ਅਕਾਲੀ ਆਗੂ ਮਜੀਠੀਆ ਦਾ ਦਾਅਵਾ,ਆਉਂਦੀਆਂ ਚੋਣਾਂ ਵਿਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਹੋਵੇਗਾ ਮੁਕਾਬਲਾ
Published : Feb 18, 2021, 4:12 pm IST
Updated : Feb 18, 2021, 4:12 pm IST
SHARE ARTICLE
Bikram Majithia
Bikram Majithia

ਨਿਗਮ ਚੋਣਾਂ ਨੇ ਆਮ ਆਦਮੀ ਪਾਰਟੀ ਦੇ ਮੁੱਖ ਵਿਰੋਧੀ ਧਿਰ ਹੋਣ 'ਤੇ ਲਾਇਆ ਸਵਾਲੀਆਂ ਨਿਸ਼ਾਨ

ਅੰਮਿ੍ਤਸਰ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਿਊੁਂਸੀਪਲ ਚੋਣਾਂ ਵਿਚ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਦੱਸਦਾ ਹੈ ਕਿ ਜਿਹੜੀ ਵੀ ਪਾਰਟੀ ਮਿਊਂਸੀਪਲ ਚੋਣਾਂ ਵਿਚ ਦੂਜੇ ਨੰਬਰ 'ਤੇ ਰਹਿੰਦੀ ਹੈ, ਉਹ ਹਮੇਸ਼ਾ ਵਿਧਾਨ ਸਭਾ ਚੋਣਾਂ ਜਿੱਤਦੀ ਹੈ।

Bikram Singh MajithaBikram Singh Majitha

ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਚੋਣ ਜਿੱਤਣ ਲਈ ਕਿਸੇ ਦਾ ਧੰਨਵਾਦ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਤੇ ਸੂਬੇ ਦੇ ਮੁੱਖ ਸਕੱਤਰ ਵਿਨੀ ਮਹਾਜਨ ਦਾ ਧੰਨਵਾਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦਾ ਧੰਨਵਾਦ ਕਰਨਗੇ ਕਿ ਉਨ੍ਹਾਂ ਨੇ ਰਲ ਕੇ ਮਿਊਂਸੀਪਲ ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਬਣਾਈ।

bikramjeet singh majhiabikramjeet singh majhia

ਉਨ੍ਹਾਂ ਕਿਹਾ ਕਿ ਸੂਬਾ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਵੀ ਕਾਂਗਰਸ ਦੀ ਧੱਕੇਸ਼ਾਹੀ ਖਿਲਾਫ ਕਿਸੇ ਵੀ ਰਿਪੋਰਟ 'ਤੇ ਕੋਈ ਕਾਰਵਾਈ ਨਾ ਕਰ ਕੇ ਇਸ ਜਿੱਤ ਵਿਚ ਆਪਣਾ ਯੋਗਦਾਨ ਪਾਇਆ। ਮਜੀਠੀਆ ਨੇ ਕਿਹਾ ਕਿ 40 ਫੀਸਦੀ ਸੀਟਾਂ 'ਤੇ ਚੋਣਾਂ ਨਹੀਂ ਹੋਈਆਂ, ਜਿਥੇ ਵਿਰੋਧੀ ਧਿਰ ਦੇ ਕਾਗਜ਼ ਰੱਦ ਕਰ ਦਿੱਤੇ ਗਏ ਤੇ ਕਾਂਗਰਸੀਆਂ ਨੇ ਵੱਡੇ ਪੱਧਰ 'ਤੇ ਹਿੰਸਾ ਕੀਤੀ, ਜਾਅਲੀ ਵੋਟਾਂ ਭੁਗਤਾਈਆਂ ਤੇ ਵੱਖ-ਵੱਖ ਥਾਵਾਂ 'ਤੇ ਬੂਥਾਂ 'ਤੇ ਵੀ ਕਬਜ਼ਾ ਕੀਤਾ।

Bikram Singh MajithiaBikram Singh Majithia

ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਾਝੇ ਵਿਚ ਡੱਟ ਕੇ ਖੜ੍ਹੇ ਰਹੇ ਤੇ ਇਸ ਲਈ ਉਨ੍ਹਾਂ ਨੂੰ ਵਧਾਈ ਦੇਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਦੇ ਵੋਟਰਾਂ ਨੇ ਇਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ 'ਤੇ ਭਰੋਸਾ ਪ੍ਰਗਟਾਇਆ ਹੈ। 13 ਵਿਚੋਂ 10 ਸੀਟਾਂ 'ਤੇ ਪਾਰਟੀ ਦੇ ਉਮੀਦਵਾਰ ਜਿਤਾਏ। ਅਜਨਾਲਾ ਵਿਚ ਕੁੱਲ 15 ਵਿਚੋਂ 8 ਸੀਟਾਂ 'ਤੇ ਪਾਰਟੀ ਦੀ ਜਿੱਤ ਹੋਈ ਤੇ ਪਾਰਟੀ ਨੇ ਹੋਰ ਹਲਕਿਆਂ ਤੋਂ ਇਲਾਵਾ ਕਾਦੀਆਂ ਤੇ ਸ੍ਰੀ ਹਰਿਗੋਬਿੰਦਪੁਰ ਵਿਚ ਵੀ ਬਹੁਮਤ ਹਾਸਲ ਕਰ ਲਿਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement