
Kapurthala News : ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਇਲਾਜ ਅਧੀਨ
Kapurthala News in Punjabi : ਕਸ਼ਮੀਰੀ ਨੌਜਵਾਨ ਨੂੰ ਜ਼ਖ਼ਮੀ ਕਰ ਕੇ ਲੁਟੇਰਿਆਂ ਨੇ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ’ਚ ਇਲਾਜ ਅਧੀਨ ਮੁਹੰਮਦ ਸਫੀ ਖੋਜਾ ਪੁੱਤਰ ਮੰਗਤਾ ਖੋਜਾ ਵਾਸੀ ਜੰਮੂ ਕਸ਼ਮੀਰ ਕੁਪਵਾੜਾ ਨੇ ਦੱਸਿਆ ਕਿ ਉਹ ਸਰਦੀਆਂ ’ਚ ਗਰਮ ਕੱਪੜੇ ਵੇਚਣ ਦਾ ਕੰਮ ਕਰਦੇ ਹਨ।
ਉਹਨਾਂ ਦੱਸਿਆ ਕਿ ਉਹ ਅੱਜ ਸਵੇਰੇ ਪੈਦਾ ਗਰਮ ਕੱਪੜੇ ਵੇਚਣ ਲਈ ਪਿੰਡ ਸ਼ਾਹਵਾਲਾ ਅੰਦਰੀਸਾ ਨੂੰ ਜਾ ਰਹੇ ਸਨ ਤਾਂ ਇੱਕ ਮੋਟਰਸਾਈਲ ’ਤੇ ਤਿੰਨ ਨਕਾਬਪੋਸ਼ ਅਣਪਛਾਤੇ ਨੌਜਵਾਨ ਆਏ। ਜਿਨ੍ਹਾਂ ਨੇ ਆਉਂਦੇ ਸਾਰ ਹੀ ਮੇਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ 12 ਹਜ਼ਾਰ ਰੁਪਏ ਨਗਦ ਅਤੇ ਹੋਰ ਕੀਮਤੀ ਸਮਾਨ ਲੈ ਕੇ ਫ਼ਰਾਰ ਹੋ ਗਏ। ਜਿਸ ਦੌਰਾਨ ਉਹਨਾਂ ਨੇ ਕਿਹਾ ਕਿ ਮੈਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਤੇ ਮੈਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਮੇਰੇ ਸਾਥੀਆਂ ਵੱਲੋਂ ਦਾਖ਼ਲ ਕਰਵਾਇਆ ਗਿਆ।
ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉੱਥੇ ਇਸ ਘਟਨਾ ਦੇ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
(For more news apart from Robbers committed robbery after injuring a Kashmiri youth News in Punjabi, stay tuned to Rozana Spokesman)