
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਵਿਚ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ...
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਵਿਚ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਕੀਤੀ ਹੈ। ਸਰਕਾਰ ਨੇ ਬਜਟ ਵਿਚ ਪਟਰੌਲ 5 ਰੁਪਏ ਤੇ ਡੀਜ਼ਲ 1 ਰੁਪਏ ਸਸਤਾ ਕਰਨਾ ਦਾ ਫ਼ੈਸਲਾ ਲਿਆ ਹੈ। ਇਹ ਹੁਕਮ ਅੱਜ ਰਾਤ ਤੋਂ ਲਾਗੂ ਹੋ ਜਾਣਗੇ। ਹੋਰ ਅਹਿਮ ਫ਼ੈਸਲੇ ਲੈਂਦਿਆਂ ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ 'ਤੇ ਕੋਈ ਵੀ ਨਵਾਂ ਟੈਕਸ ਨਾ ਲਾਉਣ ਦਾ ਫ਼ੈਸਲਾ ਕੀਤਾ ਹੈ।
Petrol and Diesel prices decreased
ਮਨਪ੍ਰੀਤ ਬਾਦਲ ਨੇ 1.58.493 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ, ਜਿਸ ਵਿਚ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਲਈ 375 ਕਰੋੜ ਰੁਪਏ, ਬੇਜ਼ਮੀਨੇ ਖੇਤ ਮਜ਼ਦੂਰਾਂ ਤੇ ਖ਼ੁਦਕੁਸ਼ੀ ਪੀੜਤ ਕਿਸਾਨੀ ਪਰਿਵਾਰਾਂ ਲਈ 3,000 ਕਰੋੜ, ਦਿਹਾਤੀ ਤੇ ਸ਼ਹਿਰੀ ਖੇਤਰਾਂ 'ਚ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਫੰਡਾਂ ਦੀ ਦਰ ਕ੍ਰਮਵਾਰ 36.08% ਤੇ 19.94% ਵਧਾਈ, ਵਿੱਦਿਆ ਤੇ ਸਿਹਤ ਖੇਤਰ ਵਿਚ 9.75 ਫ਼ੀਸਦੀ ਤੇ 10.87 ਫ਼ੀਸਦੀ ਦੇ ਹਿਸਾਬ ਨਾਲ ਫੰਡਾਂ ਦੀ ਅਲਾਟਮੈਂਟ ਕੀਤੀ ਜਾਵੇਗੀ।