Punjab Weather Update: ਪੰਜਾਬ ਵਿਚ ਠੰਢ ਨੇ ਠਾਰੇ ਲੋਕ, 11 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਜਾਰੀ, ਇਸ ਦਿਨ ਪਵੇਗਾ ਮੀਂਹ
Published : Jan 18, 2025, 8:13 am IST
Updated : Jan 18, 2025, 12:29 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਮੌਸਮ ਵਿਭਾਗ ਮੁਤਾਬਕ 18 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ

ਪੰਜਾਬ ਵਿੱਚ ਅੱਜ (ਸ਼ਨੀਵਾਰ) ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੇ ਨਾਲ-ਨਾਲ ਕਈ ਇਲਾਕਿਆਂ 'ਚ ਸੀਤ ਲਹਿਰ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। 48 ਘੰਟਿਆਂ ਦੇ ਖ਼ੁਸ਼ਕ ਮੌਸਮ ਤੋਂ ਬਾਅਦ ਕੱਲ੍ਹ ਦੁਪਹਿਰ ਨੂੰ ਧੁੱਪ ਨਿਕਲੀ। ਤਾਪਮਾਨ 'ਚ ਕਰੀਬ 1 ਡਿਗਰੀ ਦੇ ਵਾਧੇ ਕਾਰਨ ਲੋਕਾਂ ਨੂੰ ਸੀਤ ਲਹਿਰ ਤੋਂ ਥੋੜ੍ਹੀ ਰਾਹਤ ਮਿਲੀ ਹੈ ਪਰ ਸੂਬੇ ਦਾ ਤਾਪਮਾਨ ਅਜੇ ਵੀ 20 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ 'ਚ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਇਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਮਾਨਸਾ ਅਤੇ ਬਰਨਾਲਾ ਵਿੱਚ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਹੈ। ਇਸ ਦੇ ਨਾਲ ਹੀ ਰੂਪਨਗਰ, ਬਠਿੰਡਾ, ਮੋਗਾ, ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ ਵਿੱਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 18 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ 19 ਜਨਵਰੀ ਤੋਂ ਦੇਖਣ ਨੂੰ ਮਿਲੇਗਾ ਪਰ 21 ਅਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹੁਣ ਤੱਕ ਪੰਜਾਬ ਵਿੱਚ 1 ਜਨਵਰੀ ਤੋਂ ਬਾਅਦ ਆਮ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ 1 ਜਨਵਰੀ ਤੋਂ ਹੁਣ ਤੱਕ ਔਸਤਨ 9.2 ਮਿਲੀਮੀਟਰ ਬਾਰਿਸ਼ ਹੋਈ ਹੈ। ਪੰਜਾਬ ਵਿੱਚ ਹੁਣ ਤੱਕ 8.3 ਡਿਗਰੀ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਨਾਲੋਂ 9 ਫ਼ੀ ਸਦੀ ਘੱਟ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement