ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੰਡੀਗੜ੍ਹ ਯੂਨੀਵਰਸਿਟੀ ਨੂੰ "ਮਾਕਾ ਟਰਾਫ਼ੀ-2024" ਨਾਲ ਕੀਤਾ ਸਨਮਾਨਿਤ
Published : Jan 18, 2025, 9:23 am IST
Updated : Jan 18, 2025, 9:37 am IST
SHARE ARTICLE
President Draupadi Murmu honours Chandigarh University with “Maaka Trophy-2024”
President Draupadi Murmu honours Chandigarh University with “Maaka Trophy-2024”

ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰ ਕਰਨ ਲਈ ਵਚਨਬੱਧ -ਸਤਨਾਮ ਸਿੰਘ ਸੰਧੂ

ਮੁਹਾਲੀ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਹੋਏ ਸ਼ਾਨਦਾਰ ਸਮਾਰੋਹ ਵਿੱਚ, ਚੰਡੀਗੜ੍ਹ ਯੂਨੀਵਰਸਿਟੀ ਦੇ ਅਧਿਕਾਰੀਆਂ ਦੀਪ ਇੰਦਰ ਸਿੰਘ ਸੰਧੂ, ਸੀਨੀਅਰ ਮੈਨੇਜਿੰਗ ਡਾਇਰੈਕਟਰ ਅਤੇ ਡਾ. ਦਵਿੰਦਰ ਸਿੰਘ ਪ੍ਰੋ ਵਾਈਸ ਚਾਂਸਲਰ ਨੇ ਵੱਕਾਰੀ ਮਾਕਾ ਟਰਾਫੀ (ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ) ਪ੍ਰਾਪਤ ਕੀਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰੀ ਖੇਡ ਪੁਰਸਕਾਰ, 2024 ਦੀ ਪੇਸ਼ਕਾਰੀ ਦੌਰਾਨ ਮਾਕਾ ਟਰਾਫੀ ਸੌਂਪੀ। ਇਸ ਤੋਂ ਇਲਾਵਾ, ਚੰਡੀਗੜ੍ਹ ਯੂਨੀਵਰਸਿਟੀ ਦੇ ਬੀਏ ਦੇ ਵਿਦਿਆਰਥੀ ਅਤੇ ਕੌਮਾਂਤਰੀ ਹਾਕੀ ਖਿਡਾਰੀ ਸੰਜੇ ਨੂੰ ਇਸ ਸਮਾਗਮ ਮੌਕੇ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਇਹ ਸਰਵਉੱਚ ਮਾਕਾ ਟਰਾਫ਼ੀ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਨਿੱਜੀ ਯੂਨੀਵਰਸਿਟੀ ਵੀ ਬਣ ਗਈ ਹੈ।

ਸੀਯੂ ਨੇ 32 ਸੋਨੇ, 18 ਚਾਂਦੀ ਅਤੇ 21 ਕਾਂਸੀ ਦੇ ਤਗਮਿਆਂ ਨਾਲ 71 ਤਗਮੇ ਜਿੱਤੇ

ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2024 'ਚ ਸ਼ਾਨਦਾਰ ਪ੍ਰਦਰਸ਼ਨ ਲਈ ਚੰਡੀਗੜ੍ਹ ਯੂਨੀਵਰਸਿਟੀ ਨੂੰ ਮਾਕਾ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ। ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2024 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਯੂ ਨੇ 32 ਸੋਨੇ, 18 ਚਾਂਦੀ ਅਤੇ 21 ਕਾਂਸੀ ਦੇ ਤਗਮਿਆਂ ਨਾਲ 71 ਤਗਮੇ ਜਿੱਤੇ ਸਨ। ਇਸਤੋਂ ਇਲਾਵਾ, 19ਵੇਂ ਏਸ਼ੀਆਈ ਖੇਡਾਂ ’ਚ ਭਾਗ ਲੈਣ ਵਾਲੇ 653 ਖਿਡਾਰੀਆਂ ਦੇ ਭਾਰਤੀ ਦਲ ’ਚ ਚੰਡੀਗੜ੍ਹ ਯੂਨੀਵਰਸਿਟੀ ਦੇ ਸਭ ਤੋਂ ਵੱਧ 22 ਖਿਡਾਰੀਆਂ ਨੇ ਨੁਮਾਇੰਦਗੀ ਕੀਤੀ ਸੀ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਏਸ਼ੀਅਨ ਖੇਡਾਂ ’ਚ ਭਾਰਤ ਵੱਲੋਂ 8 ਸੋਨੇ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ 107 ਤਗਮਿਆਂ ਦੀ ਗਿਣਤੀ ’ਚ ਸ਼ਲਾਘਾਯੋਗ ਯੋਗਦਾਨ ਪਾਇਆ ਸੀ।

ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰ ਕਰਨ ਲਈ ਵਚਨਬੱਧ -ਸਤਨਾਮ ਸਿੰਘ ਸੰਧੂ

ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ ਦੇ ਰਾਸ਼ਟਰਪਤੀ ਤੋਂ ਵੱਕਾਰੀ ਮਾਕਾ ਟਰਾਫੀ ਪ੍ਰਾਪਤ ਕਰਨਾ ਮਾਣ ਵਾਲੀ ਗੱਲ ਹੈ। ਸਾਡੇ ਖਿਡਾਰੀਆਂ ਨੇ ਸਾਨੂੰ ਮਾਣ ਦਿਵਾਇਆ ਹੈ। ਚੰਡੀਗੜ੍ਹ ਯੂਨੀਵਰਸਿਟੀ ਭਾਰਤ ਲਈ ਅਗਲੀ ਪੀੜ੍ਹੀ ਦੇ ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰ ਕਰਨ ਲਈ ਵਚਨਬੱਧ ਹੈ, ਜਿਸ ਨਾਲ ਸਾਡੇ ਖਿਡਾਰੀ ਨਾ ਸਿਰਫ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦੀ ਨੁਮਾਇੰਦਗੀ ਕਰ ਸਕਣਗੇ ਬਲਕਿ ਭਾਰਤ ਲਈ ਮੈਡਲ (ਤਗਮੇ) ਜਿੱਤਣ ਨਾਲ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਭਾਰਤ ਨੂੰ ਖੇਡਾਂ 'ਚ ਸਿਖਰਲੇ 10 ਦੇਸ਼ਾਂ 'ਚ ਸ਼ਾਮਲ ਹੋਣ ਦਾ ਸੁਪਨਾ ਵੀ ਪੂਰਾ ਕਰਣਗੇ।"

1183 ਵਿਦਿਆਰਥੀ 8.5 ਕਰੋੜ ਰੁਪਏ ਦੀ ਸਾਲਾਨਾ ਸਕਾਲਰਸ਼ਿਪ ਦਾ ਮਿਲ ਰਿਹਾ ਲਾਭ

ਸਤਨਾਮ ਸਿੰਘ ਸੰਧੂ ਨੇ ਕਿਹਾ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਉਭਰਦੇ ਖਿਡਾਰੀਆਂ ਲਈ ਸਕਾਲਰਸ਼ਿਪ, ਪੇਸ਼ੇਵਰ ਸਿਖਲਾਈ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਰੂਪ 'ਚ ਪੂਰਾ ਸਮਰਥਨ ਦੇ ਰਿਹਾ ਹੈ। ਵਰਤਮਾਨ 'ਚ ਚੰਡੀਗੜ੍ਹ ਯੂਨੀਵਰਸਿਟੀ ਦੇ 1183 ਵਿਦਿਆਰਥੀ 8.5 ਕਰੋੜ ਰੁਪਏ ਦੀ ਸਾਲਾਨਾ ਸਕਾਲਰਸ਼ਿਪ ਦਾ ਲਾਭ ਲੈ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement