
ਸਿਹਤ ਤੇ ਕਿਰਤ ਮੰਤਰੀ ਨੇ ਮੋਹਾਲੀ ਵਾਸੀਆਂ ਦਾ ਕੀਤਾ ਧੰਨਵਾਦ
ਚੰਡੀਗੜ੍ਹ: ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਤਰੱਕੀ ਨੂੰ ਦੇਖਦੇ ਹੋਏ ਹਾਂ-ਪੱਖੀ ਸੋਚ ਨਾਲ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ ਹੈ ਅਤੇ ਵੱਡੀ ਗਿਣਤੀ ਵਿਚ ਪੰਜਾਬ ਦੀਆਂ ਸਥਾਨਕ ਇਕਾਈਆਂ ਦੀ ਚੋਣਾਂ ਵਿਚ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਕਿਰਤ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਬਲਬੀਰ ਸਿੰਘ ਸਿੱਧੂ ਨੇ ਨਗਰ ਨਿਗਮ ਮੋਹਾਲੀ ਦੇ ਚੋਣਾਂ ਵਿਚ ਮਿਲੀ ਵੱਡੀ ਜਿੱਤ ਉਪਰੰਤ ਕੀਤਾ।
Health & Labour Minister thanked Mohali residents
ਬਲਬੀਰ ਸਿੱਧੂ ਨੇ ਦੱਸਿਆ ਕਿ ਮੋਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਚ 50 ਸੀਟਾਂ ਵਿਚੋਂ ਕਾਂਗਰਸ ਪਾਰਟੀ ਨੇ 38 ਸੀਟਾਂ ’ਤੇ ਜਿੱਤ ਹਾਸਲ ਕੀਤਾ ਹੈ ਜਦਕਿ ਮੋਹਾਲੀ ਦੇ ਸੂਝਵਾਨ ਵੋਟਰਾਂ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਤੇ ਭਾਜਪਾ ਨੂੰ ਨਕਾਰ ਕੇ ਮੁਕਾਬਲੇ ਤੋਂ ਹੀ ਬਾਹਰ ਕਰ ਦਿੱਤਾ ਅਤੇ ਇਹ ਪਾਰਟੀਆਂ ਆਪਣਾ ਖਾਤਾ ਖੋਲਣ ਵਿਚ ਅਸਫਲ ਰਹੀਆਂ ਹਨ।
Balbir Singh Sidhu
ਉਹਨਾਂ ਕਿਹਾ ਕਿ ਪੰਜਾਬ ਵਿਚ ਆਏ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਵੋਟਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਆਪਕ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਨਗਰ ਨਿਗਮ ਤੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿਚ ਵਿਸ਼ਵਾਸ਼ ਜਤਾਇਆ ਹੈ।
Health & Labour Minister thanked Mohali residents
ਮੋਹਾਲੀ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੋਹਾਲੀ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਹੈ ਅਤੇ ਵਿਸ਼ੇਸ਼ ਤੌਰ ’ਤੇ ਕਰੋਨਾ ਮਹਾਂਮਾਰੀ ਸਮੇਂ ਲੱਗੇ ਲਾਕਡਾਊਨ ਦੌਰਾਨ ਵੀ ਸ਼ਹਿਰੀ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਇਆ ਹੈ ਜਿਸ ਲਈ ਸਾਡੀ ਪਾਰਟੀ ਨੂੰ ਵਿਸ਼ਾਲ ਜਨ ਸਮਰਥਨ ਮਿਲਿਆ ਹੈ। ਉਹਨਾਂ ਵਿਸ਼ਵਾਸ਼ ਦਵਾਉਂਦਿਆ ਕਿਹਾ ਕਿ ਅੱਗੇ ਵੀ ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਜਾਰੀ ਰੱਖਿਆ ਜਾਵੇਗਾ।
Captain Amarinder Singh
ਸਿੱਧੂ ਨੇ ਕਿਹਾ ਕਿ ਇਸ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਹਰ ਖੇਤਰ ਵਿਚ ਲੋਕ ਹਿੱਤ ਲਈ ਚੁੱਕੇ ਕਦਮਾਂ ਅਤੇ ਪਹਿਲਕਦਮੀਆਂ ਵਿਚ ਵਿਸ਼ਵਾਸ਼ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਚੁੱਣਿਆ ਹੈ। ਉਹਨਾਂ ਕਿਹਾ ਕਿ ਇਸ ਜਿੱਤ ਤੋਂ ਇਹ ਵੀ ਸਿੱਧ ਹੋ ਗਿਆ ਹੈ ਕਿ ਕਾਂਗਰਸ ਪਾਰਟੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਵੱਡੀ ਜਿੱਤ ਹਾਂਸਲ ਕਰੇਗੀ।
Health & Labour Minister thanked Mohali residents
ਉਹਨਾਂ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੀ ਮੰਗਾਂ ਨੂੰ ਮੋਦੀ ਦੀ ਕੇਂਦਰ ਸਰਕਾਰ ਗੰਭੀਰਤਾ ਨਾਲ ਨਹੀਂ ਵਿਚਾਰ ਰਹੀ ਤੇ ਅਕਾਲੀ ਦਲ ਪਾਰਟੀ ਨੇ ਵੀ ਲੰਮੇ ਸਮੇਂ ਤੱਕ ਇਹਨਾਂ ਕਾਨੂੰਨਾਂ ਦਾ ਸਮਰਥਨ ਕੀਤਾ ਜਿਸ ਲਈ ਪੰਜਾਬ ਦੇ ਲੋਕਾਂ ਨੇ ਇਹਨਾਂ ਪਾਰਟੀਆਂ ਦਾ ਪੂਰੀ ਤਰਾਂ ਸਫਾਇਆ ਕਰ ਦਿੱਤਾ ਹੈ।