
ਤਖ਼ਤ ਸ਼੍ਰੀ ਹਰਮੰਦਿਰ ਜੀ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਮੁਸ਼ਕਿਲਾਂ ਹੁਣ ਹੋਰ ਵੀ ਵਧਦੀਆਂ ਨਜ਼ਰ ਆ...
ਚੰਡੀਗੜ੍ਹ : ਤਖ਼ਤ ਸ਼੍ਰੀ ਹਰਮੰਦਿਰ ਜੀ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਮੁਸ਼ਕਿਲਾਂ ਹੁਣ ਹੋਰ ਵੀ ਵਧਦੀਆਂ ਨਜ਼ਰ ਆ ਰਹੀਆਂ ਹਨ। ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਿਹਾ ਹੈ ਜਿਸ ਵਿਚ ਗਿਆਨੀ ਇਕਬਾਲ ਸਿੰਘ ਦਾ ਸਪੁੱਤਰ ਗੁਰਪ੍ਰਸਾਦ ਸਿੰਘ ਵੀਡੀਓ ਵਿਚ ਸਾਫ਼ ਸਿਗਰਟ ਪੀਂਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਉਸ ਦੇ ਸਾਹਮਣੇ ਮੇਜ਼ ਉਪਰ ਇਕ ਸ਼ਰਾਬ ਦੀ ਬੋਤਲ ਵੀ ਪਈ ਹੈ।
Gurparshad Singh
ਗੁਰਪ੍ਰਸਾਦ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਦਫ਼ਤਰ ਵਿਚ ਨੌਕਰੀ ਕਰਦਾ ਸੀ। ਗੁਰੂ ਘਰ ਦੀ ਮਰਿਆਦੀ ਦੀ ਉਲੰਘਣਾ ਕਰਨ ’ਤੇ ਤਖ਼ਤ ਸ਼੍ਰੀ ਹਰਮੰਦਿਰ ਜੀ ਪਟਨਾ ਸਾਹਿਬ ਵਲੋਂ ਨੋਟਿਸ ਜਾਰੀ ਕਰਕੇ ਉਸ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿਚ 24 ਘੰਟਿਆਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਗਈ ਹੈ ਅਤੇ ਜੇਕਰ ਉਲੰਘਣਾ ਨੂੰ ਗ਼ਲਤ ਸਾਬਿਤ ਕਰਨ ਦਾ ਕੋਈ ਸਬੂਤ ਹੈ ਤਾਂ ਉਹ ਵੀ ਪੇਸ਼ ਕਰਨ ਲਈ ਕਿਹਾ ਗਿਆ ਨਹੀਂ ਤਾਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Gurparshad Singh
ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਿਸ ਵਿਚ ਗਿਆਨੀ ਇਕਬਾਲ ਸਿੰਘ ਵਲੋਂ ਗੁਰੂ ਘਰ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੋਵੇ। ਕੁਝ ਦਿਨ ਪਹਿਲਾਂ ਇਕਬਾਲ ਸਿੰਘ ਉਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਵਲੋਂ ਅਪਣੀ ਪਤਨੀ ਨਾਲ ਕੁੱਟ ਮਾਰ ਕੀਤੀ ਗਈ। ਜਿਸ ਮਗਰੋਂ ਬੀਬੀਆਂ ਦਾ ਇਕ ਵਫ਼ਦ ਸ਼੍ਰੀ ਅਕਾਲ ਤਖ਼ਤ ਸਾਹਿਬ ਸ਼ਿਕਾਇਤ ਵੀ ਲੈ ਕੇ ਪਹੁੰਚਿਆ ਸੀ।