ਕਿਹਾ : ਮੈਂ ਰਾਜਾ ਸਾਹਿਬ ਦੇ ਸਤਿਕਾਰ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹਾਂ
ਚੰਡੀਗੜ੍ਹ : ਹੁਸ਼ਿਆਰਪੁਰ ਜ਼ਿਲ੍ਹੇ ਦੇ ਬੰਗਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕੈਬਨਿਟ ਰੈਂਕ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਖ਼ੁਦ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਮਜਾਰਾ ਨੌ ਆਬਾਦ ਦੇ ਧਾਰਮਿਕ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪਾਂ ਦੇ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਬਾਅਦ ਡਾ. ਸੁਖੀ ਨਾਰਾਜ਼ ਚੱਲ ਰਹੇ ਹਨ । ਉਨ੍ਹਾਂ ਆਖਿਆ ਕਿ ਇਸ ਮਾਮਲੇ ਨਾਲ ਉਨ੍ਹਾਂ ਦੇ ਮਨ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਲਾਈਵ ਹੋ ਕੇ ਦੱਸਿਆ ਕਿ ਰਾਜਾ ਸਾਹਿਬ ਦੇ ਸਤਿਕਾਰ ਲਈ ਮੈਂ ਕਿਸੇ ਵੀ ਹੱਦ ਤੱਕ ਜਾ ਸਕਦਾ ਹਾਂ। ਮੈਂ ਆਪਣੇ ਕੈਬਿਨਟ ਮੰਤਰੀ ਰੈਂਕ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।
