Chandigarh News :ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ ਦੇਹਰਾਦੂਨ 'ਚ ਦਾਖ਼ਲੇ ਲਈ ਲਿਖ਼ਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ ਤੱਕ ਮੰਗੀਆਂ ਅਰਜ਼ੀਆਂ

By : BALJINDERK

Published : Jan 18, 2025, 7:03 pm IST
Updated : Jan 18, 2025, 7:03 pm IST
SHARE ARTICLE
file photo
file photo

Chandigarh News : ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ

Chandigarh News in Punjabi : ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ’ਚ ਜਨਵਰੀ 2026 ਟਰਮ ਦੇ ਦਾਖ਼ਲੇ ਲਈ ਲਿਖ਼ਤੀ ਪ੍ਰੀਖਿਆ ਐਤਵਾਰ, 1 ਜੂਨ, 2025 ਨੂੰ ਲਈ ਜਾਵੇਗੀ। ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ।  

ਬੁਲਾਰੇ ਨੇ ਅੱਗੇ ਦੱਸਿਆ ਕਿ ਆਰ.ਆਈ.ਐਮ.ਸੀ., ਦੇਹਰਾਦੂਨ ’ਚ ਦਾਖ਼ਲੇ ਲਈ ਲੜਕੇ ਅਤੇ ਲੜਕੀਆਂ ਦੋਵੇਂ ਹੀ ਬਿਨੈ ਕਰ ਸਕਦੇ ਹਨ। ਬਿਨੈਕਾਰਾਂ ਦੀ ਜਨਮ ਮਿਤੀ 2 ਜਨਵਰੀ, 2013 ਤੋਂ 1 ਜੁਲਾਈ, 2014 (ਦੋਵੇਂ ਤਾਰੀਖਾਂ ਸਮੇਤ) ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਹਨਾਂ ਅੱਗੇ ਦੱਸਿਆ ਕਿ ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ’ਚ 7ਵੀਂ ਜਮਾਤ ’ਚ ਪੜ੍ਹ ਰਿਹਾ ਹੋਣਾ ਚਾਹੀਦਾ ਹੈ ਜਾਂ ਉਸ ਨੇ 7ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਚੁਣੇ ਗਏ ਉਮੀਦਵਾਰਾਂ ਨੂੰ 8ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਪ੍ਰੀਖਿਆ ਵਿਚ ਅੰਗਰੇਜ਼ੀ, ਗਣਿਤ ਅਤੇ ਸਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ। ਲਿਖ਼ਤੀ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਜ਼ੁਬਾਨੀ ਪ੍ਰੀਖਿਆ ਲਈ ਬੁਲਾਇਆ ਜਾਵੇਗਾ। ਜ਼ੁਬਾਨੀ ਪ੍ਰੀਖਿਆ ਦੀ ਸਮਾਂ-ਸਾਰਣੀ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਇੱਕ ਕਿਤਾਬਚਾ ਆਰ.ਆਈ.ਐਮ.ਸੀ.ਦੀ ਵੈੱਬਸਾਈਟ  www.rimc.gov.in 'ਤੇ ਉਪਲੱਬਧ ਹੈ ਅਤੇ ਜਨਰਲ ਉਮੀਦਵਾਰ 600 ਰੁਪਏ ਅਤੇ ਐਸ.ਸੀ./ਐਸ.ਟੀ. ਉਮੀਦਵਾਰ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਇਸ ਨੂੰ ਪ੍ਰਾਪਤ ਕਰ ਸਕਦੇ ਹਨ। ਭੁਗਤਾਨ ਉਪਰੰਤ, ਉਪਰੋਕਤ ਸਮੱਗਰੀ ਸਪੀਡ ਪੋਸਟ ਰਾਹੀਂ ਭੇਜੀ ਜਾਵੇਗੀ।

ਬੁਲਾਰੇ ਨੇ ਦੱਸਿਆ ਕਿ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਅਤੇ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਜਨਰਲ ਉਮੀਦਵਾਰਾਂ ਲਈ 600 ਰੁਪਏ ਜਾਂ ਐਸ.ਸੀ./ਐਸ.ਟੀ. ਉਮੀਦਵਾਰਾਂ ਲਈ 555 ਰੁਪਏ (ਜਾਤੀ ਸਰਟੀਫਿਕੇਟ ਦੇ ਨਾਲ) ਦੇ ਡਿਮਾਂਡ ਡਰਾਫ਼ਟ ਨਾਲ ਲਿਖ਼ਤੀ ਬੇਨਤੀ ਭੇਜ ਕੇ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਹ ਡਿਮਾਂਡ ਡਰਾਫਟ "ਕਮਾਂਡੈਂਟ ਆਰ.ਆਈ.ਐਮ.ਸੀ. ਫੰਡ" ਦੇ ਹੱਕ ’ਚ ਬਣਾਇਆ ਜਾਣਾ ਚਾਹੀਦਾ ਹੈ ਅਤੇ ਐਚ.ਡੀ.ਐਫ.ਸੀ. ਬੈਂਕ, ਦਰਾਵੀ ਸ਼ਾਖਾ, ਬੱਲੂਪੁਰ ਚੌਕ, ਦੇਹਰਾਦੂਨ (ਬੈਂਕ ਕੋਡ 1399) ਉਤਰਾਖੰਡ ਵਿਖੇ ਭੁਗਤਾਨਯੋਗ ਹੋਣਾ ਚਾਹੀਦਾ ਹੈ। ਅਰਜ਼ੀ ਵਿੱਚ ਪਿੰਨ ਕੋਡ ਅਤੇ ਸੰਪਰਕ ਨੰਬਰ ਸਮੇਤ ਉਮੀਦਵਾਰ ਦਾ ਪੂਰਾ ਪਤਾ ਵੱਡੇ ਅੱਖਰਾਂ ’ਚ ਲਿਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦੋ ਪਰਤਾਂ ’ਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਅਰਜ਼ੀ ਨਾਲ ਜਨਮ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਐਸ.ਸੀ./ਐਸ.ਟੀ. ਸਰਟੀਫਿਕੇਟ (ਜੇ ਲਾਗੂ ਹੋਵੇ), ਤਿੰਨ ਪਾਸਪੋਰਟ-ਆਕਾਰ ਦੀਆਂ ਫੋਟੋਆਂ, ਉਮੀਦਵਾਰ ਦੇ ਆਧਾਰ ਕਾਰਡ (ਦੋਵੇਂ ਪਾਸੇ) ਦੀ ਫੋਟੋਕਾਪੀ ਅਤੇ ਮੌਜੂਦਾ ਸਕੂਲ ਦੇ ਪ੍ਰਿੰਸੀਪਲ ਵੱਲੋਂ ਤਸਦੀਕਸ਼ੁਦਾ ਸਰਟੀਫਿਕੇਟ ਜਿਸ ’ਚ ਬੱਚੇ ਦੀ ਜਨਮ ਤਾਰੀਖ ਅਤੇ ਜਮਾਤ ਲਿਖੀ ਹੋਵੇ, ਨਾਲ ਨੱਥੀ ਕੀਤੇ ਜਾਣੇ ਚਾਹੀਦੇ ਹਨ।

ਬੁਲਾਰੇ ਨੇ ਕਿਹਾ ਕਿ ਮੁਕੰਮਲ ਅਰਜ਼ੀਆਂ 31 ਮਾਰਚ, 2025 ਨੂੰ ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚਣੀਆਂ ਚਾਹੀਦੀਆਂ ਹਨ। ਇਸ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਅਰਜ਼ੀਆਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ।

(For more news apart from Written Test for Admission to Rashtriya Indian Military College, Dehradun on June 1, applications invited by March 31 News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement