ਕੈਪਟਨ ਨੇ ਵਿਸ਼ਵ ਪਧਰੀ ਤਕਨੀਕੀ ਯੂਨੀਵਰਸਿਟੀ ਦਾ ਰਖਿਆ ਨੀਂਹ ਪੱਥਰ
Published : Feb 18, 2019, 8:43 am IST
Updated : Feb 18, 2019, 8:43 am IST
SHARE ARTICLE
Captain laid the foundation stone of world-class technical university
Captain laid the foundation stone of world-class technical university

ਪੰਜਾਬ ਦੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਖੇ ਵਿਸ਼ਵ ਪਧਰੀ ਪਲਾਕਸ਼ਾ ਯੂਨੀਵਰਸਟੀ ਦਾ ਨੀਂਹ ਪੱਥਰ ਰਖਿਆ......

ਐਸ.ਏ.ਐਸ ਨਗਰ : ਪੰਜਾਬ ਦੇ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿਖੇ ਵਿਸ਼ਵ ਪਧਰੀ ਪਲਾਕਸ਼ਾ ਯੂਨੀਵਰਸਟੀ ਦਾ ਨੀਂਹ ਪੱਥਰ ਰਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਯੂਨੀਵਰਸਟੀ ਸੂਬੇ ਦੇ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਦੇਵੇਗੀ ਅਤੇ ਉਨ੍ਹਾਂ ਨੂੰ ਅਜੋਕੇ ਤਕਨੀਕੀ ਬਦਲਾਵ ਨਾਲ ਤਾਲਮੇਲ ਬਣਾਉਣ ਵਿਚ ਸਹਾਈ ਹੋਵੇਗੀ। ਬੱਚਿਆਂ ਨੂੰ ਆਉਣ ਵਾਲੇ ਸਮੇਂ ਦੀਆਂ ਜ਼ਰੂਰਤਾਂ ਲਈ ਤਿਆਰ ਕਰਨ ਦੀ ਮਹੱਤਤਾ ਬਾਰੇ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਕਨਾਲੋਜੀ ਨੇ ਸੰਸਾਰ ਨੂੰ ਇਕ ਗਲੋਬਲ ਪਿੰਡ ਬਣਾ ਦਿਤਾ ਹੈ।

ਆਈ.ਟੀ ਦੇ ਖੇਤਰ ਵਿਚ ਹੋ ਰਿਹਾ ਤਕਨੀਕੀ ਵਿਕਾਸ ਜੀਵਨ 'ਤੇ ਸਕਾਰਾਤਮਕ ਪ੍ਰਭਾਵ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਟੀ ਉੱਚ ਪਧਰੀ ਕੌਮਾਂਤਰੀ ਸੰਸਥਾਵਾਂ ਦੇ ਨਾਲ ਤਾਲਮੇਲ ਕਰ ਕੇ ਸੂਬੇ ਦੇ ਵਿਦਿਆਰਥੀਆਂ ਦੇ ਤਕਨੀਕੀ ਹੁਨਰ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਐਨ.ਡੀ.ਏ. ਵਿਚ ਅਪਣੇ ਗ੍ਰੈਜੂਏਸ਼ਨ ਦੇ ਦਿਨਾਂ, ਜਦੋਂ ਸੰਚਾਰ ਦੇ ਬਹੁਤੇ ਸਾਧਨ ਨਹੀਂ ਹੁੰਦੇ ਸਨ, ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਿਨਾਂ ਵਿਚ ਜੋ ਕੁੱਝ ਸਿਖਿਆ ਹੈ, ਉਹ ਅੱਜ ਦੇ ਯੁੱਗ ਨਾਲੋਂ ਵਖਰਾ ਹੈ ਪਰ ਇਹ ਸੰਸਥਾਵਾਂ ਲਾਗਤਾਰਤਾ ਵਿਚ ਮਜ਼ਬੂਤੀ ਦਾ ਕੰਮ ਕਰਨਗੀਆਂ।

ਉਨ੍ਹਾਂ ਕਿਹਾ ਕਿ ਤਕਨਾਲੋਜੀ ਦਾ ਵਿਕਾਸ ਹੋਵੇਗਾ ਅਤੇ ਪਲਾਕਸ਼ਾ ਵਰਗੀਆਂ ਸੰਸਥਾਵਾਂ ਵਿਦਿਆਰਥੀਆਂ ਨੂੰ ਅੱਗੇ ਵੱਧਣ ਲਈ ਤਿਆਰ ਕਰਦੀਆਂ ਰਹਿਣਗੀਆਂ। ਇਸ ਮਹਾਨ ਸੰਸਥਾ ਨੂੰ ਸਥਾਪਤ ਕਰਨ ਵਾਲੇ ਸੰਸਥਾਪਕਾਂ ਦਾ ਧਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਯੂਨੀਵਰਸਟੀ ਦੇ ਆਲੇ ਦੁਆਲੇ ਦਾ ਖੇਤਰ ਪੂਰੀ ਤਰ੍ਹਾਂ ਵਿਕਸਿਤ ਹੋਣ ਅਤੇ ਸਾਲ 2035 ਤਕ 8000 ਵਿਦਿਆਰਥੀਆਂ ਨੂੰ ਦਾਖ਼ਲ ਕਰਨ ਦੀ ਸਮਰੱਥਾ ਨਾਲ ਇਹ ਸੂਬੇ ਲਈ ਉਤਮਤਾ ਦਾ ਕੇਂਦਰ ਬਣ ਜਾਵੇਗੀ।

ਉਨ੍ਹਾਂ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ਦੇ ਨੇੜੇ ਹੋਣ ਕਰ ਕੇ ਯੂਨੀਵਰਸਟੀ ਨੂੰ ਹੋਰ ਲਾਭ ਮਿਲੇਗਾ। ਇਸ ਮੌਕੇ ਫ਼ਾਉਂਡਰ ਬਿਨੋਰੀ ਨੌਲੇਜ ਸਲਿਊਸ਼ਨਜ਼ ਅਸ਼ੀਸ਼ ਗੁਪਤਾ ਨੇ ਮੁੱਖ ਮੰਤਰੀ, ਪੰਜਾਬ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ। ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਵਿਸ਼ਵ ਪੱਧਰੀ ਯੂਨੀਵਰਸਟੀ ਦਾ ਉਦਘਾਟਨ ਸੂਬੇ ਲਈ ਮਾਣ ਵਾਲੀ ਗੱਲ ਹੈ ਅਤੇ ਮਿਆਰੀ ਸਿਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement