ਪੰਜਾਬ ਸਰਕਾਰ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਖੁਰਾਕ ਦੇਣ ਦੀ ਮਿਤੀ 'ਚ ਕੀਤਾ ਵਾਧਾ
Published : Feb 18, 2021, 6:32 pm IST
Updated : Feb 18, 2021, 6:54 pm IST
SHARE ARTICLE
Balbir Singh Sidhu
Balbir Singh Sidhu

ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਸਮੂਹ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਟੈਸਟਿੰਗ ਸ਼ੁਰੂ ਕਰਨ ਲਈ ਨਿਰਦੇਸ਼

ਚੰਡੀਗੜ੍ਹ:ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ 2021 ਕਰ ਦਿੱਤੀ ਗਈ ਹੈ। ਫਰੰਟਲਾਈਨ ਵਰਕਰਾਂ ਨੂੰ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵੀ 6 ਮਾਰਚ, 2021 ਤੱਕ ਵਧਾ ਦਿੱਤੀ ਗਈ ਹੈ।

 Balbir Singh SidhuBalbir Singh Sidhu

ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਦੂਸਰੇ ਸੂਬਿਆਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ ਅਤੇ ਨਵੇਂ ਵਾਇਰਸ ਦਾ ਪਤਾ ਲੱਗਣ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾ ਲਗਵਾਇਆ ਜਾਵੇ ਕਿਉਂਕਿ ਉਹ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਫਰੰਟ ਲਾਈਨ 'ਤੇ ਆਪਣੀ ਡਿਊਟੀ ਨਿਭਾ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਕੋਵਿਡ ਕੇਸਾਂ ਦੇ ਦੁਬਾਰਾ ਵਾਧੇ ਨਾਲ ਨਜਿੱਠਣ ਲਈ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਸਬੰਧੀ ਪੰਜਾਬ ਵਿੱਚ ਹੁਣ ਤੱਕ ਕੋਈ ਵੀ ਮੌਤ ਜਾਂ ਕੋਈ ਗੰਭੀਰ ਮਾੜਾ ਪ੍ਰਭਾਵ ਸਾਹਮਣੇ ਨਹੀਂ ਆਇਆ।

Balbir Singh SidhuBalbir Singh Sidhu

ਸਿਹਤ ਮੰਤਰੀ ਨੇ ਦੱਸਿਆ ਕਿ  ਸਿੱਖਿਆ ਸੰਸਥਾਵਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਕੂਲਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਸਟਾਫ ਅਤੇ ਅਧਿਆਪਕਾਂ ਦੇ ਕੋਵਿਡ ਟੈਸਟਾਂ ਨੂੰ ਨਿਯਮਤ ਰੂਪ ਵਿੱਚ ਯਕੀਨੀ ਬਣਾਉਣ। ਜੇਕਰ ਕੋਈ ਵੀ ਅਧਿਆਪਕ ਜਾਂ ਵਿਦਿਆਰਥੀ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਬਿਨਾਂ ਕਿਸੇ ਦੇਰੀ ਤੋਂ ਕੋਵਿਡ ਪਾਜੇਟਿਵ ਵਿਅਕਤੀ ਦੇ ਸੰਪਰਕ ਵਿਚ ਆਏ ਹੋਰ ਲੋਕਾਂ ਦੀ ਪਛਾਣ ਕਰਕੇ ਟੈਸਟਿੰਗ ਕੀਤੀ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

Balbir Singh SidhuBalbir Singh Sidhu

ਸ. ਸਿੱਧੂ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ ਸਬੰਧੀ ਸਾਵਧਾਨੀਆਂ ਲਾਗੂ ਕਰਨ ਲਈ ਪ੍ਰਤੀ ਸਕੂਲ ਇੱਕ ਅਧਿਆਪਕ ਨੂੰ ਇੱਕ ਮਨੀਟਰ ਨਿਯੁਕਤ ਕੀਤਾ ਹੈ। ਉਨਾਂ ਕਿਹਾ ਕਿ ਜ਼ਿਲ੍ਹਾ ਅਤੇ ਬਲਾਕ ਟਾਸਕ ਫੋਰਸਾਂ ਦੀ ਡਿਊਟੀ ਹੈ ਕਿ ਸਾਰੇ ਵਿੱਦਿਅਕ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇ ਤਾਂ ਜੋ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।

CoronaCorona

ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਮਾਸਕ ਦੀ ਸੁਚੱਜੀ ਵਰਤੋਂ ਅਤੇ ਕੋਵਿਡ ਸਬੰਧੀ ਸਾਵਧਾਨੀਆਂ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮੁਹਿੰਮਾਂ ਚਲਾਈਆਂ ਜਾਣ ਅਤੇ ਸੈਸ਼ਨ ਕਰਵਾਏ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement