਵਿੰਦਰ ਸਿੰਘ ਭੰਗੂ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਰਾਏ, ਰਣਜੀਤ ਸਿੰਘ ਰਾਜੂ, ਅਮਰਜੀਤ ਸਿੰਘ ਮੋਹੜੀ ਅਤੇ ਮਲਕੀਤ ਸਿੰਘ ਸ਼ਾਮਲ ਸਨ।

(For more news apart from meeting was held sake unity among farmers organizations/forums, discussion was held on resolution Moga Mahapanchayat News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement