ਸਰਕਾਰ ਹਰਕਤ 'ਚ ਆਈ, 100 ਤੋਂ ਵੱਧ ਸਕੂਲ ਬਸਾਂ ਜ਼ਬਤ ਤੇ 250 ਦੇ ਚਲਾਨ
Published : Feb 18, 2020, 10:30 am IST
Updated : Feb 18, 2020, 10:30 am IST
SHARE ARTICLE
File photo
File photo

ਲੌਂਗੋਵਾਲ ਦੇ ਹੌਲਨਾਕ ਹਾਦਸੇ ਤੋਂ ਬਾਅਦ ਹੀ ਸਰਕਾਰ ਦੀ ਨੀਂਦ ਖੁਲ੍ਹੀ ਹੈ। ਅੱਜ ਰਾਜ ਭਰ 'ਚ ਸਰਕਾਰ ਹਰਕਤ ਚ ਆਈ ਅਤੇ ਸਾਰੇ ਜ਼ਿਲ੍ਹਿਆਂ 'ਚ ਸਕੂਲ ਬਸਾਂ ਦੀ ਧੜਾਧੜ ....

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ): ਲੌਂਗੋਵਾਲ ਦੇ ਹੌਲਨਾਕ ਹਾਦਸੇ ਤੋਂ ਬਾਅਦ ਹੀ ਸਰਕਾਰ ਦੀ ਨੀਂਦ ਖੁਲ੍ਹੀ ਹੈ। ਅੱਜ ਰਾਜ ਭਰ 'ਚ ਸਰਕਾਰ ਹਰਕਤ ਚ ਆਈ ਅਤੇ ਸਾਰੇ ਜ਼ਿਲ੍ਹਿਆਂ 'ਚ ਸਕੂਲ ਬਸਾਂ ਦੀ ਧੜਾਧੜ ਚੈਕਿੰਗ ਸ਼ੁਰੂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਲੌਂਗੋਵਾਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਰਾਜ ਭਰ 'ਚ ਸਕੂਲ ਬਸਾਂ ਦੀ ਚੈਕਿੰਗ ਦੇ ਹੁਕਮ ਦਿਤੇ ਸਨ।

File PhotoFile Photo

ਮੁੱਖ ਮੰਤਰੀ  ਵਲੋਂ ਦਿਤੇ ਹੁਕਮਾਂ 'ਤੇ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸੋਮਵਾਰ ਨੂੰ 4505 ਸਕੂਲੀ ਵਾਹਨਾਂ ਦੀ ਜਾਂਚ ਕੀਤੀ ਜਿਨ੍ਹਾਂ ਵਿਚੋਂ ਮੋਟਰ ਵਾਹਨ ਕਾਨੂੰਨ ਦੇ ਲੋੜੀਂਦੇ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ 1649 ਵਾਹਨਾਂ ਦੇ ਚਲਾਨ ਕੀਤੇ ਜਦੋਂ ਕਿ 253 ਨੂੰ ਜ਼ਬਤ ਕੀਤਾ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਨਿਸ਼ਚਿਤ ਬਣਾਈ ਰੱਖਣ ਲਈ ਭਵਿੱਖ ਵਿੱਚ ਵੀ ਅਜਿਹੀ ਮੁਹਿੰਮ ਨਾਲ ਸੁਨਿਸ਼ਚਿਤ ਕੀਤਾ ਜਾਵੇਗਾ

Captain amarinder singhCaptain amarinder singh

ਕਿ ਅਜਿਹੇ ਸਾਰੇ ਵਾਹਨ ਸੁਰੱਖਿਆ ਲਈ ਲੋੜੀਂਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਗੌਰਤਲਬ ਹੈ ਕਿ ਸ਼ਨਿਚਰਵਾਰ ਨੂੰ ਲੌਂਗੋਵਾਲ ਨੇੜੇ ਇਕ ਸਕੂਲ ਵੈਨ ਵਿੱਚ ਅੱਗ ਲੱਗਣ ਦੀ ਦੁਖਦਾਈ ਘਟਨਾ ਵਾਪਰੀ ਜਿਸ ਵਿੱਚ ਚਾਰ ਬੱਚਿਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਂਸਪੋਰਟ ਵਿਭਾਗ ਨੂੰ ਸਕੂਲੀ ਵਾਹਨਾਂ ਦੀ ਚੈਕਿੰਗ ਦੀ ਆਦੇਸ਼ ਦਿੰਦਿਆਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement