ਮਿਊਂਸੀਪਲ ਚੋਣ ਨਤੀਜਿਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਕੱਦਾਵਾਰ ਨੇਤਾ ਹੋਣ 'ਤੇ ਮੋਹਰ ਲਾਈ: ਰੰਧਾਵਾ
Published : Feb 18, 2021, 3:52 pm IST
Updated : Feb 18, 2021, 3:52 pm IST
SHARE ARTICLE
 Sukhjinder Randhawa
Sukhjinder Randhawa

ਕਿਹਾ, ਕਾਂਗਰਸ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਸ਼ਾਨਦਾਰ ਜਿੱਤ ਹਾਸਲ ਕਰੇਗੀ

ਚੰਡੀਗੜ੍ਹ : ਨਗਰ ਨਿਗਮ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਨੂੰ ਲੈ ਕੇ ਸੱਤਾਧਾਰੀ ਧਿਰ ਕਾਫੀ ਉਤਸ਼ਾਹਿਤ ਹੈ। ਮਿਸ਼ਨ-2022 ਨੂੰ ਸਾਹਮਣੇ ਰੱਖ ਕੇ ਲੜੀਆਂ ਗਈਆਂ ਮਿਊਂਸੀਪਲ ਚੋਣਾਂ ਦੇ ਨਤੀਜਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਕੱਦ ਵਿਚ ਇਜ਼ਾਫਾ ਕੀਤਾ ਹੈ। ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਨਗਰ ਨਿਗਮ ਚੋਣਾਂ ਵਿਚ ਮਿਲੀ ਹੂਝਾਫੇਰੂ ਜਿੱਤ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਸਿਰ ਬੰਨ੍ਹਦਿਆਂ ਚੋਣ ਨਤੀਜਿਆਂ ਨੂੰ ਕੈਪਟਨ ਅਮਰਿੰਦਰ ਸਿੰਘ ਲਈ ਲੋਕ-ਫਤਵਾਂ ਕਰਾਰ ਦਿੱਤਾ ਹੈ।

Sukhjinder RandhawaSukhjinder Randhawa

ਚੋਣ ਨਤੀਜਿਆਂ ਨੂੰ ਸਾਲ-2022 ਦੀਆਂ ਵਿਧਾਨ ਸਭਾ ਚੋਣਾਂ ਦਾ ਸੈਮੀ-ਫਾਈਨਲ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਾਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਕੱਦਾਵਾਰ ਨੇਤਾ ਬਣ ਕੇ ਉੱਭਰੇ ਹਨ।

Capt. Amarinder SinghCapt. Amarinder Singh

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ 'ਚ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੀ ਚੋਣ ਮੈਦਾਨ 'ਚ ਨਿੱਤਰੇਗੀ।  ਭਾਰਤੀ ਜਨਤਾ ਪਾਰਟੀ ਨੂੰ 2165 ਸੀਟਾਂ 'ਚੋਂ ਸਿਰਫ 47 ਸੀਟਾਂ ਮਿਲਣ 'ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਾਲੇ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਦੀ ਹੋਂਦ ਮਿਟਾਉਣ ਦਾ ਏਜੰਡਾ ਲੈ ਕੇ ਤੁਰੀ ਭਾਜਪਾ ਖ਼ੁਦ ਹੀ ਸੂਬੇ ਦੇ ਸਿਆਸੀ ਨਕਸ਼ੇ ਤੋਂ ਮਿਟ ਗਈ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਗੁਰਦਾਸਪੁਰ ਅਤੇ ਪਠਾਨਕੋਟ 'ਚ ਫਿਲਮੀ ਅਦਾਕਾਰ ਦੇ ਸੰਸਦ ਹਲਕੇ 'ਚ ਭਾਜਪਾ ਦਾ ਕਮਲ ਦਾ ਫੁੱਲ ਪੂਰੀ ਤਰ੍ਹਾਂ ਮੁਰਝਾ ਗਿਆ ਹੈ ਅਤੇ ਉਥੋਂ ਦੇ ਸੰਸਦੀ ਮੈਂਬਰ ਦੀ 'ਸਿਆਸੀ ਐਕਟਿੰਗ' ਵੀ ਭਾਜਪਾ ਦੀ ਬੇੜੀ ਪਾਰ ਨਾ ਲਾ ਸਕੀ।

sukhjinder Randhwasukhjinder Randhwa

ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ, ਕਰਜ਼ਾ ਮੁਆਫ਼ੀ, ਰੋਜ਼ਗਾਰ ਉਤਪਤੀ ਅਤੇ ਖ਼ਾਸ ਕਰਕੇ ਸੂਬੇ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਦੀ ਗੱਲ ਹੋਵੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸਾਰੇ ਫਰੰਟਾਂ 'ਤੇ ਪੰਜਾਬ ਅਤੇ ਇੱਥੋਂ ਲੋਕਾਂ ਪ੍ਰਤੀ ਆਪਣਾ ਫਰਜ਼ ਨਿਭਾਇਆ ਹੈ, ਜਿਸ ਕਰਕੇ ਲੋਕਾਂ ਨੇ ਕੂੜ ਪ੍ਰਚਾਰ ਕਰਨ ਵਾਲੀਆਂ ਵਿਰੋਧੀ ਪਾਰਟੀਆਂ ਨੂੰ ਉਨ੍ਹਾਂ ਦੀ ਅਸਲ ਥਾਂ ਦਿਖਾਉਂਦੇ ਹੋਏ ਕਾਂਗਰਸ ਪਾਰਟੀ ਦੀਆਂ ਨੀਤੀਆਂ ਉਪਰ ਭਰੋਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਜ਼ਿਆਦਾਤਰ ਵਾਅਦੇ ਬੂਰੇ ਕਰ ਦਿੱਤੇ ਹਨ ਅਤੇ ਰਹਿੰਦੇ ਕੰਮਾਂ ਨੂੰ ਵੀ ਆਉਂਦੇ ਦਿਨਾਂ ਦੌਰਾਨ ਨੇਪਰੇ ਚਾੜ੍ਹ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM
Advertisement